ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ਲਈ ਚੰਗਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Sunday, Jul 20, 2025 - 06:50 AM (IST)

ਮੇਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਫੋਟੋਗ੍ਰਾਫੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।
ਮਿਥੁਨ : ਸਿਤਾਰਾ ਨੁਕਸਾਨ ਦੇਣ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਫਸਾਓ।
ਕਰਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਵੀ ਹਟੇਗੀ।
ਸਿੰਘ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਮਨ ਲੱਗੇਗਾ।
ਤੁਲਾ : ਸਿਤਾਰਾ ਸਿਹਤ ਨੂੰ ਕਮਜ਼ੋਰ ਕਰਨ ਵਾਲਾ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਮਨ ਵੀ ਡਿਸਟਰਬ ਜਿਹਾ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਧਨੁ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਸੁਚੇਤ ਰਹਿਣਾ ਠੀਕ ਰਹੇਗਾ।
ਮਕਰ : ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ, ਉਸ ਦੇ ਸਹਿਯੋਗੀ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਕੁੰਭ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਮਿੱਤਰਾਂ ਨਾਲ ਮੇਲਜੋਲ ਫਰੂਟਫੁਲ ਰਹੇਗਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਪਰ ਫੈਮਿਲੀ ਫਰੰਟ ’ਤੇ ਤਣਾਤਣੀ ਰਹਿਣ ਦਾ ਡਰ।
20 ਜੁਲਾਈ 2025, ਐਤਵਾਰ
ਸਾਉਣ ਵਦੀ ਤਿੱਥੀ ਦਸਮੀ (ਬਾਅਦ ਦੁਪਹਿਰ 12.14 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੇਖ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 29 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 24, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ : ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਰਾਤ 10.54 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸ਼ੂਲ (19-20 ਮੱਧ ਰਾਤ 12.55 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (19-20 ਮੱਧ ਰਾਤ 1.28 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)