ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Saturday, Apr 08, 2023 - 01:31 AM (IST)

ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਹਰ ਮਾਮਲੇ ’ਚ ਦੋਨੋਂ ਪਤੀ-ਪਤਨੀ ਦੀ ਇਕੋ ਸੋਚ ਅਪਰੋਚ ਰਹੇਗੀ।

ਬ੍ਰਿਖ : ਪ੍ਰੇਸ਼ਾਨ ਅਤੇ ਡਿਸਟਰਬ ਮਨ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਤਿਆਰ ਨਾ ਹੋਵੋਗੇ, ਮਨ ਸਫਰ ਲਈ ਰਾਜ਼ੀ ਨਾ ਹੋਵੇਗਾ।

ਮਿਥੁਨ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਮਨ ਰਾਜ਼ੀ ਰਹੇਗਾ।

ਕਰਕ : ਜ਼ਮੀਨੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ।

ਸਿੰਘ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਹਰ ਕਾਰੋਬਾਰੀ ਕੰਮ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਆਪ ਦਾ ਪਿੱਛਾ ਨਾ ਛੱਡੇਗੀ।

ਬ੍ਰਿਸ਼ਚਕ :ਸਿਤਾਰਾ ਨੁਕਸਾਨ ਦੇਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ।

ਧਨ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਮਕਰ : ਕਿਸੇ ਵੱਡੇ ਆਦਮੀ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ,ਤੇਜ ਪ੍ਰਭਾਵ ਬਣਿਆ ਰਹੇਗਾ।

ਮੀਨ : ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਟ ’ਚ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦਿਓ।

8 ਅਪ੍ਰੈਲ 2023, ਸ਼ਨੀਵਾਰ
ਵਿਸਾਖ ਵਦੀ ਤਿੱਥੀ ਦੂਜ (ਸਵੇਰੇ 10.11ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਤੁਲਾ ’ਚ

ਮੰਗਲ ਮਿਥੁਨ ’ਚ

ਬੁੱਧ ਮੇਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 18 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 16, ਸੂਰਜ ਉਦੇ ਸਵੇਰੇ 6.13 ਵਜੇ, ਸੂਰਜ ਅਸਤ ਸ਼ਾਮ 6.47 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਵਾਤੀ (ਦੁਪਹਿਰ 1.59 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਵਜਰ (ਰਾਤ 11.58 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 9.54 ’ਤੇ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mandeep Singh

Content Editor

Related News