ਧਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Thursday, Jun 26, 2025 - 07:13 AM (IST)

ਧਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਹੋਵੇਗਾ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਕਰਕ : ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਹਰ ਕਦਮ ਸੋਚ ਸਮਝ ਕੇ ਚੁੱਕਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ।
ਸਿੰਘ :  ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕੰਨਿਆ  : ਕਿਸੇ ਸਰਕਾਰੀ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਤੁਲਾ : ਆਪ ਜਨਰਲ ਤੌਰ ’ਤੇ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸ਼ੁਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫਲਤਾ ਮਿਲੇਗੀ।
ਬ੍ਰਿਸ਼ਚਕ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਲਿਮਟ ਅਤੇ ਪਰਹੇਜ਼ ਨਾਲ ਖਾਣਾ-ਪੀਣਾ ਸਹੀ ਰਹੇਗਾ ਪਰ ਅਰਥ ਦਸ਼ਾ ਠੀਕ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਮਕਰ : ਵਧਦਾ ਵੈਰ-ਵਿਰੋਧ ਆਪ ਨੂੰ ਪ੍ਰੇਸ਼ਾਨ ਰੱਖ ਸਕਦਾ ਹੈ, ਮਨ ਵੀ ਅਸ਼ਾਂਤ ਡਿਸਟਰਬ ਜਿਹਾ ਰਹੇਗਾ, ਸਫਰ ਵੀ ਟਾਲ ਦਿਓ।
ਕੁੰਭ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਇਰਾਦਿਆਂ ’ਚ ਮਜ਼ਬੂਤੀ ਅਤੇ ਸਫਲਤਾ ਮਿਲੇਗੀ।
ਮੀਨ :  ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ ਪਰ ਤਬੀਅਤ ’ਚ ਤੇਜ਼ੀ।

26 ਜੂਨ 2025, ਵੀਰਵਾਰ
ਹਾੜ੍ਹ ਵਦੀ ਤਿੱਥੀ ਏਕਮ (ਬਾਅਦ ਦੁਪਹਿਰ 1.25 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਮਿਥੁਨ ’ਚ 
ਚੰਦਰਮਾ     ਮਿਥੁਨ ’ਚ 
ਮੰਗਲ       ਸਿੰਘ ’ਚ
 ਬੁੱਧ         ਕਰਕ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਮੇਖ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ         ਸਿੰਘ ’ਚ
  
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 5 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਜਿਲਹਿ਼ਜ਼ , ਤਰੀਕ : 29, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸਵੇਰੇ 8.47 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਧਰੁਵ (ਸਵੇਰੇ 6 ਵਜੇ ਤਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮਿਥੁਨ ਰਾਸ਼ੀ ’ਤੇ (26-27 ਮੱਧ ਰਾਤ 1.40 ਤਕ ),  ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਚੰਦਰ ਦਰਸ਼ਨ, ਹਾੜ੍ਹ ਸੁਦੀ ਪੱਖ ਅਤੇ ਹਾੜ੍ਹ ਗੁਪਤ ਨਵਰਾਤਰੇ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News