ਸਿੰਘ ਰਾਸ਼ੀ ਵਾਲਿਆਂ ਨੂੰ ਰਾਜਕੀ ਕੰਮਾਂ ’ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

01/31/2023 1:54:40 AM

ਮੇਖ : ਸਿਤਾਰਾ ਧਨ ਲਾਭ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਭੱਜ-ਦੌੜ ਅਤੇ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ ਤਾਂ ਕਿ ਬਾਅਦ ’ਚ ਆਪ ਨੂੰ ਕਿਸੇ ਪ੍ਰੇਸ਼ਾਨੀ ਨਾਲ ਨਿਪਟਣਾ ਨਾ ਪਵੇ।

ਮਿਥੁਨ : ਸਿਤਾਰਾ ਕਿਉਂਕਿ ਉਲਝਣਾਂ, ਝਗੜਿਆਂ ਵਾਲਾ ਹੈ, ਇਸ ਲਈ ਆਪ ਕੋਈ ਵੀ ਕੰਮ ਬਿਨਾਂ ਤਿਆਰੀ ਅਤੇ ਚੰਗੀ ਤਰ੍ਹਾਂ ਸੋਚੇ ਵਿਚਾਰੇ ਬਗੈਰ ਹੱਥ ’ਚ ਨਾ ਲਓ।

ਕਰਕ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ, ਫੋਟੋਗ੍ਰਾਫੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਸਿੰਘ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ ਅਤੇ ਹਮਦਰਦਾਨਾ ਰੁਖ ਰੱਖਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਯਤਨ ਕਰਨ ’ਤੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਸ਼ੁੱਭ ਕੰਮਾਂ ’ਚ ਧਿਆਨ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਅਰਥ ਦਸ਼ਾ ਵੀ ਠੀਕ ਠਾਕ।

ਤੁਲਾ : ਸਿਤਾਰਾ ਪੇਟ ਲਈ ਕਮਜ਼ੋਰ, ਉਨ੍ਹਾਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।

ਧਨ : ਟੈਂਸ, ਅਸਥਿਰ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ, ਸਫਰ ਵੀ ਨਾ ਕਰੋ।

ਮਕਰ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਉਂਝ ਹੀ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ : ਜ਼ਮੀਨੀ ਜਾਇਦਾਦ ਕੰਮਾਂ ’ਚ ਵਿਜੇ ਮਿਲੇਗੀ, ਵੱਡੇ ਲੋਕਾਂ ਦੇ ਸੁਪਰੋਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਪਰ ਸੁਭਾਅ ’ਚ ਗੁੱਸਾ ਰਹਿ ਸਕਦਾ ਹੈ।

ਮੀਨ : ਜਨਰਲ ਸਿਤਾਰਾ ਸਟ੍ਰਾਂਗ, ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

31 ਜਨਵਰੀ 2023, ਮੰਗਲਵਾਰ
ਮਾਘ ਸੁਦੀ ਤਿੱਥੀ ਦਸਮੀ (ਪੁਰਵ ਦੁਪਹਿਰ 11.54 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਬ੍ਰਿਖ ’ਚ

ਬੁੱਧ ਧਨ ’ਚ

ਗੁਰੂ ਮੀਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 11 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ, ਤਰੀਕ : 8, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ ਸ਼ਾਮ 5.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (31 ਜਨਵਰੀ-1 ਫਰਵਰੀ ਮੱਧ ਰਾਤ 12.39 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਬ੍ਰਹਮ (ਸਵੇਰੇ 10.59 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (31 ਜਨਵਰੀ-1 ਫਰਵਰੀ ਮੱਧ ਰਾਤ 12.59 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mandeep Singh

This news is Content Editor Mandeep Singh