ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Thursday, Jan 22, 2026 - 01:38 AM (IST)

ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਫਰੂਟਫੁਲ ਰਹੇਗੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਖ : ਕਿਉਂਕਿ ਸਰਕਾਰੀ ਕੰਮਾਂ ਲਈ ਸਿਤਾਰਾ ਬਹੁਤ ਚੰਗਾ ਨਹੀਂ, ਇਸ ਲਈ ਸਰਕਾਰੀ ਯਤਨ ਅਨਮੰਨੇ ਮਨ ਨਾਲ ਨਾ ਕਰਨਾ ਸਹੀ ਰਹੇਗਾ।
ਮਿਥੁਨ : ਰੁਕਾਵਟਾਂ ਮੁਸ਼ਕਲਾਂ ਉਭਰ ਸਿਮਟ ਕੇ ਆਪ ਨੂੰ ਪ੍ਰੇਸ਼ਾਨ-ਅਪਸੈੱਟ ਰੱਖਣਗੀਆਂ, ਇਸ ਲਈ ਉਨ੍ਹਾਂ ਨਾਲ ਨਜਿੱਠਣ ਦੀ ਸੋਚ ਰੈੱਡੀ ਰੱਖੋ।
ਕਰਕ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਸਿੰਘ : ਕਾਰੋਬਾਰੀ ਦਸ਼ਾ ਠੀਕ-ਠਾਕ, ਪੂਰੇ ਜ਼ੋਰ ਨਾਲ ਕੋਸ਼ਿਸ਼ ਕਰਨ ’ਤੇ ਸਫਲਤਾ ਦਾ ਸਕੋਪ ਵਧੇਗਾ ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖੋ।
ਕੰਨਿਆ : ਸ਼ਤਰੂ ਕਿੰਨਾ ਵੀ ਅਪਮਾਨਜਨਕ ਕਿਉਂ  ਨਾ ਦਿਖਾਵੇ, ਉਸ ’ਤੇ ਕਦੀ ਵੀ ਭਰੋਸਾ ਨਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਜਿਹੜਾ ਵੀ ਯਤਨ ਕਰੋ ਪੂਰਾ ਜ਼ੋਰ ਲਗਾ ਕੇ ਕਰੋ, ਹਲਕੇ ’ਚ ਅਤੇ ਸੁਸਤੀ ਨਾਲ ਕੀਤਾ ਗਿਆ ਕੋਈ ਕੰਮ ਸਿਰੇ ਨਾ ਚੜ੍ਹੇਗਾ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਬਗੈਰ ਤਿਆਰੀ ਦੇ ਕੋਈ ਕੋਸ਼ਿਸ਼ ਨਾ ਕਰੋ, ਕਿਉਂਕਿ ਸਿਤਾਰਾ ਜਾਇਦਾਦੀ ਕੰਮਾਂ ਲਈ ਫੇਵਰੇਵਲ ਨਹੀਂ ਹੈ।
ਧਨ : ਕੰਮਕਾਜੀ ਭੱਜਦੌੜ ਤਾਂ ਰਹੇਗੀ ਪਰ ਉਹ ਬੇਨਤੀਜਾ ਸਾਬਤ ਹੋਵੇਗੀ, ਵੈਸੇ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਲੋਹਾ, ਲੋਹਾ ਮਸ਼ੀਨਰੀ, ਕੈਮੀਕਲਸ ਦਾ ਕੰਮ ਕਰਨ ਵਾਲਿਆਂ ਨੂੰ ਪ੍ਰੇਸ਼ਾਨੀਅਾਂ ਨਾਲ ਨਜਿੱਠਣਾ ਪੈ ਸਕਦਾ ਹੈ।
ਕੁੰਭ : ਕੰਮਕਾਜੀ ਦਸ਼ਾ ਸੰਤੋਖਜਨਕ, ਸਫਲਤਾ ਤਾਂ ਮਿਲੇਗੀ ਪਰ ਕੋਈ ਵੀ ਕੋਸ਼ਿਸ਼ ਅਨਮੰਨੇ ਮਨ ਨਾਲ ਨਹੀਂ ਕਰਨੀ ਚਾਹੀਦੀ।
ਮੀਨ : ਧਿਆਨ ਰੱਖੋ ਕਿ ਉਲਝਣਾਂ, ਪੇਚੀਦਗੀਆਂ ਕਰ ਕੇ ਆਪ ਦੀ ਸਾਰੀ ਪਲਾਨਿੰਗ ਉਖੜ-ਵਿਗੜ ਨਾ ਜਾਵੇ।

22 ਜਨਵਰੀ 2026, ਵੀਰਵਾਰ
ਮਾਘ ਸੁਦੀ ਤਿੱਥੀ ਚੌਥ (22-23 ਮੱਧ ਰਾਤ 2.29 ਤਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਮਕਰ ’ਚ 
ਚੰਦਰਮਾ    ਕੁੰਭ ’ਚ 
ਮੰਗਲ      ਮਕਰ ’ਚ
 ਬੁੱਧ         ਮਕਰ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮਕਰ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 2 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਬਾਨ, ਤਰੀਕ : 2, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ : ਸ਼ਾਮ 5.49  ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਬਾਅਦ ਦੁਪਹਿਰ 2.27 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਵਰਿਆਨ (ਸ਼ਾਮ 5.36 ਤਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ),ਭਦਰਾ ਰਹੇਗੀ, (ਬਾਅਦ ਦੁਪਹਿਰ 2.26 ਤੋਂ ਲੈ ਕੇ 22-23 ਮੱਧ ਰਾਤ 2.29 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਵਰਦ ਚੌਥ, ਤਿਲ ਚੌਥ,ਕੁੰਦ ਚੌਥ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News