ਸਿੰਘ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Wednesday, Apr 12, 2023 - 01:30 AM (IST)

ਸਿੰਘ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੀ ਪਲਾਨਿੰਗ -ਪ੍ਰੋਗਰਾਮਿੰਗ ਨੂੰ ਅੱਗੇ ਵਧਾ ਸਕਦਾ ਹੈ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਵੈਸੇ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ਦੀ ਜ਼ਮਾਨਤ ਦਿਓ।

ਮਿਥੁਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਲਈ ਚੰਗਾ,ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮੇਲਜੋਲ ਸਦਭਾਅ, ਸਹਿਯੋਗ ਬਣਿਆ ਰਹੇਗਾ।

ਕਰਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਧਿਆਨ ਰੱਖੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਸਿੰਘ : ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ ਪਰ ਫਿਸਲਣ ਦਾ ਡਰ ਵੀ ਰਹਿ ਸਕਦਾ ਹੈ।

ਕੰਨਿਆ : ਸਿਤਾਰਾ ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।

ਤੁਲਾ : ਸੰਤਾਨ ਦਾ ਸਾਫਟ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਵਾਲਾ ਅਤੇ ਆਪ ਲਈ ਬਿਹਤਰਾ ਬਣਾਉਣ ਵਾਲਾ ਹੋਵੇਗਾ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਕਾਸ਼ਨ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਮਕਰ : ਸਿਤਾਰਾ ਉਲਝਣਾਂ -ਝਗੜਿਆਂ ਅਤੇ ਪੰਗਿਆਂ ਨੂੰ ਉਭਾਰਨ ਵਾਲਾ ਹੈ, ਇਸ ਲਈ ਕੋਈ ਇੰਪੋਰਟੈਂਟ ਕੰਮ ਸ਼ੁਰੂ ਨਾ ਕਰਨਾ ਬਿਹਤਰ ਰਹੇਗਾ।

ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ ਪਰ ਫੈਮਿਲੀ ਫਰੰਟ ’ਤੇ ਤਣਾਤਣੀ ਰਹਿ ਸਕਦੀ ਹੈ।

ਮੀਨ : ਰਾਜ ਦਰਬਾਰ ’ਚ ਜਾਣ ’ਤੇ ਆਪ ਦੀ ਅਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

12 ਅਪ੍ਰੈਲ 2023, ਬੁੱਧਵਾਰ
ਵਿਸਾਖ ਵਦੀ ਤਿੱਥੀ ਸਪਤਮੀ (12-13 ਮੱਧ ਰਾਤ 3.45 ਤੱਕ) ਅਤੇ ਮਗਰੋਂ ਿਤੱਥੀ ਅਸ਼ਟਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ   ਧਨ ’ਚ

ਮੰਗਲ ਮਿਥੁਨ ’ਚ

ਬੁੱਧ ਮੇਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 23 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 20, ਸੂਰਜ ਉਦੇ ਸਵੇਰੇ 6.08 ਵਜੇ, ਸੂਰਜ ਅਸਤ ਸ਼ਾਮ 6.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਦੁਪਹਿਰ 11.59 ਤੱਕ) ਅਤੇ ਮਗਰੋਂ ਨਕਸ਼ੱਤਰ ਪੂਰਵਾਖਾੜਾ, ਯੋਗ : ਪਰਿਧ (ਬਾਅਦ ਦੁਪਹਿਰ 3.19 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 11.59 ਤੱਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ , ਭਦਰਾ ਰਹੇਗੀ (ਸ਼ਾਮ 4.43 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਮੇਲਾ ਮਾਰਕੰਡਾ (ਬਿਲਾਸਪੁਰ, ਹਿਮਾਚਲ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mandeep Singh

Content Editor

Related News