ਮੇਖ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਠੀਕ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Friday, Jun 26, 2026 - 05:11 AM (IST)

ਮੇਖ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਠੀਕ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਹਰ ਮੋਰਚੇ ’ਤੇ ਸਾਵਧਾਨੀ ਰੱਖਣੀ ਜ਼ਰੂਰੀ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਮਾਨਸਿਕ ਟੈਨਸ਼ਨ-ਪ੍ਰੇਸ਼ਾਨੀ ਦੇਣ ਅਤੇ ਵਿਪਰੀਤ ਹਾਲਾਤ ਰੱਖਣ ਵਾਲਾ, ਵੈਸੇ ਬਾਅਦ ’ਚ ਵੀ ਸਮਾਂ ਮਨ ਨੂੰ ਉਖੜਿਆ-ਉਖੜਿਆ ਰੱਖੇਗਾ।
ਮਿਥੁਨ : ਸਿਤਾਰਾ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਬਾਅਦ ’ਚ ਮੁਸ਼ਕਿਲਾਂ-ਪ੍ਰੇਸ਼ਾਨੀਆਂ, ਸਮੱਸਿਆਵਾਂ ਪੈਦਾ ਹੁੰਦੀਆਂ ਰਹਿਣਗੀਆਂ।
ਕਰਕ : ਸਿਤਾਰਾ ਦੁਪਹਿਰ ਤੱਕ ਸਫ਼ਲਤਾ ਦੇਣ ਅਤੇ ਮਾਣ-ਸਨਮਾਨ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਸੋਚ ਵਿਚਾਰ ’ਚ ਨੈਗੇਟਿਵਿਟੀ ਵਧਣ ਦਾ ਡਰ।
ਸਿੰਘ : ਸਿਤਾਰਾ ਦੁਪਹਿਰ ਤੱਕ ਬਿਹਤਰ, ਵਿਅਸਤਤਾ ਅਤੇ ਭੱਜਦੌੜ ਰਹੇਗੀ ਪਰ ਬਾਅਦ ’ਚ ਜਾਇਦਾਦੀ ਕੰਮਾਂ ਲਈ ਆਪ ਦਾ ਕੋਈ ਯਤਨ ਸੁਸਤ ਪੈ ਸਕਦਾ ਹੈ।
ਕੰਨਿਆ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਅਤੇ ਪ੍ਰੇਸ਼ਾਨੀ ਵਾਲਾ।
ਤੁਲਾ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫ਼ਸ ਨਾ ਜਾਵੇ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ, ਖਰਚਿਆਂ ’ਤੇ ਜ਼ਬਤ ਰੱਖੋ ਪਰ ਬਾਅਦ ’ਚ ਸਮਾਂ ਕਮਜ਼ੋਰ ਜਿਹਾ ਰਹੇਗਾ।
ਧਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਮਾਂ ਪੰਗਿਆਂ ਪ੍ਰੇਸ਼ਾਨੀ ਵਾਲਾ ਹੋਵੇਗਾ।
ਮਕਰ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ਲਈ ਸਫ਼ਲਤਾ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਲਾਭ ਵਾਲਾ ਸਮਾਂ।
ਕੁੰਭ : ਸਿਤਾਰਾ ਦੁਪਹਿਰ ਤੱਕ ਇਰਾਦਿਆਂ ’ਚ ਸਫ਼ਲਤਾ ਅਤੇ ਮਜ਼ਬੂਤੀ ਵਾਲਾ ਪਰ ਬਾਅਦ ’ਚ ਕੋਈ ਸਰਕਾਰੀ ਸਮੱਸਿਆ ਉੱਭਰ ਸਕਦੀ ਹੈ।
ਮੀਨ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਫ਼ਿਰ ਬਾਅਦ ’ਚ ਸਮਾਂ ਨੈਗੇਟਿਵਿਟੀ ਵਧਾਉਣ ਵਾਲਾ।

26 ਜੂਨ 2026, ਸ਼ੁੱਕਰਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਦੁਆਦਸ਼ੀ (ਰਾਤ 10.23 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮਿਥੁਨ ’ਚ 
ਚੰਦਰਮਾ     ਤੁਲਾ ’ਚ 
ਮੰਗਲ       ਬ੍ਰਿਖ ’ਚ
ਬੁੱਧ          ਕਰਕ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਕਰਕ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 5 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 10, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਸ਼ਾਮ 7.16 ਤਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸਿੱਧ (ਪੁਰਵ ਦੁਪਹਿਰ 11.39 ਤਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਤੁਲਾ  ਰਾਸ਼ੀ ’ਤੇ (ਦੁਪਹਿਰ 12.33 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਚੰਪਕ (ਚੰਪਾ) ਦੁਆਦਸ਼ੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News