ਸਿੰਘ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

02/20/2023 1:24:56 AM

ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਕੰਮਕਾਜੀ ਭੱਜ-ਦੌੜ ਫਰੂਟਫੁਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ : ਰਾਜ ਦਰਬਾਰ ’ਚ ਜਾਣ ’ਤੇ ਸਫਲਤਾ ਮਿਲੇਗੀ, ਅਫਸਰ ਵੀ ਆਪ ਦੇ ਪ੍ਰਤੀ ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਆਪਣੇ ਆਪ ਨੂੰ ਬੇਵੱਸ ਮਹਿਸੂਸ ਕਰਨਗੇ।

ਮਿਥੁਨ : ਜਨਰਲ ਸਿਤਾਰਾ ਮਜ਼ਬੂਤ, ਮਨੋਬਲ, ਪੈਠ-ਦਬਦਬਾ ਬਣਿਆ ਰਹੇਗਾ, ਕੰਮਕਾਜੀ ਦਸ਼ਾ ਸੰਤੋਖਜਨਕ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।

ਕਰਕ : ਸਿਹਤ ਦੀ ਸੰਭਾਲ ਅਤੇ ਖਾਣ-ਪੀਣ ’ਚ ਸੁਚੇਤ ਰਹੋ, ਲਿਖਣ-ਪੜ੍ਹਨ ਦੇ ਕੰਮ ਕਰਦੇ ਸਮੇਂ ਆਪਣੇ ਇੰਟ੍ਰਸਟ ਦਾ ਧਿਆਨ ਰੱਖੋ, ਸਫਰ ’ਚ ਅਹਿਤਿਆਤ ਵਰਤਣੀ ਸਹੀ ਰਹੇਗੀ।

ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਆਪ ਦੀ ਪੈਠ-ਧਾਕ ਬਣੀ ਰਹੇਗੀ।

ਕੰਨਿਆ : ਦੁਸ਼ਮਣਾਂ ਦੀਆਂ ਸ਼ਰਾਰਤਾਂ ਅਤੇ ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।

ਤੁਲਾ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਸ ਦੀ ਮਦਦ ਅਤੇ ਸਹਿਯੋਗ ਨਾਲ ਕੋਈ ਸਮੱਸਿਆ ਸੁਲਝ ਸਕਦੀ ਹੈ।

ਬ੍ਰਿਸ਼ਚਕ : ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।

ਧਨ : ਕਿਸੇ ਪੇਚੀਦਾ ਬਣੇ ਕੰਮ ਨੂੰ ਕਿਸੇ ਸੱਜਣ-ਮਿੱਤਰ ਦੀ ਮਦਦ ਨਾਲ ਸੁਲਝਾਉਣ ਦਾ ਯਤਨ ਕਰਨਾ ਸਹੀ ਰਹੇਗਾ ਅਤੇ ਫਰੂਟਫੁਲ ਵੀ ਰਹੇਗਾ।

ਮਕਰ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ

ਲਾਭ ਮਿਲੇਗਾ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ ਪਰ ਧਿਆਨ ਰੱਖੋ ਕਿ ਤਬੀਅਤ ’ਚ ਤੇਜ਼ੀ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਮੀਨ : ਸਿਤਾਰਾ ਧਨ ਹਾਨੀ ਵਾਲਾ, ਅਰਥ ਦਸ਼ਾ ਪਤਲੀ ਰਹੇਗੀ, ਕੰਮਕਾਜੀ ਪਾਲਨਿੰਗ ਆਪਣੇ ਟਾਰਗੈਟ ਵੱਲ ਨਹੀਂ ਵਧ ਸਕੇਗੀ, ਇਸ ਲਈ ਫਜ਼ੂਲ ਯਤਨ ਨਾ ਕਰੋ।

20 ਫਰਵਰੀ 2023, ਸੋਮਵਾਰ
ਫੱਗਣ ਵਦੀ ਤਿੱਥੀ ਮੱਸਿਆ (ਦੁਪਹਿਰ 12.36 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਕੁੰਭ ’ਚ

ਮੰਗਲ ਬ੍ਰਿਖ ’ਚ

ਬੁੱਧ ਮਕਰ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 1 (ਫੱਗਣ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 28, ਸੂਰਜ ਉਦੇ ਸਵੇਰੇ 7.09 ਵਜੇ, ਸੂਰਜ ਅਸਤ ਸ਼ਾਮ 6.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਪੁਰਵ ਦੁਪਹਿਰ 11.46 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਪਰਿਧ (ਪੁਰਵ ਦੁਪਹਿਰ 11.03 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਫੱਗਣ ਮੱਸਿਆ, ਸੋਮਵਤੀ ਮੱਸਿਆ, ਰਾਸ਼ਟਰੀ ਸ਼ਕ ਫੱਗਣ ਮਹੀਨਾ ਸ਼ੁਰੂ, ਤੀਰਥ ਇਸ਼ਨਾਨ ਦਾਨ ਆਦਿ ਮਹਾਤਮਯ (ਹਰਿਦੁਆਰ, ਸ਼੍ਰੀ ਪ੍ਰਯਾਗਰਾਜ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News