ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/10/2023 1:53:14 AM

ਮੇਖ : ਵਧਦਾ ਵੈਰ ਵਿਰੋਧ ਆਪ ਦੀ ਕਿਸੇ ਪ੍ਰੇਸ਼ਾਨੀ ਨੂੰ ਵਧਾ ਸਕਦਾ ਹੈ, ਇਸ ਲਈ ਵੈਰ ਵਿਰੋਧ ਨੂੰ ਜਾਂ ਕਿਸੇ ਟਕਰਾਅ ਨੂੰ ਟਾਲਣ ਦਾ ਯਤਨ ਕਰੋ। 

ਬ੍ਰਿਖ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਵਿਰੋਧੀ ਵੀ ਨਿਸਤੇਜ ਪ੍ਰਭਾਵਹੀਣ ਰਹਿਣਗੇ। 

ਮਿਥੁਨ : ਜ਼ਮੀਨੀ ਕੰਮਾਂ ਲਈ ਸਿਤਾਰਾ ਚੰਗਾ, ਇਸ ਲਈ ਜੇ ਕੋਈ ਜ਼ਮੀਨੀ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਸਫਲਤਾ ਸਕੋਪ ਕਾਫੀ ਹੈ। 

ਕਰਕ : ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਕਿਸੇ ਵੀ ਸਰਕਾਰੀ ਯਤਨ ਨੂੰ ਹਲਕੇ ’ਚ ਨਾ ਲਓ। 

ਸਿੰਘ :  ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ ਪਰ ਹਲਕੀ ਨੇਚਰ ਵਾਲੇ ਲੋਕਾਂ ਪੱਖੋਂ ਸਾਵਧਾਨੀ ਅਤੇ ਫਾਸਲਾ ਰੱਖੋ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਵਿਜੇ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ ।

ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨੁਕਸਾਨ ਪ੍ਰੇਸ਼ਾਨੀ ਦਾ ਡਰ, ਆਪਣੀ ਕੋਈ ਪੇਮੈਂਟ ਵੀ ਕਿਸੇ ਹੇਠ ਨਾ ਫਸਣ ਦਿਓ। 

ਬ੍ਰਿਸ਼ਚਕ : ਸਿਤਾਰਾ ਖੇਤੀ ਉਤਪਾਦਾਂ, ਖਾਦਾਂ ਬੀਜਾਂ, ਰੈਡੀਮੇਡ ਗਾਰਮੈਂਟ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਇੱਜ਼ਤਮਾਣ ਦੀ ਪ੍ਰਾਪਤੀ। 

ਧਨ :  ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਲਟਕਦੀ ਚਲੀ ਆ ਰਹੀ ਸਮੱਸਿਆ ਹੱਲ ਹੋ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ। 

ਮਕਰ : ਕਾਰੋਬਾਰੀ ਦਸ਼ਾ ਚੰਗੀ, ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ। 

ਕੁੰਭ : ਸਿਤਾਰਾ ਪੇਟ ਲਈ ਠੀਕ ਨਹੀਂ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਕਿਸੇ ’ਤੇ ਭਰੋਸਾ ਕਰ ਲੈਣਾ ਨੁਕਸਾਨ ਦੇਣ ਵਾਲਾ ਹੋਵੇਗਾ। 

ਮੀਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ, ਸਾਤਵਿਕਤਾ ਬਣੀ ਰਹੇਗੀ, ਕੰਮਕਾਜੀ ਟੂਰਿੰਗ ਸਹੀ ਰਹੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।
10 ਫਰਵਰੀ 2023, ਸ਼ੁੱਕਰਵਾਰ
ਫੱਗਣ ਵਦੀ ਤਿੱਥੀ ਚੌਥ (ਸਵੇਰੇ 7.59 ਤੱਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਮਕਰ ’ਚ 
ਚੰਦਰਮਾ      ਕੰਨਿਆ ’ਚ 
ਮੰਗਲ     ਬ੍ਰਿਖ ’ਚ
 ਬੁੱਧ     ਮਕਰ ’ਚ 
 ਗੁਰੂ    ਮੀਨ ’ਚ 
 ਸ਼ੁੱਕਰ    ਕੁੰਭ ’ਚ
ਸ਼ਨੀ   ਕੁੰਭ ’ਚ
ਰਾਹੂ    ਮੇਖ ’ਚ                                                     
ਕੇਤੂ    ਤੁਲਾ ’ਚ  
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1944, ਮਿਤੀ: 21 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 18, ਸੂਰਜ ਉਦੇ ਸਵੇਰੇ 7.18 ਵਜੇ, ਸੂਰਜ ਅਸਤ ਸ਼ਾਮ 6.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (10-11 ਮੱਧ ਰਾਤ 12.18 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਵੈਧ੍ਰਿਤੀ (ਸ਼ਾਮ 4.44 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ12  ਵਜੇ ਤੱਕ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News