ਤੁਲਾ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Apr 07, 2023 - 01:27 AM (IST)
![ਤੁਲਾ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ](https://static.jagbani.com/multimedia/2023_1image_02_55_484389530horoscope.jpg)
ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਕੰਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ -ਤਾਲਮੇਲ-ਸਦਭਾਅ ਬਣਿਆ ਰਹੇਗਾ।
ਬ੍ਰਿਖ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਨਾ ਸਮਝੋ, ਕਿਉਂਕਿ ਨੁਕਸਾਨ ਪਹੁੰਚਾਉਣ ਨੂੰ ਲੈ ਕੇ ਉਹ ਕਦੀ ਆਪ ਦਾ ਲਿਹਾਜ਼ ਨਾ ਕਰਨਗੇ।
ਮਿਥੁਨ : ਸੰਤਾਨ ਸਾਥ ਦੇਵੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦੀ ਹੈ, ਮਨੋਬਲ ਵੀ ਸਟ੍ਰਾਂਗ ਬਣਿਆ ਰਹੇਗਾ।
ਕਰਕ : ਕਿਸੇ ਅਦਾਲਤੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਢਈਏ ਕਰ ਕੇ ਮਾਨਸਿਕ ਟੈਨਸ਼ਨ-ਪ੍ਰੇਸ਼ਾਨੀ ਬਣੀ ਰਹਿ ਸਕਦੀ ਹੈ।
ਸਿੰਘ : ਮਿੱਤਰਾਂ-ਕੰਮਕਾਜੀ ਸਾਥੀਆਂ ਦਾ ਰੁਖ ਸੁਪੋਰਟਿਵ ਅਤੇ ਹੈਲਪਿੰਗ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ, ਫੈਮਿਲੀ ਫ੍ਰੰਟ ’ਤੇ ਆਪ ਦੀ ਪੈਠ ਬਣੀ ਰਹੇਗੀ।
ਕੰਨਿਆ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਟੂਰਿਜ਼ਮ, ਪ੍ਰਿਟਿੰਗ, ਪਬਲਿਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ।
ਬ੍ਰਿਸ਼ਚਕ :ਕਿਉਂਕਿ ਸਿਤਾਰਾ ਉਲਝਣਾਂ ਵਾਲਾ ਹੈ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਦਾ ਡਰ।
ਧਨ : ਸਿਤਾਰਾ ਧਨ ਲਾਭ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਜਨਰਲ ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰੱਖੇਗਾ।
ਮਕਰ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕਾਂ ’ਚ ਆਪ ਦੀ ਪੈਠ ਅਤੇ ਲਿਹਾਜ਼ਦਾਰੀ ਬਣੀ ਰਹੇਗੀ।
ਕੁੰਭ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ, ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਕਰਨਾ ਨੁਕਸਾਨ ਕਾਰਕ ਹੋ ਸਕਦਾ ਹੈ।
7 ਅਪ੍ਰੈਲ 2023, ਸ਼ੁੱਕਰਵਾਰ
ਵਿਸਾਖ ਵਦੀ ਤਿੱਥੀ ਏਕਮ (ਸਵੇਰੇ10.21ਤੱਕ) ਅਤੇ ਮਗਰੋਂ ਤਿੱਥੀ ਦੂਜ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 17 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 15, ਸੂਰਜ ਉਦੇ ਸਵੇਰੇ 6.14 ਵਜੇ, ਸੂਰਜ ਅਸਤ ਸ਼ਾਮ 6.47 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਦੁਪਹਿਰ 1.33 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਹਰਸ਼ਣ (7-8 ਮੱਧ ਰਾਤ 1.25 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਿਸਾਖ ਵਦੀ ਪੱਖ ਸ਼ੁਰੂ, ਗੁਡ ਫਰਾਈ ਡੇ (ਕ੍ਰਿਸ਼ਚੀਅਨ), ਵਿਸ਼ਵ ਸਿਹਤ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)