ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਜਨਰਲ ਤੌਰ ’ਤੇ ਸਟ੍ਰਾਂਗ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Monday, Mar 27, 2023 - 02:08 AM (IST)

ਮੇਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਿਸੇ ਉਲਝੇ ਰੁੱਕੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ।
ਬ੍ਰਿਖ : ਅਰਥ ਦਸ਼ਾ ਸੁਖਦ, ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮਿਥੁਨ : ਉਲਝਣਾਂ-ਝਮੇਲਿਆਂ, ਪੇਚੀਦਗੀਆਂ ਨਾਲ ਵਾਸਤਾ ਰਹਿਣ ਦਾ ਡਰ, ਇਸ ਹਰ ਫਰੰਟ ’ਤੇ ਆਪ ਨੂੰ ਸੁਚੇਤ ਰਹਿਣਾ ਸਹੀ ਰਹੇਗਾ, ਸਫਰ ਵੀ ਟਾਲ ਦਿਓ।
ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰੀਜ਼ਮ, ਕੰਸਲਟੈਂਸੀ, ਕੇਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕਾਰੋਬਾਰੀ ਭੱਜਦੌੜ ਦਾ ਚੰਗਾ ਨਤੀਜਾ ਮਿਲ ਸਕਦਾ ਹੈ।
ਸਿੰਘ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਸ਼ਤਰੂ ਵੀ ਕਮਜ਼ੋਰ-ਤੇਜ਼ਹੀਣ ਰਹਿਣਗੇ।
ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਮਨੋਬਲ ’ਚ ਮਜ਼ਬੂਤੀ ਬਣੀ ਰਹੇਗੀ।
ਤੁਲਾ : ਸਿਤਾਰਾ ਪੇਟ ਲਈ ਕਮਜ਼ੋਰ ਮੌਸਮ ਦੇ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖਣ ਵਾਲਾ ਹੈ, ਸਫਰ ਵੀ ਟਾਲ ਦਿਓ, ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।
ਬ੍ਰਿਸ਼ਚਕ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ, ਹਰ ਮਾਮਲੇ ’ਚ ਦੋਵੇਂ ਪਤੀ-ਪਤਨੀ ਦੀ ਇਕੋ ਸੋਚ-ਅਪਰੋਚ ਰਹੇਗੀ।
ਧਨ : ਹਰ ਮਾਮਲੇ ’ਤੇ ਹਰ ਫਰੰਟ ’ਤੇ ਆਪ ਨੂੰ ਵਿਰੋਧ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਆਪ ਨੂੰ ਮਜ਼ਬੂਤ ਨਾਲ ਹਰ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ।
ਮਕਰ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵੱਧ ਸਕਦੀ ਹੈ, ਕਾਰੋਬਾਰੀ ਸਥਿਤੀ ਵੀ ਬਿਹਤਰ ਰਹੇਗੀ, ਸ਼ੁਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ।
ਕੁੰਭ : ਪ੍ਰਾਪਰਟੀ ਦੇ ਕੰਮ ਲਈ ਸਮਾਂ ਅਤੇ ਸਿਤਾਰਾ ਸਟ੍ਰਾਂਗ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ।
ਮੀਨ : ਸਟ੍ਰਾਂਗ ਸਿਤਾਰਾ ਆਪ ਨੂੰ ਉਤਸ਼ਾਹੀ-ਹਿੰਮਤੀ ਰੱਖੇਗਾ, ਕੰਮਕਾਜੀ ਭੱਜਦੌੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
27 ਮਾਰਚ 2023, ਸੋਮਵਾਰ
ਚੇਤ ਸੁਦੀ ਤਿੱਥੀ ਛੱਠ (ਸ਼ਾਮ 5.28 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 6 (ਫੱਗਣ), ਹਿਜਰੀ ਸਾਲ 1444, ਮਹੀਨਾ : ਰਮਜ਼ਾਨ ਤਰੀਕ : 4, ਸੂਰਜ ਉਦੇ ਸਵੇਰੇ 6.27 ਵਜੇ, ਸੂਰਜ ਅਸਤ ਸ਼ਾਮ 6.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਬਾਅਦ ਦੁਪਹਿਰ 3.27 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ ਯੋਗ : ਆਯੁਸ਼ਮਾਨ (ਰਾਤ 11.19 ਤੱਕ) ਅਤੇ ਮਗਰੋਂ ਯੋਗ ਸੌਭਾਗਿਯ ਚੰਦਰਮਾ : ਬ੍ਰਿਖ ਰਾਸ਼ੀ ’ਤੇ (27-28 ਮੱਧ ਰਾਤ 4.25 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਤੋਂ ਨੌਂ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ : ਸਕੰਦ ਛੱਠ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)