ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

11/24/2022 3:25:12 AM

ਮੇਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਬ੍ਰਿਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਈ ਵੀ ਯਤਨ ਅਨਮੰਨੇ ਮਨ ਨਾਲ ਨਹੀਂ ਕਰਨਾ ਸਹੀ ਰਹੇਗਾ, ਫੈਮਿਲੀ ਫਰੰਟ ’ਤੇ ਵੀ ਤਣਾਅ ਖਿਚਾਤਣੀ ਬਣੀ ਰਹੇਗੀ।

ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਨਹੀਂ ਸਮਝਣਾ ਚਾਹੀਦਾ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਤੋਂ ਕਦੀ ਵੀ ਬਾਜ਼ ਨਾ ਆਵੇਗਾ।

ਕਰਕ : ਮਨ ’ਤੇ ਗਲਤ ਸੋਚ ਹਾਵੀ ਰਹਿ ਸਕਦੀ ਹੈ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ, ਮਨ ਵੀ ਡਿਸਟਰਬ ਜਿਹਾ ਰਹੇਗਾ।

ਸਿੰਘ : ਕੋਰਟ ਕਚਹਿਰੀ ’ਚ ਜਾਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਸਿਤਾਰਾ ਨਾਕਾਮੀ ਦੇਣ ਵਾਲਾ ਅਤੇ ਆਪ ਦੇ ਕਦਮ ਨੂੰ ਪਿੱਛੇ ਖਿੱਚਣ ਵਾਲਾ।

ਕੰਨਿਆ : ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀ ਆਪ ਨੂੰ ਪ੍ਰੇਸ਼ਾਨ ਕਰਨ ਅਤੇ ਆਪ ਦੀ ਲੱਤ ਖਿੱਚਣ ਲਈ ਕਾਫੀ ਐਕਟਿਵ ਰਹਿਣਗੇ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਕਮਜ਼ੋਰ ਰਹੇਗੀ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜਾ ਵੀ ਯਤਨ ਕਰੋ ਪੂਰਾ ਜ਼ੋਰ ਲਗਾ ਕੇ ਕਰੋ, ਮਨ ਵੀ ਪ੍ਰੇਸ਼ਾਨ, ਅਸਥਿਰ, ਡਾਵਾਂਡੋਲ ਜਿਹਾ ਰਹੇਗਾ।

ਧਨ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਪੂਰਾ ਜ਼ੋਰ ਲਗਾਏ ਬਗੈਰ ਕੋਈ ਵੀ ਕੋਸ਼ਿਸ਼ ਨਾ ਕਰੋ।

ਮਕਰ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ ਦਾ ਚੰਗਾ ਨਤੀਜਾ ਦੇਣ ਵਾਲਾ।

ਕੁੰਭ : ਧਿਆਨ ਰੱਖੋ ਕਿ ਕਿਸੇ ਵੱਡੇ ਅਫਸਰ ਦੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ।

ਮੀਨ : ਜਨਰਲ ਸਿਤਾਰਾ ਰੁਕਾਵਟਾਂ ਮੁਸ਼ਕਿਲਾਂ ਨੂੰ ਜਗਾਉਣ ਵਾਲਾ, ਮਨ ਨੂੰ ਉਦਾਸ ਅਪਸੈੱਟ ਰੱਖਣ ਵਾਲਾ, ਵੈਸੇ ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।

24 ਨਵੰਬਰ 2022, ਵੀਰਵਾਰ
ਮੱਘਰ ਵਦੀ ਤਿੱਥੀ ਏਕਮ (24-25 ਮੱਧ ਰਾਤ 1.38 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਬ੍ਰਿਖ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 3 (ਮੱਘਰ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 28 , ਸੂਰਜ ਉਦੇ ਸਵੇਰੇ 7.07 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਸ਼ਾਮ 7.37 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਅਤਿਗੰਡ (ਦੁਪਹਿਰ 12.29 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਸ਼ਾਮ 7.37 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਸੁਦੀ ਪੱਖ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News