ਧਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

03/01/2023 1:20:05 AM

ਮੇਖ : ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਕਿਸੇ ਵੱਡੇ ਆਦਮੀ ਦਾ ਸਹਿਯੋਗ ਫਰੂਟਫੁੱਲ ਰਹੇਗਾ, ਸ਼ਤਰੂ ਵੀ ਆਪਣੇ ਆਪ ਨੂੰ ਕਮਜ਼ੋਰ ਸਮਝਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ।

ਕਰਕ : ਸਿਤਾਰਾ ਕਿਉਂਕਿ ਉਲਝਣਾਂ-ਝਮੇਲਿਆਂ ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਕੰਮ ਅਨਮੰਨੇ ਮਨ ਨਾਲ ਨਾ ਕਰੋ ਅਤੇ ਨਾ ਹੀ ਕੋਈ ਨਵਾਂ ਕੰਮ ਜਾਂ ਯਤਨ ਸ਼ਰੂ ਕਰੋ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਲਾਭ ਦੇਣ ਵਾਲਾ,ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਵੀ ਹਟੇਗੀ।

ਕੰਨਿਆ : ਸਰਕਾਰੀ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਆਪ ਦੇ ਪ੍ਰਤੀ ਸਾਫਟ-ਸੁਪੋਰਟਿਵ, ਹਮਦਰਦਾਨਾ ਰੁਖ ਰੱਖਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ।

ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ।

ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਮਜ਼ਬੂਤ ਇਰਾਦਾ ਰੱਖਣਗੇ।

ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ- ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਨੇਕ ਕੰਮਾਂ ’ਚ ਧਿਆਨ।

ਮੀਨ : ਜ਼ਮੀਨੀ ਅਦਾਲਤੀ ਕੰਮਾਂ ’ਚ ਪੱਖ ਮਜ਼ਬੂਤ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ, ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ।

1 ਮਾਰਚ 2023, ਬੁੱਧਵਾਰ
ਫੱਗਣ ਸੁਦੀ ਤਿੱਥੀ ਦਸਮੀ (1 ਮਾਰਚ ਦਿਨ ਰਾਤ ਅਤੇ ਅਗਲੇ ਦਿਨ (2 ਮਾਰਚ) ਸਵੇਰੇ 6.40 ਤਕ)ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਮਿਥੁਨ ’ਚ

ਮੰਗਲ ਬ੍ਰਿਖ ’ਚ

ਬੁੱਧ ਕੁੰਭ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 10 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ ਤਰੀਕ : 8, ਸੂਰਜ ਉਦੇ ਸਵੇਰੇ 6.59 ਵਜੇ, ਸੂਰਜ ਅਸਤ ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 9.52 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਪ੍ਰਿਤੀ (ਸ਼ਾਮ 5.01ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News