ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Mar 02, 2023 - 01:08 AM (IST)

ਮੇਖ : ਮਿੱਤਰਾਂ, ਕੰਮਕਾਜੀ ਸਾਥੀਆਂ ਦੀ ਮਦਦ ਸਹਿਯੋਗ ਨਾਲ ਆਪ ਆਪਣੇ ਉਤਸ਼ਾਹੀ ਮਨ ਕਰ ਕੇ ਹਰ ਮੋਰਚੇ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ।
ਬ੍ਰਿਖ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ, ਛੋਟੀ ਕਾਰੋਬਾਰੀ ਟੂਰਿੰਗ ਵੀ ਲਾਭਕਾਰੀ ਰਹੇਗੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਉਂਝ ਜਿਹੜੇ ਖਰਚਿਆਂ ਨੂੰ ਟਾਲ ਸਕੋ, ਉਨ੍ਹਾਂ ਨੂੰ ਟਾਲ ਦੇਣਾ ਠੀਕ ਰਹੇਗਾ, ਸਫਰ ਵੀ ਨਾ ਕਰੋ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਕੰਨਿਆ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਪੈਂਡਿੰਗ ਪਈ ਸਮੱਸਿਆ ਹੱਲ ਹੋਣ ਦੇ ਨੇੜੇ ਪਹੁੰਚ ਸਕਦੀ ਹੈ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਅੱਗੇ ਵਧੇਗੀ, ਕੰਮਕਾਜੀ ਦਸ਼ਾ ਵੀ ਸੰਤੋਖਜਨਕ, ਇਰਾਦਿਆਂ ’ਚ ਮਜ਼ਬੂਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਜਿਹਾ ਰਹੇਗਾ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਧਨ : ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਸਹਿਯੋਗ ਬਣਿਆ ਰਹੇਗਾ।
ਮਕਰ : ਵਧਦਾ ਵੈਰ ਵਿਰੋਧ ਆਪ ਦੀਆਂ ਪ੍ਰੇਸ਼ਾਨੀਆਂ ਵਧਾ ਸਕਦਾ ਹੈ, ਮਨ ਵੀ ਟੈਂਸ, ਅਸ਼ਾਂਤ, ਪ੍ਰੇਸ਼ਾਨ ਜਿਹਾ ਰਹੇਗਾ, ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਹੀ ਕਰੋ।
ਕੁੰਭ : ਇਰਾਦਿਆਂ ਅਤੇ ਮਨੋਬਲ ’ਚ ਮਜ਼ਬੂਤੀ, ਤੇਜ ਪ੍ਰਭਾਵ ਬਣਿਆ ਰਹੇਗਾ, ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ੁੱਭ ਕੰਮਾਂ ’ਚ ਧਿਆਨ।
2 ਮਾਰਚ 2023, ਵੀਰਵਾਰ
ਫੱਗਣ ਸੁਦੀ ਤਿੱਥੀ ਇਕਾਦਸ਼ੀ (ਪੂਰਾ ਦਿਨ ਰਾਤ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱਧ ਕੁੰਭ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 11 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ ਤਰੀਕ : 9, ਸੂਰਜ ਉਦੇ ਸਵੇਰੇ 6.58 ਵਜੇ, ਸੂਰਜ ਅਸਤ ਸ਼ਾਮ 6.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਦੁਪਹਿਰ 12.43 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਆਯੁਸ਼ਮਾਨ (ਸ਼ਾਮ 5.50 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਸ਼ਾਮ 7.56 ’ਤੇ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)