ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Feb 23, 2023 - 01:15 AM (IST)

ਮੇਖ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਜਿੱਥੇ ਲੜਾਈ-ਝਗੜਾ ਹੋ ਰਿਹਾ ਹੋਵੇ, ਉਸ ਜਗ੍ਹਾ ’ਤੇ ਜਾਣ ਤੋਂ ਬਚੋ ਤਾਂ ਕਿ ਬਗੈਰ ਕਿਸੇ ਕਾਰਨ ਕੋਈ ਝਮੇਲਾ ਆਪ ਦੇ ਗਲੇ ਨਾ ਪੈ ਜਾਵੇ।
ਬ੍ਰਿਖ : ਸਿਤਾਰਾ ਧਨ ਲਾਭ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪਲਾਨਿੰਗ ਅੱਗੇ ਵਧ ਸਕਦੀ ਹੈ, ਕੰਮਕਾਜੀ ਟੂਰਿੰਗ ਵੀ ਲਾਭਕਾਰੀ।
ਮਿਥੁਨ : ਕਿਸੇ ਅਫਸਰ ਦੇ ਸਾਫਟ -ਸੁਪੋਰਟਿਵ ਰੁਖ ਕਰ ਕੇ ਕਿਸੇ ਪ੍ਰਾਬਲਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਕਰਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਸਿੰਘ : ਸਿਤਾਰਾ ਪੇਟ ਲਈ ਠੀਕ ਨਹੀਂ, ਉਨ੍ਹਾਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਮੌਸਮ ਦੇ ਐਕਸਪੋਜ਼ਰ ਤੋਂ ਬਚੋ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ, ਸਹਿਯੋਗ ਰਹੇਗਾ।
ਤੁਲਾ : ਕਿਉਂਕਿ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਜ਼ਰੂਰੀ, ਮਨ ਵੀ ਟੈਂਸ ਅਸ਼ਾਂਤ ਰਹੇਗਾ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕਿਸੇ ਸਕੀਮ ’ਚੋਂ ਕੁਝ ਪੇਸ਼ਕਦਮੀ ਹੋਵੇਗੀ।
ਧਨ : ਜ਼ਮੀਨੀ ਅਤੇ ਅਦਾਲਤੀ ਕੰਮਾਂ ਲਈ ਸਿਤਾਰਾ ਚੰਗਾ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਸੁਭਾਅ ’ਚ ਗੱੁਸੇ ਦਾ ਅਸਰ ਰਹੇਗਾ।
ਮਕਰ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਕਰਨ ਦੀ ਸ਼ਕਤੀ ਬਣੀ ਰਹੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਤੇਜ-ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ , ਮੈਡੀਸਨ, ਕੰਸਲਟੈਂਸੀ, ਟੂਰਿਜ਼ਮ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਆਂ ਨੰੂ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮੀਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
23 ਫਰਵਰੀ 2023, ਵੀਰਵਾਰ
ਫੱਗਣ ਸੁਦੀ ਤਿੱਥੀ ਚੌਥ (23-24 ਮੱਧ ਰਾਤ 3.25 ਤੱਕ) ਅਤੇ ਮਗਰੋਂ ਤਿੱਥੀ ਪੰਚਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਮਕਰ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 4 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 2, ਸੂਰਜ ਉਦੇ ਸਵੇਰੇ 7.06 ਵਜੇ, ਸੂਰਜ ਅਸਤ ਸ਼ਾਮ 6.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (23-24 ਮੱਧ ਰਾਤ 3.44 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਸ਼ੁਭ (ਰਾਤ 8.57 ਤਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮੀਨ ਰਾਸ਼ੀ ’ਤੇ (23-24 ਮੱਧ ਰਾਤ 3.44 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (23-24 ਮੱਧ ਰਾਤ 3.44 ਤਕ), 23-24 ਮੱਧ ਰਾਤ 3.44 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਬਾਅਦ ਦੁਪਹਿਰ 3.25 ਤੋਂ ਲੈ ਕੇ 23-24 ਮੱਧ ਰਾਤ 3.25ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)