ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Thursday, Feb 09, 2023 - 12:53 AM (IST)

ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਨੁਕਸਾਨ ਪਹੁੰਚਾ ਸਕਣ ਦੀ ਉਨ੍ਹਾਂ ਦੀ ਨੈਗੇਟਿਵ ਫੋਰਸ ਦਾ ਘੱਟ ਅੰਦਾਜ਼ਾ ਲਗਾਓ।

ਬ੍ਰਿਖ : ਕਿਸੇ ਉਲਝੀ ਰੁਕੀ ਸਮੱਸਿਆ ਨੂੰ ਸੁਲਝਾਉਣ ਲਈ ਸੰਤਾਨ ਦਾ ਸਹਿਯੋਗ ਲੈਣਾ ਫਰੂਟਫੁੱਲ ਰਹੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

ਮਿਥੁਨ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਜਾਂ ਅਦਾਲਤ ’ਚ ਪੇਸ਼ ਹੋਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ : ਮਿੱਤਰ, ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ ਅਤੇ ਤਾਲਮੇਲ ਰੱਖਣਗੇ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਮਦਦਗਾਰ ਰਹਿਣਗੇ।

ਸਿੰਘ : ਖੇਤੀ ਉਤਪਾਦਾਂ,ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ ਰਹਿ ਸਕਦਾ ਹੈ।

ਤੁਲਾ : ਸਿਤਾਰਾ ਉਲਝਣਾਂ-ਝਗੜਿਆਂ, ਪੇਚੀਦਗੀਆਂ ਵਾਲਾ, ਨਾ ਸਿਰਫ ਆਪਣੇ ਆਪ ਨੂੰ ਪੇਚੀਦਗੀਆਂ ਤੋਂ ਬਚਾ ਕੇ ਰੱਖੋ, ਬਲਕਿ ਕੋਈ ਨਵਾਂ ਯਤਨ ਸ਼ੁਰੂ ਨਾ ਕਰੋ।

ਬ੍ਰਿਸ਼ਚਕ : ਸਿਤਾਰਾ ਧਨ ਲਾਭ ਦੇਣ ਅਤੇ ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਧਨ : ਸਿਤਾਰਾ ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ ਪਰ ਸੰਤਾਨ ਪੱਖੋਂ ਕਿਸੇ ਸਮੇਂ ਪ੍ਰੇਸ਼ਾਨੀ ਰਹਿ ਸਕਦੀ ਹੈ।

ਮਕਰ : ਜਨਰਲ ਸਿਤਾਰਾ ਸਟ੍ਰਾਂਗ, ਸਿਹਤ ’ਚ ਕੁਝ ਸੁਧਾਰ ਹੋਵੇਗਾ,ਮਨੋਬਲ ’ਚ ਵਾਧਾ ਹੋਵੇਗਾ, ਕੰਮਕਾਜੀ ਦਸ਼ਾ ਸੁਧਰੀ ਰਹੇਗੀ, ਜਨਰਲ ਹਾਲਾਤ ਬਿਹਤਰ ਰਹਿਣਗੇ।

ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ ਬਣੇਗਾ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋ ਸਕਦਾ ਹੈ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ, ਮਨ ’ਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ, ਜਨਰਲ ਤੌਰ ’ਤੇ ਵੀ ਆਪ ਹਾਵੀ-ਪ੍ਰਭਾਵੀ ਰਹੋਗੇ।

9 ਫਰਵਰੀ 2023, ਵੀਰਵਾਰ
ਫੱਗਣ ਵਦੀ ਤਿੱਥੀ ਚੌਥ (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਕੰਨਿਆ ’ਚ

ਮੰਗਲ ਬ੍ਰਿਖ ’ਚ

ਬੁੱਧ ਮਕਰ ’ਚ

ਗੁਰੂ ਮੀਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 20 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 17, ਸੂਰਜ ਉਦੇ ਸਵੇਰੇ 7.19 ਵਜੇ, ਸੂਰਜ ਅਸਤ ਸ਼ਾਮ 6.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਰਾਤ 10.27 ਤਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਸੁਕਰਮਾ (ਸ਼ਾਮ 4.45 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।ਪੁਰਬ ਦਿਵਸ ਅਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mandeep Singh

Content Editor

Related News