ਕੰਨਿਆ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟ੍ਰਾਂਗ, ਜਾਣੋ ਬਾਰੀ ਰਾਸ਼ੀਆਂ ਦਾ ਹਾਲ

03/29/2023 1:42:21 AM

ਮੇਖ : ਮਿੱਤਰਾਂ, ਕੰਮਕਾਜੀ-ਸਾਥੀਆਂ-ਸਹਿਯੋਗੀਆਂ ਨਾਲ ਮੇਲ-ਜੋਲ ਫਰੂਟਫੁੱਲ ਰਹੇਗਾ,ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਬ੍ਰਿਖ : ਸਿਤਾਰਾ ਆਮਦਨ, ਧਨ ਲਾਭ ਲਈ ਚੰਗਾ, ਕੋਸ਼ਿਸ਼ਾਂ-ਕਾਰੋਬਾਰੀ ਪਲਾਨਿੰਗਾਂ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਸਫਲਤਾ ਮਿਲੇਗੀ ਪਰ ਰੇਸ਼ਾ ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਹੋ ਸਕਦੀ ਹੈ।

ਕਰਕ : ਖਰਚ ਜਾਇਜ਼ ਅਤੇ ਫਿਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਨੁਕਸਾਨ ਦਾ ਵੀ ਡਰ, ਸਫਰ ਵੀ ਸੁਚੇਤ ਰਹਿ ਕੇ ਕਰੋ, ਕਿਉਂਕਿ ਸਿਤਾਰਾ ਪ੍ਰੇਸ਼ਾਨੀ ਵਾਲਾ ਹੋ ਸਕਦਾ ਹੈ।

ਸਿੰਘ : ਖੇਤੀ ਉਤਪਾਦਾਂ, ਕਰਿਆਨਾ ਵਸਤਾਂ, ਖਾਦਾਂ-ਬੀਜਾਂ, ਰੈਡੀਮੇਡ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਸਰਕਾਰੀ ਕੰਮਾਂ ’ਚ ਆਪ ਦੇ ਕਦਮ ਨੂੰ ਬੜ੍ਹਤ ਵਲ ਰੱਖੇਗਾ, ਵੱਡੇ ਲੋਕ ਵੀ ਆਪ ਦੇ ਪ੍ਰਤੀ ਸਾਫਟ ਸੁਪੋਰਟਿਵ ਰੁਖ ਰੱਖਣਗੇ।

ਤੁਲਾ : ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਕੁਝ ਅੱਗੇ ਵਧੇਗੀ, ਸ਼ਤਰੂ ਆਮ ਤੌਰ ’ਤੇ ਕਮਜ਼ੋਰ ਤੇਜ਼ਹੀਣ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਬ੍ਰਿਸ਼ਚਕ : ਪੂਰਾ ਪਰਹੇਜ਼ ਰੱਖਣ ਅਤੇ ਖਾਣ-ਪੀਣ ’ਚ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਸਿਰੇ ਚੜ੍ਹਣਗੀਆਂ, ਇਰਾਦਿਆਂ ’ਚ ਮਜ਼ਬੂਤੀ ਬਣੀ ਰਹੇਗੀ, ਫੈਮਿਲੀ ਫਰੰਟ ’ਤੇ ਮੇਲਜੋਲ ਸਦਭਾਅ ਬਣਿਆ ਰਹੇਗਾ।

ਮਕਰ : ਹਰ ਮਾਮਲੇ ’ਚ ਵਧਦਾ ਵੈਰ-ਵਿਰੋਧ ਆਪ ਨੂੰ ਟੈਂਸ, ਪ੍ਰੇਸ਼ਾਨ, ਅਪਸੈੱਟ ਰੱਖਣ ਵਾਲਾ, ਕਿਸੇ ’ਤੇ ਅੱਖਾਂ ਬੰਦ ਕਰ ਕੇ ਭਰੋਸਾ ਨਾ ਕਰਨਾ ਸਹੀ ਰਹੇਗਾ।

ਕੁੰਭ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ ਪਰ ਭਰਪੂਰ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ, ਵੈਸੇ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮੀਨ : ਜ਼ਮੀਨੀ ਕੰਮਾਂ ਲਈ ਸਿਤਾਰਾ ਚੰਗਾ, ਦੂਜਿਆਂ ’ਤੇ ਆਪ ਦੀ ਛਾਪ-ਪੈਠ ਬਣੀ ਰਹੇਗੀ ਪਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ ਹੋਵੇਗਾ।

29 ਮਾਰਚ 2023, ਬੁੱਧਵਾਰ
ਚੇਤ ਸੁਦੀ ਤਿੱਥੀ ਅਸ਼ਟਮੀ (ਰਾਤ 9.08 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮਿਥੁਨ ’ਚ

ਮੰਗਲ ਮਿਥੁਨ ’ਚ

ਬੁੱਧ ਮੀਨ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1945 ਮਿਤੀ : 8(ਚੇਤ) ਹਿਜਰੀ ਸਾਲ 1444, ਮਹੀਨਾ : ਰਮਜ਼ਾਨ ਤਰੀਕ : 6, ਸੂਰਜ ਉਦੇ ਸਵੇਰੇ 6.25 ਵਜੇ, ਸੂਰਜ ਅਸਤ ਸ਼ਾਮ 6.41 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਰਾਤ 8.07 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ ਯੋਗ : ਸ਼ੋਭਨ (29-30 ਮੱਧ ਰਾਤ ) 12.12 ਤਕ) ਅਤੇ ਮਗਰੋਂ ਯੋਗ ਅਤਿਗੰਡ ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਸਵੇਰੇ 8.06 ਤਕ)ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਅਸ਼ਟਮੀ, ਅਸ਼ੋਕ ਅਸ਼ਟਮੀ, ਬੁੱਧ ਅਸ਼ਟਮੀ, ਅੰਨਪੂਰਨਾ ਪੂਜਨ, ਮੇਲਾ ਕਾਂਗੜਾ ਦੇਵੀ, ਮੇਲਾ ਨੈਨਾ ਦੇਵੀ (ਹਿਮਾਚਲ), ਮੇਲਾ ਬਾਹੁਫੋਰਟ (ਜੰਮੂ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News