ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰੀ ਕੰਮਾਂ ’ਚ ਲਾਭ ਦੇਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/17/2023 12:46:04 AM

ਮੇਖ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ, ਸਤਿਸੰਗ ਸੁਣਨ ’ਚ ਜੀਅ ਲੱਗੇਗਾ, ਯਤਨ ਕਰਨ ’ਤੇ ਕੋਈ ਸਕੀਮ ਿਸਰੇ ਚੜ੍ਹ ਸਕਦੀ ਹੈ।

ਬ੍ਰਿਖ : ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ ਹੈ, ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਫਸਣ ਅਤੇ ਜ਼ਮਾਨਤ ਦੇਣ ਤੋਂ ਬਚਣਾ ਚਾਹੀਦਾ ਹੈ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ-ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਰੇਸ਼ਾ -ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ।

ਕਰਕ: ਡਰੇ-ਡਰੇ ਮਨ ਅਤੇ ਕਮਜ਼ੋਰ ਮਨੋਬਲ ਕਰਕੇ ਅਾਮ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਮਨ ਵੀ ਅਸ਼ਾਂਤ -ਡਿਸਟਰਬ ਜਿਹਾ ਰਹੇਗਾ।

ਸਿੰਘ: ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸੰਤਾਨ ਦਾ ਸਾਥ ਕਿਸੇ ਉਲਝੇ ਅਟਕੇ ਕੰਮ ਨੂੰ ਸੰਵਾਰਨ ’ਚ ਹੈਲਪਫੁੱਲ ਹੋਵੇਗਾ।

ਕੰਨਿਆ: ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਅਾਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਤੁਲਾ : ਮਿੱਤਰ,ਕੰਮਕਾਜੀ ਸਾਥੀ , ਹੈਲਪਿੰਗ ਰੁਖ ਰੱਖਣਗੇ, ਜਨਰਲ ਤੌਰ ’ਤੇ ਆਪ ਹਿੰਮਤੀ-ਉਤਸ਼ਾਹੀ ਅਤੇ ਕਾਰੋਬਾਰੀ ਕੰਮਾਂ ’ਚ ਲੱਗੇ ਰਹੋਗੇ।

ਬ੍ਰਿਸ਼ਚਕ : ਸਿਤਾਰਾ ਵਪਾਰ ਤੇ ਕਾਰੋਬਾਰੀ ਕੰਮਾਂ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਪਰ ਘਰੇਲੂ ਫ੍ਰੰਟ ’ਤੇ ਕਿਸੇ ਸਮੇਂ ਤਣਾਤਣੀ ਰਹੇਗੀ।

ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ , ਸਫਲਤਾ ਸਾਥ ਦੇਵੇਗੀ,ਇਜ਼ੱਤਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ : ਖਰਚ ਹੱਥ ਰੋਕ ਕੇ ਕਰਨਾ ਸਹੀ ਰਹੇਗਾ, ਕਿਉਂਕਿ ਫਾਇਨਾਂਸ਼ੀਅਲੀ ਆਪ ਤੰਗੀ ਮਹਿਸੂਸ ਕਰੋਗੇ, ਬੇਗਾਨੇ ਝਮੇਲਿਆਂ ਤੋਂ ਵੀ ਆਪਣੇ ਆਪ ਨੂੰ ਬਚਾਅ ਕੇ ਰੱਖੋ।

ਕੁੰਭ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਕਾਰੋਬਾਰੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਮੀਨ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ।

17 ਫਰਵਰੀ 2023, ਸ਼ੁੱਕਰਵਾਰ
ਫੱਗਣ ਵਦੀ ਤਿੱਥੀ ਦੁਆਦਸ਼ੀ (ਰਾਤ 11:37 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਖ ’ਚ

ਬੁੱਧ ਮਕਰ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 28 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ, ਤਰੀਕ : 25, ਸੂਰਜ ਉਦੇ ਸਵੇਰੇ 7.12 ਵਜੇ, ਸੂਰਜ ਅਸਤ ਸ਼ਾਮ 6.12 ਵਜੇ (ਜਲੰਧਰ ਟਾਈਮ), ਨਕਸ਼ੱਤਰ :ਪੂਰਵ ਖਾੜਾ (ਰਾਤ 08.28 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ : ਸਿੱਧੀ (ਰਾਤ 11.44 ਤਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਧਨ ਰਾਸ਼ੀ ’ਤੇ (17-18 ਮੱਧ ਰਾਤ 1. 48) ਤਕ ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News