ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ਲਈ ਲਾਭ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Thursday, Jun 12, 2025 - 06:36 AM (IST)

ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ਲਈ ਲਾਭ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹਨ ਦੇ ਨੇੜੇ ਪਹੁੰਚਣਗੇ।
ਬ੍ਰਿਖ : ਸਿਹਤ ਬਾਰੇ ਲਾਪ੍ਰਵਾਹ ਨਾ ਰਹਿਣਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਕੋਸ਼ਿਸ਼ ਕਰਨ ’ਤੇ ਕਦਮ ਬੜ੍ਹਤ ਵੱਲ ਰਹੇਗਾ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਸਦਭਾਅ ਵਧੇਗਾ।
ਕਰਕ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਦਿਸਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖੋ, ਮਨ ਵੀ ਟੈਂਸ ਜਿਹਾ ਰਹੇਗਾ।
ਸਿੰਘ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਨਿਪਟਾਉਣ ਲਈ ਉਹ ਕਾਫੀ ਇੰਸਟਰੂਮੈਂਟਲ ਰਹਿ ਸਕਦੀ ਹੈ।
ਕੰਨਿਆ  : ਕੋਰਟ ਕਚਹਿਰੀ ਦੇ ਕੰਮ ਲਈ ਹਲਕੇ ਯਤਨਾਂ ਨਾਲ ਕੀਤਾ ਗਿਆ ਕੋਈ ਵੀ ਯਤਨ ਕਾਫੀ ਇਫੈਕਟਿਵ ਦਿਸੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਜ਼ਰੂਰਤ ਦੇ ਹਰ ਮੌਕੇ ’ਤੇ ਮਿੱਤਰ ਅਤੇ ਸਹਿਯੋਗੀ ਆਪ ਨਾਲ ਖੜ੍ਹੇ ਦਿਸਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਟਿਊਸ਼ਨਿੰਗ, ਮੈਡੀਸਨ, ਕੰਸਲਟੈਂਸੀ, ਟੂਰਿਜ਼ਮ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਆਂ ਨੂੰ ਭਰਪੂਰ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਮਨ ਅਤੇ ਸੋਚ ’ਤੇ ਪਾਜ਼ੇਟੀਵਿਟੀ ਰਹੇਗੀ।
ਮਕਰ : ਕਿਸੇ ਸਮੇਂ ਕੋਈ ਉਲਝਣ ਮੁਸ਼ਕਲ ਆਪ ਦੀ ਸਾਰੀ ਪਲਾਨਿੰਗ ਨੂੰ ਅਸਤ-ਵਿਅਸਤ ਕਰ ਸਕਦੀ ਹੈ, ਨੁਕਸਾਨ ਦਾ ਵੀ ਡਰ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਵਾਲਾ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ।
ਮੀਨ : ਰਾਜ ਦਰਬਾਰ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਿਤਾਰਾ ਸਟ੍ਰਾਂਗ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

12 ਜੂਨ 2025, ਵੀਰਵਾਰ
ਜੇਠ ਵਦੀ ਤਿੱਥੀ ਏਕਮ (ਬਾਅਦ ਦੁਪਹਿਰ 2.28 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਬ੍ਰਿਖ ’ਚ 
ਚੰਦਰਮਾ    ਧਨ ’ਚ 
ਮੰਗਲ      ਸਿੰਘ ’ਚ
 ਬੁੱਧ        ਮਿਥੁਨ ’ਚ 
 ਗੁਰੂ       ਮਿਥੁਨ ’ਚ 
 ਸ਼ੁੱਕਰ     ਮੇਖ ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 22 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 15, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ  (ਰਾਤ 9.57 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਸ਼ੁਭ (ਦੁਪਹਿਰ 2.05 ਤਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.57 ਤਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਹਾੜ੍ਹ ਵਦੀ ਪੱਖ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News