ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ’ਚ ਸਫਲਤਾ ਦੇਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/06/2023 12:19:02 AM

ਮੇਖ : ਸਿਤਾਰਾ ਦੁਪਹਿਰ ਤੱਕ ਜ਼ਮੀਨੀ ਕੰਮਾਂ ਨੂੰ ਸੰਵਾਰਨ ਅਤੇ ਮਾਣ-ਸਨਮਾਨ ਵਧਾਉਣ ਵਾਲਾ ਹੋਵੇਗਾ ਪਰ ਬਾਅਦ ’ਚ ਭੱਜ-ਦੌੜ ਕਰਨ ’ਤੇ ਵਿਗੜਿਆ ਕੰਮ ਸੁਧਰੇਗਾ।

ਬ੍ਰਿਖ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਰੱਖੇਗਾ, ਫਿਰ ਬਾਅਦ ’ਚ ਸਮਾਂ ਸਰਕਾਰੀ ਕੰਮਾਂ ਲਈ ਬਿਹਤਰ ਬਣੇਗਾ, ਤੇਜ ਪ੍ਰਭਾਵ ਵੀ ਬਣਿਆ ਰਹੇਗਾ।

ਮਿਥੁਨ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਬਿਹਤਰ ਰੱਖਣ ਵਾਲਾ, ਫਿਰ ਬਾਅਦ ’ਚ ਸੱਜਣ-ਸਾਥੀ ਮਿਹਰਬਾਨ ਬਣਨਗੇ।

ਕਰਕ : ਜਿਹੜੇ ਲੋਕ ਆਪਣਾ ਖੁਦ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਆਪਣੀ ਮਿਹਨਤ ਅਤੇ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਉਂਝ ਸਿਹਤ ਲਈ ਸਿਤਾਰਾ ਕਮਜ਼ੋਰ ਹੈ।

ਸਿੰਘ : ਸਿਤਾਰਾ ਦੁਪਹਿਰ ਤੱਕ ਠੀਕ ਨਹੀਂ, ਖਰਚ ਹੱਥ ਰੋਕ ਕੇ ਕਰਨਾ ਬਿਹਤਰ ਰਹੇਗਾ, ਮਨੀ-ਫਲੋ ’ਤੇ ਵੀ ਨਜ਼ਰ ਰੱਖੋ ਪਰ ਬਾਅਦ ’ਚ ਸਮਾਂ ਹਰ ਮੋਰਚੇ ’ਤੇ ਬਿਹਤਰ ਹੋਵੇਗਾ।

ਕੰਨਿਆ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਨੁਕਸਾਨ ਪ੍ਰੇਸ਼ਾਨੀ ਦੇਣ ਵਾਲਾ ਬਣੇਗਾ।

ਤੁਲਾ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਦੁਸ਼ਮਣਾਂ ਨੂੰ ਕਮਜ਼ੋਰ ਕਰਨ ਵਾਲਾ ਰਹੇਗਾ, ਫਿਰ ਬਾਅਦ ’ਚ ਸਮਾਂ ਆਮਦਨ ਲਈ ਚੰਗਾ ਬਣੇਗਾ।

ਬ੍ਰਿਸ਼ਚਕ : ਦੁਪਹਿਰ ਤੱਕ ਧਾਰਮਿਕ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਫਿਰ ਬਾਅਦ ’ਚ ਆਪ ਦੀਆਂ ਕੋਸ਼ਿਸ਼ਾਂ, ਭੱਜ-ਦੌੜ ਬਿਹਤਰ ਨਤੀਜਾ ਦੇਣਗੀਆਂ।

ਧਨ : ਸਿਤਾਰਾ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਫਿਰ ਬਾਅਦ ’ਚ ਸਿਹਤ ਸੁਧਰੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ : ਸਿਤਾਰਾ ਦੁਪਹਿਰ ਤੱਕ ਬਿਹਤਰ, ਕਾਰੋਬਾਰੀ ਸਥਿਤੀ ਚੰਗੀ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਿਹਤ ਅਚਾਨਕ ਵਿਗੜ ਸਕਦੀ ਹੈ।

ਕੁੰਭ : ਦੁਪਹਿਰ ਤੱਕ ਸਿਤਾਰਾ ਕਮਜ਼ੋਰ, ਦੁਸ਼ਮਣਾਂ ਦੀਆਂ ਸ਼ਰਾਰਤਾਂ, ਸਰਗਰਮੀਆਂ ’ਚ ਵਾਧਾ ਹੋ ਸਕਦਾ ਹੈ, ਫਿਰ ਬਾਅਦ ’ਚ ਸਮਾਂ ਬਿਹਤਰ ਬਣੇਗਾ।

ਮੀਨ : ਸਿਤਾਰਾ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਸਕੀਮਾਂ ਪ੍ਰੋਗਰਾਮ ਬਿਹਤਰ ਬਣਨਗੇ, ਫਿਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕੋਈ ਬਣਿਆ ਬਣਾਇਆ ਕੰਮ ਵਿਗੜ ਸਕਦਾ ਹੈ, ਧਿਆਨ ਰੱਖੋ।

6 ਫਰਵਰੀ 2023, ਸੋਮਵਾਰ
ਫੱਗਣ ਵਦੀ ਤਿੱਥੀ ਏਕਮ (6-7 ਮੱਧ ਰਾਤ 2.19 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਕਰਕ ’ਚ

ਮੰਗਲ ਬ੍ਰਿਖ ’ਚ

ਬੁੱਧ ਧਨ ’ਚ

ਗੁਰੂ ਮੀਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 17 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 14, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ ਸ਼ਾਮ 6.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਬਾਅਦ ਦੁਪਹਿਰ 3.03 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਸੌਭਾਗਿਯ (ਬਾਅਦ ਦੁਪਹਿਰ 3.25 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਕਰਕ ਰਾਸ਼ੀ ’ਤੇ (ਬਾਅਦ ਦੁਪਹਿਰ 3.03 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਬਾਅਦ ਦੁਪਹਿਰ 3.03 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਫਾਲਗੁਣ ਵਦੀ ਪੱਖ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mandeep Singh

This news is Content Editor Mandeep Singh