ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Feb 05, 2023 - 12:11 AM (IST)

ਮੇਖ : ਪ੍ਰਾਪਰਟੀ ਨਾਲ ਜੁੜੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਸਮਾਂ ਬਿਹਤਰ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਬ੍ਰਿਖ : ਆਪ ਹਿੰਮਤੀ, ਉਤਸ਼ਾਹੀ ਬਣੇ ਰਹੋਗੇ, ਕੰਮਕਾਜੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ, ਆਪ ਨੂੰ ਹਰ ਕੰਮ ਅਸਾਨ ਅਤੇ ਸੁਲਝਿਆ ਹੋਇਆ ਨਜ਼ਰ ਆਵੇਗਾ।
ਮਿਥੁਨ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਪੇਚੀਦਗੀ ਹਟੇਗੀ, ਵੈਸੇ ਪੈਰ ਫਿਸਲਣ ਦਾ ਵੀ ਡਰ ਰਹੇਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਕਿਸੇ ਪੇਮੈਂਟ ਨੂੰ ਫਸਲਾਉਣ ਵਾਲਾ, ਕਿਸੇ ਬੇਗਾਨੇ ਝਮੇਲੇ ਜਾਂ ਜ਼ਿੰਮੇਵਾਰੀ ’ਚ ਫਸਲਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਡ੍ਰਿੰਕਸ, ਕੈਮੀਕਲਜ਼, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸਮੁੰਦਰੀ ਉਤਪਾਦਾਂ, ਇੰਪੋਰਟ ਐਕਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਕਿਸੇ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਵੱਡੇ ਲੋਕ ਆਪ ਦੀ ਗੱਲ ਨੂੰ ਅਤੇ ਆਪ ਦੇ ਪੱਖ ਨੂੰ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ।
ਧਨ : ਸਿਤਾਰਾ ਪੇਟ ਲਈ ਕਮਜ਼ੋੋਰ, ਲਿਮਿਟ ’ਚ ਖਾਣਾ-ਪੀਣਾ ਕਰੋ ਕਿਸੇ ’ਤੇ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਵੀ ਨਾ ਕਰਨਾ ਸਹੀ ਰਹੇਗਾ।
ਮਕਰ : ਜਨਰਲ ਸਿਤਾਰਾ ਬਿਹਤਰ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ, ਧਾਰਮਿਕ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ।
ਕੁੰਭ : ਵਧਦੇ ਵੈਰ ਵਿਰੋਧ ਕਰ ਕੇ ਮਨ ਦੁਖੀ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ, ਨੁਕਸਾਨ ਦਾ ਡਰ।
ਮੀਨ : ਸਟ੍ਰਾਂਗ ਸਿਤਾਰਾ ਆਪ ਦੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਮਦਦਗਾਰ ਹੋਵੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।
5 ਫਰਵਰੀ 2023 ਐਤਵਾਰ
ਮਾਘ ਸੁਦੀ ਤਿੱਥੀ ਪੁੰਨਿਆ (ਰਾਤ 11.59 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 16 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ, ਤਰੀਕ : 13, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ ਸ਼ਾਮ 6.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਦੁਪਹਿਰ 12.13 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਆਯੁਸ਼ਮਾਨ (ਬਾਅਦ ਦੁਪਹਿਰ 2.41 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 12.13 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਵੇਗੀ (ਸਵੇਰੇ 10.45 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਮਾਘ ਪੁੰਨਿਆ, ਮਾਘ ਸਨਾਨ ਸਮਾਪਤ, ਸ਼੍ਰੀ ਸਤਿ ਨਾਰਾਇਣ ਵਰਤ, ਸ਼੍ਰੀ ਲਲਿਤਾ ਜਯੰਤੀ, ਸ੍ਰੀ ਗੁਰੂ ਰਵਿਦਾਸ ਜਯੰਤੀ, ਰਵੀ ਪੱਖ ਯੋਗ (ਦੁਪਹਿਰ 12.13 ਤੱਕ), ਜਨਮ ਜਨਾਬ ਹਜ਼ਰਤ ਅਲੀ ਸਾਹਿਬ (ਮੁਸਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)