ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Feb 25, 2023 - 12:45 AM (IST)

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ ’ਤੇ ਆਪ ਦੀ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ।
ਬ੍ਰਿਖ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਲੈਣ-ਦੇਣ ਦੇ ਕੰਮ ਅਹਿਤਿਆਤ ਨਾਲ ਕਰੋ, ਅਰਥ ਦਸ਼ਾ ਕਮਜ਼ੋਰ ਰਹੇਗੀ, ਟਾਲੇ ਜਾ ਸਕਣ ਵਾਲੇ ਖਰਚ ਵੀ ਟਾਲ ਦਿਉ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ’ਚ ਲਾਭ ਵਾਲਾ, ਕੰਮਕਾਜੀ ਪ੍ਰੋਗਰਾਮਾਂ ’ਚੋਂ ਕੋਈ ਪੇਚਦਿਗੀ ਹਟ ਸਕਦੀ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।
ਕਰਕ : ਕਿਸੇ ਅਫਸਰ ਦੇ ਲਚੀਲੇ ਰੁਖ ਕਰਕੇ ਕਿਸੇ ਸਰਕਾਰੀ ਮੁਸ਼ਕਲ ਦੇ ਹੱਟਣ ਦੀ ਉਮੀਦ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਸਿੰਘ : ਧਾਰਮਿਕ ਕੰਮਾਂ ਨਾਲ ਜੁੜਨ , ਧਾਰਮਿਕ ਲਿਟਰੇਚਰ ਪੜ੍ਹਣ, ਕਥਾ-ਵਾਰਤਾ, ਭਜੱਨ-ਕੀਰਤਨ ਸੁਨਣ ਜੀ ਬਣੇਗਾ ਪਰ ਹਲਕੀ ਨੇਚਰ ਵਾਲੇ ਲੋਕਾਂ ਤੋਂ ਫਾਸਲਾ ਰੱਖੋ।
ਕੰਨਿਆ : ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ, ਪਾਣੀ ਅਤੇ ਠੰਡੀਆਂ ਵਸਤਾਂ ਬਹੁਤ ਅਹਿਤਿਆਤ ਨਾਲ ਯੂਜ਼ ਕਰੋ, ਸਫਰ ਵੀ ਟਾਲ ਦਿਓ।
ਤੁਲਾ : ਵਪਾਰਕ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ਤੇ ਤਾਲਮੇਲ-ਸਹਿਯੋਗ ਬਣਿਆ ਰਹੇਗਾ।
ਬ੍ਰਿਸ਼ਚਕ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ, ਹੱਥ ’ਚ ਆਏ ਕਿਸੇ ਵੀ ਮੌਕੇ ਨੂੰ ਹੱਥੋਂ ਨਾ ਜਾਣ ਦੇਣਗੇ, ਇਸ ਲਈ ਉਨ੍ਹਾਂ ਤੋਂ ਦੂਰੀ ਬਣਾ ਕੇ ਰਖੋ।
ਧਨ : ਸਟ੍ਰਾਂਗ ਸਿਤਾਰੇ ਕਰਕੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ, ਸ਼ੁੱਭ ਕੰਮਾਂ ਵੱਲ ਧਿਆਨ, ਇੱਜ਼ਤ ਮਾਣ ਦੀ ਪ੍ਰਾਪਤੀ।
ਮਕਰ : ਆਪਣੇ ਗੁੱਸੇ ’ਤੇ ਕਾਬੂ ਰੱਖੋ ਪਰ ਪ੍ਰਾਪਰਟੀ ਨਾਲ ਜੁੜੇ ਕੰਮ ’ਚ ਪੇਸ਼-ਕਦਮੀ ਹੋਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾਂ ਸਕਣਗੇ।
ਕੁੰਭ : ਉਤਸ਼ਾਹ ਹਿਮੰਤ-ਸ਼ਕਤੀ, ਕੰਮਕਾਜੀ ਭੱਜ ਜੋੜ ਬਣੀ ਰਹੇਗੀ, ਸਮਾਂ ਕੰਮਕਾਜੀ ਅਤੇ ਇਜ਼ੱਤਮਾਨ ਵਾਲਾ, ਕਾਰੋਬਾਰੀ ਦਸ਼ਾ ਵੀ ਬਿਹਤਰ ਰਹੇਗੀ।
ਮੀਨ : ਮਿੱਟੀ -ਰੇਤਾ-ਬਜਰੀ -ਸਿਮੇਂਟ, ਟਿੰਬਰ, ਕੰਸਟ੍ਰਕਸ਼ਨ ਮਟੀਰਿਯਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਮਾਂ ’ਚ ਚੰਗਾ ਲਾਭ ਮਿਲੇਗਾ, ਇੱਜ਼ਤ ਮਾਨ ਦੀ ਪ੍ਰਾਪਤੀ।
25 ਫਰਵਰੀ 2023, ਸ਼ਨੀਵਾਰ
ਫੱਗਣ ਸੁਦੀ ਤਿੱਥੀ ਛੱਠ (25-26 ਮੱਧ ਰਾਤ 12.32 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਖ ’ਚ
ਬੁੱਧ ਮਕਰ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 6 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 4, ਸੂਰਜ ਉਦੇ ਸਵੇਰੇ 7.04 ਵਜੇ, ਸੂਰਜ ਅਸਤ ਸ਼ਾਮ 6.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (25-26 ਮੱਧ ਰਾਤ 3.29 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਬ੍ਰਹਮ (ਸ਼ਾਮ 5.17 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਮੇਖਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)