ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਅਰਥ ਦਸ਼ਾ ਚੰਗੀ ਰੱਖਣ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

Thursday, Dec 11, 2025 - 03:46 AM (IST)

ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਅਰਥ ਦਸ਼ਾ ਚੰਗੀ ਰੱਖਣ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਬ੍ਰਿਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਮਿੱਤਰ, ਕੰਮਕਾਜੀ ਸਾਥੀ ਸਾਥ ਦੇਣਗੇ, ਸੁਪੋਰਟ ਕਰਨਗੇ, ਕੰਮਕਾਜੀ ਭੱਜਦੌੜ ਅਤੇ ਵਿਅਸਤਾ ਬਣੀ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਹਰ ਕੰਮਕਾਜੀ ਕੰਮ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ।
ਕੰਨਿਆ  : ਸਿਤਾਰਾ ਨੁਕਸਾਨ ਦੇਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ , ਇਸ ਲਈ ਕਾਰੋਬਾਰੀ ਅਤੇ ਜਨਰਲ ਡੀਲਿੰਗ ਕਰਦੇ ਸਮੇਂ ਅਹਿਤਿਆਤ ਰੱਖੋ।
ਤੁਲਾ : ਠੇਕੇਦਾਰੀ ਅਤੇ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਕਾਰੋਬਾਰੀ ਕੋਸ਼ਿਸ਼ਾਂ ਸਿਰੇ ਚੜ੍ਹਣਗੀਆਂ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਸਰਕਾਰੀ ਕੰਮਾਂ ’ਚ ਸਫਲਤਾ ਦੇਵੇਗਾ, ਦੁਸ਼ਮਣਾਂ ਦੀ ਵੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚਲ ਸਕੇਗੀ।
ਧਨ : ਕੋਸ਼ਿਸ਼ ਕਰਨ ’ਤੇ ਆਪ ਦੀ ਸਕੀਮ ਕੁਝ ਅੱਗੇ ਵਧੇਗੀ, ਅਰਥ ਦਸ਼ਾ ਠੀਕ-ਠਾਕ ਰਹੇਗੀ, ਸਫਰ ਵੀ ਬਿਹਤਰ ਰਹੇਗਾ।
ਮਕਰ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ-ਵਿਗੜਿਆ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਫੈਮਿਲੀ ਫਰੰਟ ’ਤੇ ਕੁਝ ਨਾਰਾਜ਼ਗੀ ਰਹਿਣ ਦਾ ਡਰ।
ਮੀਨ : ਮਨ ਬੇਕਾਰ ਅਤੇ ਗਲਤ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ, ਕੋਈ ਵੀ ਫੈਸਲਾ ਜਲਦਬਾਜ਼ੀ ਜਾਂ ਸੋਚੇ-ਸਮਝੇ ਬਗੈਰ ਨਾ ਕਰੋ।

11 ਦਸੰਬਰ 2025, ਵੀਰਵਾਰ
ਪੋਹ ਵਦੀ ਤਿੱਥੀ ਸਪਤਮੀ (ਦੁਪਹਿਰ 1.58 ਤਕ) ਅਤੇ ਮਗਰੋਂ ਤਿੱਥੀ ਅਸ਼ਟਮੀ 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਬ੍ਰਿਸ਼ਚਕ ’ਚ 
ਚੰਦਰਮਾ    ਸਿੰਘ ’ਚ 
ਮੰਗਲ      ਧਨ ’ਚ
 ਬੁੱਧ        ਬ੍ਰਿਸ਼ਚਕ ’ਚ 
 ਗੁਰੂ       ਮਿਥੁਨ ’ਚ 
 ਸ਼ੁੱਕਰ     ਬ੍ਰਿਸ਼ਚਕ  ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 20 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 20, ਸੂਰਜ ਉਦੇ ਸਵੇਰੇ 7.20 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ, (11-12 ਮੱਧ ਰਾਤ 3.56 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਵਿਸ਼ਕੁੰਭ (ਪੁਰਵ ਦੁਪਹਿਰ 11.40 ਤਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News