ਤੁਲਾ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/12/2023 1:35:12 AM

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਬ੍ਰਿਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਵੈਸੇ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ ਠਾਕ ਬਣੇ ਰਹਿਣਗੇ।

ਮਿਥੁਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਉਸ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।

ਕਰਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਸਿੰਘ : ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਪ੍ਰੋਗਰਾਮ ਬਣਾਓਗੇ ਉਸ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਬ੍ਰਿਸ਼ਚਕ : ਕਿਉਂਕਿ ਉਲਝਣਾਂ ਮੁਸ਼ਕਿਲਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਸਿਤਾਰਾ ਹੈ, ਇਸ-ਲਈ ਕੋਈ ਵੀ ਨਵਾਂ ਪ੍ਰੋਗਰਾਾਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।

ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਪਲਾਨਿੰਗ ਫਰੂਟਫੁਲ ਰਹੇਗੀ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ :ਸਰਕਾਰੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਜ਼ੋਰ ਜ਼ਿਆਦਾ ਲਗਾਉਣਾ ਜ਼ਰੂਰੀ ਹੋਵੇਗਾ, ਵੱਡੇ ਲੋਕ ਮਿਹਰਬਾਨ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਕੁੰਭ : ਧਾਰਮਿਕ ਸਮਾਜਿਕ ਕੰਮਾਂ’ਚ ਧਿਆਨ, ਸਟ੍ਰਾਂਗ ਸਿਤਾਰਾ ਆਪ ਦੇ ਮਨੋਬਲ ਨੂੰ ਉੱਚਾ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ,ਇਸ ਲਈ ਖਾਣ–ਪੀਣ ਬਾਰੇ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ, ਸਫਰ ਨਾ ਕਰਨਾ ਸਹੀ ਰਹੇਗਾ।

12 ਫਰਵਰੀ 2023, ਐਤਵਾਰ
ਫੱਗਣ ਵਦੀ ਤਿੱਥੀ ਛੱਠ (ਸਵੇਰੇ 9.46 ਤੱਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਤੁਲਾ ’ਚ

ਮੰਗਲ ਬ੍ਰਿਖ ’ਚ

ਬੁੱਧ ਮਕਰ ’ਚ

ਗੁਰੂ ਮੀਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’

ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1944, ਮਿਤੀ: 23 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 20, ਸੂਰਜ ਉਦੇ ਸਵੇਰੇ 7.16 ਵਜੇ, ਸੂਰਜ ਅਸਤ ਸ਼ਾਮ 6.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਵਾਤੀ (12-13 ਮੱਧ ਰਾਤ 2.27 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਗੰਡ (ਬਾਅਦ ਦੁਪਹਿਰ 3.34 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸਵੇਰੇ 9.46 ਤੋਂ ਰਾਤ 9.47 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News