ਸਿੰਘ ਰਾਸ਼ੀ ਵਾਲਿਆਂ ਦਾ ਕਾਗਜ਼ੀ ਕੰਮਾਂ ਲਈ ਸਿਤਾਰਾ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Feb 26, 2023 - 12:33 AM (IST)

ਮੇਖ : ਟੀਚਿੰਗ, ਕੰਸਲਟੈਂਸੀ, ਬਿਊਟੀਫਿਕੇਸ਼ਨ, ਟੂਰਿਜ਼ਮ, ਪ੍ਰਿੰਟਿੰਗ, ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ।
ਬ੍ਰਿਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਹਾਈ ਮੋਰੇਲ ਕਰਕੇ ਅਾਪ ਨੂੰ ਹਰ ਕੰਮ ਆਸਾਨ ਦਿਸੇਗਾ,ਤਬੀਅਤ ’ਚ ਜ਼ਿੰਦਾਦਿਲੀ,ਖੁਸ਼ਦਿਲੀ, ਚੰਚਲਤਾ ਬਣੀ ਰਹੇਗੀ।
ਮਿਥੁਨ : ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਕਰਕ : ਸਿਤਾਰਾ ਧਨ ਲਾਭ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਸਿੰਘ : ਕਾਗਜ਼ੀ ਕੰਮਾਂ ਲਈ ਸਿਤਾਰਾ ਚੰਗਾ, ਵੱਡੇ ਲੋਕ ਮਿਹਰਬਾਨ-ਸੁਪੋਰਟਿਵ ਰਹਿਣਗੇ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ, ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਯਤਨ ਕਰਨ ’ਤੇ ਪਲਾਨਿੰਗ, ਪ੍ਰੋਗਰਾਮਿੰਗ ਵੀ ਕੁਝ ਅੱਗੇ ਵਧੇਗੀ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਹੀ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਅਤੇ ਸੁਪੋਰਟਿਵ ਰਹਿਣਗੇ।
ਧਨ : ਕਿਸੇ ਸਟ੍ਰਾਂਗ ਸ਼ਤਰੂ ਦਾ ਟਕਰਾਵੀ ਮੂਡ ਆਪ ਦੀਆਂ ਪ੍ਰੇਸ਼ਾਨੀਆਂ ਵਧਾ ਸਕਦਾ ਹੈ, ਇਸ ਲਈ ਸੁਚੇਤ ਰਹਿਣਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਮਕਰ : ਸਿਤਾਰਾ ਸੰਤਾਨ ਪੱਖੋਂ ਰਿਲੀਫ ਦੇਣ ਅਤੇ ਜਨਰਲ ਤੌਰ ’ਤੇ ਬਿਹਤਰੀ ਦੇ ਹਾਲਾਤ ਰੱਖਣ ਵਾਲਾ, ਧਾਰਮਿਕ ਕੰਮਾਂ ’ਚ ਧਿਆਨ।
ਕੁੰਭ : ਸਿਤਾਰਾ ਕੋਰਟ-ਕਚਹਿਰੀ ਦੇ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤਮਾਣ ਬਣਾਈ ਰੱਖਣਾ ਵਾਲਾ ਪਰ ਘਰੇਲੂ ਮੋਰਚੇ ’ਤੇ ਖਿੱਚਾਤਣੀ ਬਣੀ ਰਹੇਗੀ।
ਮੀਨ : ਮਿੱਤਰ, ਕੰਮਕਾਜੀ ਸਾਥੀ ਸਹਿਯੋਗ ਦੇਣਗੇ ਅਤੇ ਆਪ ਦੀ ਗੱਲ ਧਿਆਨ ਅਤੇ ਧੀਰਜ ਨਾਲ ਸੁਣਨਗੇ, ਵਿਰੋਧੀ ਵੀ ਕਮਜ਼ੋਰ ਰਹਿਣਗੇ।
26 ਫਰਵਰੀ 2023, ਐਤਵਾਰ
ਫੱਗਣ ਸੁਦੀ ਤਿੱਥੀ ਸਪਤਮੀ (26-27 ਮੱਧ ਰਾਤ 12.59 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਖ ’ਚ
ਬੁੱਧ ਮਕਰ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 7 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 5, ਸੂਰਜ ਉਦੇ ਸਵੇਰੇ 7.03 ਵਜੇ, ਸੂਰਜ ਅਸਤ ਸ਼ਾਮ 6.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (26 ਫਰਵਰੀ ਦਿਨ ਰਾਤ ਅਤੇ ਅਗਲੇ ਦਿਨ(27 ਫਰਵਰੀ ) ਸਵੇਰੇ 5:19 ਤੱਕ) ਅਤੇ ਯੋਗ ਏਂਦਰ (ਸ਼ਾਮ 4.26 ਤੱੱੱਕ) ਅਤੇ ਮਗਰੋਂ ਵੈਧ੍ਰਿਤੀ ਚੰਦਰਮਾ:ਮੇਖ ਰਾਸ਼ੀ ’ਤੇ (ਸਵੇਰੇ 10:14 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇੇੇਗਾ, ਭਦਰਾ ਸ਼ੁਰੂ ਹੋਵੇਗੀ (26-27 ਮੱਧ ਰਾਤ 12:59’ਤੇ),ਦਿਸ਼ਾ ਸ਼ੂਲ :ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)