ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਧਾਉਣ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Monday, Jun 23, 2025 - 07:31 AM (IST)

ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਧਾਉਣ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਟੂਰਿਜ਼ਮ ਕੰਸਲਟੈਂਸੀ, ਏਅਰ ਟਿਕਟਿੰਗ ਹੋਟਲਿੰਗ, ਲਿਕਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ, ਖੁਸ਼ਦਿਲੀ ਰਹੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਮਿਥੁਨ : ਕਿਉਂਕਿ ਸਿਤਾਰਾ ਪੰਗਿਆਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ।
ਕਰਕ : ਸਿਤਾਰਾ ਆਮਦਨ ਵਾਲਾ,ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੋਈ ਬਾਧਾ-ਮੁਸ਼ਕਿਲ ਹਟੇਗੀ।
ਸਿੰਘ : ਰਾਜ ਦਰਬਾਰ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ਲਈ ਸਮਾਂ ਬਿਹਤਰ, ਦੁਸ਼ਮਣ ਵੀ ਆਪ ਅੱਗੇ ਟਿਕ ਨਾ ਸਕਣਗੇ, ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ  : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਨਣ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸਾਵਧਾਨੀ ਨਾਲ ਕਰਨਾ ਸਹੀ ਰਹੇਗਾ, ਮਨ ਵੀ ਉਦਾਸ, ਮਾਯੂਸ, ਡਾਵਾਂਡੋਲ ਜਿਹਾ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ  ਸਫਲਤਾ ਮਿਲੇਗੀ, ਦੋਨੋ ਪਤੀ-ਪਤਨੀ ਇਕ ਦੂਜੇ ਲਿਹਾਜ਼ ਰੱਖਣਗੇ।
ਧਨ : ਕਿਸੇ ਸਟਰਾਂਗ ਦੁਸ਼ਮਣ ਦੇ ਟਕਰਾਈ ਮੂਡ ਕਰਕੇ ਆਪ ਦੀ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਕਿਸੇ ਦੇ ਚੱਕਰ ’ਚ ਵੀ ਨਾ ਫਸੋ।
ਮਕਰ :  ਜਨਰਲ ਤੌਰ ’ਤੇ ਸਟਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ਤੇ ਹਾਵੀ-ਪ੍ਰਭਾਵੀ, ਵਿਜਈ ਰਖੇਗਾ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹਨਗੇ।
ਕੁੰਭ : ਕੋਰਟ-ਕਚਹਿਰੀ ਦੇ ਕੰਮਾਂ ’ਚ ਕਦਮ ਬੜ੍ਹਤ ਵਲ, ਆਪ ਹਰ ਪੱਖੋਂ ਵਿਜਈ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਮਿੱਤਰਾਂ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ, ਦੁਸ਼ਮਣ ਕਮਜ਼ੋਰ ਰਹਿਣਗੇ।

23 ਜੂਨ 2025, ਸੋਮਵਾਰ
ਹਾੜ੍ਹ ਵਦੀ ਤਿੱਥੀ ਤਰੋਦਸ਼ੀ (ਰਾਤ 10.10 ਤੱਕ) ਅਤੇ ਮਗਰੋਂ ਤਿੱਥੀ ਚੌਦਸ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਮਿਥੁਨ ’ਚ 
ਚੰਦਰਮਾ    ਮੇਖ ’ਚ 
ਮੰਗਲ      ਸਿੰਘ ’ਚ
 ਬੁੱਧ        ਮਿਥੁਨ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮੇਖ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ    

ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 1 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 26, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸ਼ਾਮ 4.57 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ :ਸੁਕਰਮਾ, (ਸ਼ਾਮ 4.57 ਤੱਕ) ਅਤੇ ਯੋਦ ਧ੍ਰਿਤੀ ਚੰਦਰਮਾ : ਮੇਖ ਰਾਸ਼ੀ ’ਤੇ (ਰਾਤ 11.04 ਤੱਕ), ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਗਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News