ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Apr 21, 2023 - 01:41 AM (IST)
ਮੇਖ : ਅਰਥ ਅਤੇ ਕਾਰੋਬਾਰ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਬ੍ਰਿਖ : ਖਰਚਿਆਂ ’ਤੇ ਕਾਬੂ ਰੱਖਣਾ ਠੀਕ ਰਹੇਗਾ, ਵਰਨਾ ਕਿਸੇ ਸਮੇਂ ਅਰਧ ਤੰਗੀ ਜਿਹੀ ਸਥਿਤੀ ’ਚੋਂ ਗੁਜ਼ਰਨਾ ਪੈ ਸਕਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ।
ਮਿਥੁਨ :ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰੋਗਰਾਮਿੰਗ ਵੀ ਕੁੱਝ ਅੱਗੇ ਵਧ ਸਕਦੀ ਹੈ ਪਰ ਸੰਤਾਨ ਪੱਖੋਂ ਪ੍ਰੇਸ਼ਾਨੀ ਰਹਿ ਸਕਦੀ ਹੈ।
ਕਰਕ : ਤਿਆਰੀ ਦੇ ਬਗੈਰ ਕਿਸੇ ਸਰਕਾਰੀ ਕੰਮ ਨੂੰ ਹੱਥ ’ਚ ਲਓ ਅਤੇ ਨਾ ਹੀ ਕੋਈ ਯਤਨ ਸ਼ੁਰੂ ਕਰੋ, ਮਾਣ-ਸਨਮਾਨ ਨੂੰ ਵੀ ਠੇਸ ਲੱਗਣ ਦਾ ਡਰ ਬਣਿਆ ਰਹੇਗਾ।
ਸਿੰਘ : ਸਿਤਾਰਾ ਰੁਕਾਵਟਾਂ ਮੁਸ਼ਕਿਲਾਂ ਅਤੇ ਕਿਸੇ ਬਣੇ -ਬਣਾਏ ਕੰਮ ਨੂੰ ਉਲਝਾਉਣ ਅਤੇ ਲਟਕਾਉਣ ਵਾਲਾ ਹੋ ਸਕਦਾ ਹੈ, ਵੈਸੇ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ : ਸਿਤਾਰਾ ਪੇਟ ਨੂੰ ਵਿਗਾੜਣ ਅਤੇ ਪੈਰ ਨੂੰ ਫਿਸਲਾਉਣ ਵਾਲਾ, ਦੂਜਿਆਂ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਦੇ ਚੱਕਰ ’ਚ ਫਸੋ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁੱਝ ਨਾ ਕੁੱਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਸੇ ਅਣਜਾਨੇ ਸ਼ਤਰੂ ਕਰਕੇ ਮਨ ਡਰਿਆ-ਡਰਿਆ ਜਿਹਾ ਰਹੇਗਾ, ਮਾਨਸਿਕ ਚਿੰਤਾ, ਪ੍ਰੇਸ਼ਾਨੀ ਅਤੇ ਕਸ਼ਮਕਸ਼ ਵੀ ਬਣੀ ਰਹੇਗੀ, ਨੁਕਸਾਨ ਦਾ ਡਰ।
ਧਨ : ਧਾਰਮਿਕ ਕੰਮਾਂ ’ਚ ਰੁਚੀ ਘੱਟ ਹੋਵੇਗੀ, ਮਨ ਬੇਕਾਰ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ, ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ।
ਮਕਰ : ਅਦਾਲਤ ਨਾਲ ਜੁੜਿਆ ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ, ਸਫਰ ਵੀ ਨਾ ਕਰੋ।
ਕੁੰਭ : ਉਤਸ਼ਾਹ-ਹਿੰਮਤ ਅਤੇ ਭੱਜਦੌੜ ਤਾਂ ਰਹੇਗੀ ਪਰ ਨਤੀਜਾ ਉਮੀਦ ਅਨੁਸਾਰ ਨਾ ਮਿਲੇਗਾ, ਕੰਮਕਾਜੀ ਵਿਅਸਤਤਾ ਵੀ ਰਹੇਗੀ।
ਮੀਨ : ਆਮਦਨ ਤਾਂ ਹੋਵੇਗੀ ਪਰ ਧਨ ਟਿਕ ਨਾ ਸਕੇਗਾ, ਕੋਈ ਵੀ ਕੰਮਕਾਜੀ ਕੰਮ ਬੇ-ਧਿਆਨੀ ਅਤੇ ਲਾਪ੍ਰਵਾਹੀ ਨਾਲ ਨਾ ਕਰੋ।
21 ਅਪ੍ਰੈਲ 2023, ਸ਼ੁੱਕਰਵਾਰ
ਵਿਸਾਖ ਸੁਦੀ ਤਿੱਥੀ ਏਕਮ (ਸਵੇਰੇ 8.29 ਤੱਕ) ਅਤੇ ਮਗਰੋਂ ਿਤੱਥੀ ਦੂਜ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 1(ਵਿਸਾਖ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 29, ਸੂਰਜ ਉਦੇ ਸਵੇਰੇ 5.58ਵਜੇ, ਸੂਰਜ ਅਸਤ ਸ਼ਾਮ 6.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਰਾਤ 11ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਪ੍ਰੀਤੀ (ਸਵੇਰੇ 10.59 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮੇਖ ਰਾਸ਼ੀ ’ਤੇ (21 ਅਪ੍ਰੈਲ ਦਿਨ ਰਾਤ ਅਤੇ 22 ਨੂੰ ਸਵੇਰੇ 5.02 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵੱਜੇ ਤੱਕ) ਪੁਰਬ, ਦਿਵਸ ਅਤੇ ਤਿਓਹਾਰ : ਵਿਸਾਖ ਸੁਦੀ ਪੱਖ ਅਤੇ ਰਾਸ਼ਟਰੀ ਸ਼ਕ ਵਿਸਾਖ ਮਹੀਨਾ ਸ਼ੁਰੂ, ਚੰਦਰ ਦਰਸ਼ਨ, ਜਮਾਤੁਲ ਵਿਦਾ (ਮੁਸੋਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)