ਸਿੰਘ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/07/2023 12:13:59 AM

ਮੇਖ : ਮਿੱਤਰ, ਕੰਮਕਾਜੀ ਸਾਥੀ, ਸਹਿਯੋਗੀ ਆਪ ਨਾਲ ਤਾਲਮੇਲ ਰੱਖਣਗੇ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ।

ਬ੍ਰਿਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨਾ ਫਰੂਟਫੁਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਮਿਥੁਨ : ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਆਪ ਜਨਰਲ ਤੌਰ ’ਤੇ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰਹੋਗੇ।

ਕਰਕ : ਸਿਤਾਰਾ ਧਨ ਲਾਭ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਸਫਲਤਾ ਸਾਥ ਦੇਵੇਗੀ।

ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ’ਚ ਸੈਰ ਸਫਰ ਦੀ ਚਾਹਤ ਬਣੀ ਰਹੇਗੀ, ਸ਼ੁੱਭ ਕੰਮਾਂ ’ਚ ਧਿਆਨ।

ਕੰਨਿਆ : ਸਿਤਾਰਾ ਕਿਉਂਕਿ ਉਲਝਣਾਂ ਝਗੜਿਆਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਨਵਾਂ ਕੰਮ ਜਾਂ ਪ੍ਰੋਗਰਾਮ ਸ਼ੁਰੂ ਨਾ ਕਰੋ, ਉਂਝ ਜਨਰਲ ਹਾਲਾਤ ਅਨੁਕੂਲ ਚਲਣਗੇ।

ਤੁਲਾ : ਖੇਤੀ ਅਤੇ ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ ਪਰ ਢਈਏ ਕਰਕੇ ਪੇਚੀਦਗੀਆਂ ਨਾਲ ਵਾਸਤਾ ਰਹਿ ਸਕਦਾ ਹੈ।

ਧਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ ਹੈ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਧਾਰਮਿਕ ਕੰਮਾਂ ਰੁਚੀ ਪਰ ਨਜ਼ਲਾ ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਮੀਨ : ਦੁਸ਼ਮਣਾਂ ਦੀ ਉਛਲ ਕੂਦ ਅਤੇ ਸ਼ਰਾਰਤਾਂ ਆਪ ਨੂੰ ਪ੍ਰੇਸ਼ਾਨ ਰਖ ਸਕਦੀਆਂ ਹਨ, ਇਸ ਲਈ ਉਨ੍ਹਾਂ ਤੋਂ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ।

7 ਫਰਵਰੀ 2023, ਮੰਗਲਵਾਰ
ਫੱਗਣ ਵਦੀ ਤਿੱਥੀ ਦੂਜ (7-8 ਮੱਧ ਰਾਤ 4.29 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਸਿੰਘ ’ਚ

ਮੰਗਲ ਬ੍ਰਿਖ ’ਚ

ਬੁੱਧ ਧਨ ’ਚ (ਸਵੇਰੇ 7.28 ਤੱਕ)

ਗੁਰੂ ਮੀਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 18 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 15, ਸੂਰਜ ਉਦੇ ਸਵੇਰੇ 7.20 ਵਜੇ, ਸੂਰਜ ਅਸਤ ਸ਼ਾਮ 6.04 ਵਜੇ (ਜਲੰਧਰ ਟਾਈਮ), ਨਕਸ਼ੱਤਰ :ਮਘਾ (ਸ਼ਾਮ 5.45 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸ਼ੋਭਨ (ਸ਼ਾਮ 4.02 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 5.45 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mandeep Singh

This news is Content Editor Mandeep Singh