ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ
Thursday, Sep 11, 2025 - 07:22 AM (IST)

ਮੇਖ : ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ, ਵਪਾਰ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਬ੍ਰਿਖ : ਸਿਤਾਰਾ ਨੁਕਸਾਨ ਵਾਲਾ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਸਫਰ ਨੁਕਸਾਨ ਵਾਲਾ ਹੋ ਸਕਦਾ ਹੈ।
ਮਿਥੁਨ : ਮਿੱਟੀ, ਰੇਤਾ,ਬੱਜਰੀ, ਟਿੰਬਰ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਕਰਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਸਿੰਘ : ਭੱਜਦੌੜ ਕਰਨ ’ਕੇ ਕੋਈ ਰੁਕਾਵਟ ਮੁਸ਼ਕਲ ਹਟੇਗੀ, ਤੇਜ ਪ੍ਰਭਾਵ ਵੀ ਬਣਿਆ ਰਹੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਵੈਸੇ ਮਨ ਕੁਝ ਅਸ਼ਾਂਤ ਜਿਹਾ ਰਹੇਗਾ।
ਬ੍ਰਿਸ਼ਚਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੀ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ।
ਧਨ : ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ, ਟੂਰਿੰਗ ਚੰਗਾ ਨਤੀਜਾ ਦੇਵੇਗੀ, ਸ਼ੁਭ ਕੰਮਾਂ ’ਚ ਧਿਆਨ।
ਮਕਰ : ਕੋਰਟ-ਕਚਹਿਰੀ ਦਾ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਜਨਰਲ ਤੌਰ ’ਤੇ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ।
ਕੁੰਭ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ, ਕੰਮਕਾਜੀ ਸਾਥੀ ਵੀ ਸਹਿਯੋਗ ਕਰਨਗੇ ਅਤੇ ਲਿਹਾਜ਼ ਕਰਨਗੇ।
ਮੀਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ।
11 ਸਤੰਬਰ 2025, ਵੀਰਵਾਰ
ਭਾਦੋਂ ਵਦੀ ਤਿੱਥੀ ਚੌਥ (ਦੁਪਹਿਰ 12.46 ਤਕ)ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੇਖ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 20 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 18, ਸੂਰਜ ਉਦੇ ਸਵੇਰੇ 6.13 ਵਜੇ, ਸੂਰਜ ਅਸਤ : ਸ਼ਾਮ 6.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਦੁਪਹਿਰ 1.58ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਧਰੁਵ (ਸ਼ਾਮ 5.05 ਤਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ),ਦੁਪਹਿਰ 1.59 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਤਿੱਥੀ ਪੰਚਮੀ ਦਾ ਸਰਾਧ, (ਦੁਪਹਿਰ 12.46 ਤੋਂ ਬਾਅਦ) ਭਰਣੀ ਸਰਾਧ, ਸੰਤ ਵਿਨੋਬਾ ਭਾਵੇ ਜਨਮ ਦਿਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)