ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ
Tuesday, Jan 13, 2026 - 04:00 AM (IST)
ਮੇਖ : ਸਿਤਾਰਾ ਸ਼ਾਮ ਤੱਕ ਜਨਰਲ ਹਾਲਾਤ ਨਾਰਮਲ ਰੱਖੇਗਾ ਪਰ ਬਾਅਦ ’ਚ ਆਪਣੇ-ਆਪ ਨੂੰ ਦੂਜਿਆਂ ਦੇ ਝਮੇਲਿਆਂ ’ਚ ਫਸਲ ਤੋਂ ਬਚਣਾ ਚਾਹੀਦਾ ਹੈ।
ਬ੍ਰਿਖ : ਸਿਤਾਰਾ ਸ਼ਾਮ ਤੱਕ ਮਾਨਸਿਕ ਟੈਨਸ਼ਨ-ਪ੍ਰੇਸ਼ਾਨੀ ਰੱਖਣ ਵਾਲਾ, ਸਫਰ ਵੀ ਟਾਲ ਦਿਓ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮਿਥੁਨ : ਸਿਤਾਰਾ ਸ਼ਾਮ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ ਪਰ ਬਾਅਦ ’ਚ ਸਮਾਂ ਵਿਪਰੀਤ ਹਾਲਾਤ ਬਣਾਉਣ ਵਾਲਾ ਰਹੇਗਾ।
ਕਰਕ : ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਇੱਜ਼ਤ ਮਾਣ ਦੇਣ ਵਾਲਾ ਪਰ ਬਾਅਦ ’ਚ ਮਨ ਅਤੇ ਸੋਚ ’ਤੇ ਨੈਗਟਿਵਿਟੀ ਵਧੇਗੀ।
ਸਿੰਘ : ਸਿਤਾਰਾ ਸ਼ਾਮ ਤੱਕ ਆਪ ਨੂੰ ਹਿੰਮਤੀ ਅਤੇ ਉਤਸ਼ਾਹੀ ਰੱਖੇਗਾ ਪਰ ਬਾਅਦ ’ਚ ਸਮਾਂ ਬਾਧਾਵਾਂ ਮੁਸ਼ਕਿਲਾਂ ਵਾਲਾ।
ਕੰਨਿਆ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਸਾਥੀ ਪਰੇਸ਼ਾਨੀ ਰੱਖ ਸਕਦੇ ਹਨ।
ਤੁਲਾ :ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸਹੀ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਧਨ ਹਾਨੀ ਅਤੇ ਪਰੇਸ਼ਾਨੀ ਦੇਣ ਵਾਲਾ ਹੋਵੇਗਾ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਨੁਕਸਾਨ ਦੇਣ, ਖਰਚ ਕਰਾਉਣ ਅਤੇ ਆਪ ਦੀ ਪੇਮੈਂਟ ਨੂੰ ਕਿਸੇ ਹੇਠ ਫਸਾਉਣ ਵਾਲਾ ਪਰ ਬਾਅਦ ’ਚ ਮਨ ’ਤੇ ਗਲਤ ਸੋਚ ਦਾ ਪ੍ਰਭਾਵ ਵਧੇਗਾ।
ਧਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਹਰ ਮੋਰਚੇ ’ਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਖਰਚਿਆਂ ਦਾ ਜ਼ੋਰ ਵਧੇਗਾ।
ਮਕਰ : ਸਿਤਾਰਾ ਸ਼ਾਮ ਤੱਕ ਸਰਕਾਰੀ- ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਦੇਣ ਵਾਲਾ, ਫਿਰ ਬਾਅਦ ’ਚ ਕੰਮਕਾਜੀ ਯਤਨ ਸਿਰੇ ਚੜ੍ਹ ਸਕਦੇ ਹਨ।
ਕੁੰਭ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ ਬਣਿਆ ਰਹੇਗਾ ਪਰ ਬਾਅਦ ’ਚ ਸਮਾਂ ਉਲਝਣਾਂ-ਮੁਸ਼ਕਿਲਾਂ ਵਾਲਾ ਬਣੇਗਾ।
ਮੀਨ : ਸਿਤਾਰਾ ਸ਼ਾਮ ਤੱਕ ਪੇਟ ਲਈ ਅਹਿਤਿਆਤ ਵਾਲਾ, ਫਿਰ ਬਾਅਦ ’ਚ ਸੋਚ ਵਿਚਾਰ ’ਚ ਨੈਗਟਿਵਿਟੀ ਰੱਖਣ ਵਾਲਾ ਬਣੇਗਾ।
13 ਜਨਵਰੀ 2026, ਮੰਗਲਵਾਰ
ਮਾਘ ਵਦੀ ਤਿੱਥੀ ਦਸਮੀ (ਬਾਅਦ ਦੁਪਹਿਰ 3.18 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਤੁਲਾ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਧਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 23 (ਪੋਹ), ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 23, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.41 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (13-14 ਮੱਧ ਰਾਤ 12.07 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸ਼ੂਲ (ਸ਼ਾਮ 7.05 ਤੱਕ) ਮਗਰੋਂ ਯੋਗ ਗੰਡ, ਚੰਦਰਮਾ : ਤੁਲਾ ਰਾਸ਼ੀ ’ਤੇ (ਸ਼ਾਮ 5.21 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਰਹੇਗੀ (ਬਾਅਦ ਦੁਪਹਿਰ 3.18 ਤੱਕ), ਦਿਸ਼ਾ ਸ਼ੂਲ :ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ: ਲੋਹੜੀ ਪੁਰਬ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
