ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

03/31/2023 2:10:38 AM

ਮੇਖ : ਜੇਕਰ ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਰੁਕਿਆ ਪਿਆ ਹੋਵੇਗਾ ਤਾਂ ਯਤਨ ਕਰ ਲਓ, ਉਸ ’ਤ ਪੱਕੇ ਤੌਰ ’ਤੇ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।

ਬ੍ਰਿਖ : ਜੇ ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣੇਗਾ।

ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਲੂਬ੍ਰੀਕੈਂਟਸ, ਪੈਟ੍ਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਰੁਚੀ, ਮਨੋਬਲ ਹਾਈ ਰਹੇਗਾ, ਮਨ ਸੈਰ ਸਫਲ ਲਈ ਰਾਜ਼ੀ ਰਹੇਗਾ।

ਸਿੰਘ : ਕਿਉਂਕਿ ਸਿਤਾਰਾ ਉਲਝਣਾਂ, ਝਗੜਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕਦਮ ਕਦਮ ’ਤੇ ਮੁਸ਼ਕਿਲਾਂ ਰੁਕਾਵਟਾਂ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ।

ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਕੰਮਕਾਜੀ ਟੂਰ ’ਚ ਲਾਭ ਦੇਣ ਵਾਲਾ ਪਰ ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ।

ਤੁਲਾ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ, ਸਾਫਟ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਸ਼ਚਕ : ਧਾਰਮਿਕ ਕੰਮਾਂ ਨਾਲ ਜੁੜਣ ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਨੋਬਲ ਬਣਿਆ ਰਹੇਗਾ।

ਧਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਨਾ ਸਿਰਫ ਬੇਤੁਕੇ ਖਾਣ-ਪੀਣ ਤੋਂ ਵੀ ਬਚਣਾ ਚਾਹੀਦਾ ਹੈ ਸਗੋਂ ਠੰਡੀਆਂ ਵਸਤਾਂ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਸਦਭਾਵ ਬਣਿਆ ਰਹੇਗਾ, ਤਬੀਅਤ ’ਚ ਸਵਛੰਦਤਾ ਬਣੀ ਰਹੇਗਾ।

ਕੁੰਭ : ਕਿਸੇ ਪ੍ਰਬਲ ਸ਼ਤਰੂ ਦੀ ਵਧੀ ਹੋਈ ਸਰਗਰਮੀ ਕਰ ਕੇ ਆਪ ਦੀ ਸਾਰੀ ਪਲਾਨਿੰਗ ਅਸਤ ਵਿਅਸਤ ਹੋ ਸਕਦੀ ਹੈ, ਮਨ ਵੀ ਡਿਸਟਰਬ ਜਿਹਾ ਰਹੇਗਾ।

ਮੀਨ : ਜਨਰਲ ਸਿਤਾਰਾ ਬਿਹਤਰ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਇੱਜ਼ਤਮਾਣ ਦੀ ਪ੍ਰਾਪਤੀ।

31 ਮਾਰਚ 2023, ਸ਼ੁੱਕਰਵਾਰ
ਚੇਤ ਸੁਦੀ ਤਿੱਥੀ ਦਸਮੀ (31 ਮਾਰਚ- 1 ਅਪ੍ਰੈਲ ਮੱਧ ਰਾਤ 1.59 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕਰਕ ’ਚ

ਮੰਗਲ ਮਿਥੁਨ ’ਚ

ਬੁੱਧ ਮੀਨ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 10 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 8, ਸੂਰਜ ਉਦੇ ਸਵੇਰੇ 6.22 ਵਜੇ, ਸੂਰਜ ਅਸਤ ਸ਼ਾਮ 6.42 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (31 ਮਾਰਚ-1 ਅਪ੍ਰੈਲ ਮੱਧ ਰਾਤ 1.56 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸੁਕਰਮਾ (31 ਮਾਰਚ-1ਅਪ੍ਰੈਲ ਮੱਧ ਰਾਤ 1.57 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) 31 ਮਾਰਚ-1 ਅਪ੍ਰੈਲ ਮੱਧ ਰਾਤ 1.57 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mandeep Singh

This news is Content Editor Mandeep Singh