ਕਰਕ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Mar 03, 2023 - 01:08 AM (IST)

ਮੇਖ : ਕੋਰਟ,ਕਚਹਿਰੀ ਨਾਲ ਜੁੜਿਆ ਕੋਈ ਕੰਮ ਜੇਕਰ ਰੁਕਿਆ ਪਿਆ ਹੋਵੇ ਤਾਂ, ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਜਾਂ ,ਸਹਿਯੋਗ ਲੈਣ ਲਈ ਜੇਕਰ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਸ, ਰੰਗ ਰੋਗਣ, ਪੈਟ੍ਰੋਲੀਅਮ, ਲੂਬ੍ਰੀਕੈਂਟਸ, ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰੀ ਕੰਮਾਂ ’ਚ ਸਫਲਤਾ ਮਿਲੇਗੀ।
ਕਰਕ : ਵਪਾਰਕ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਆਪ ਦੇ ਮੋਰਲ ਨੂੰ ਹਾਈ ਰੱਖੇਗਾ ਅਤੇ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਸਿੰਘ :ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਕਰੋ ਅਤੇ ਨਾਂ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਕੰਨਿਆ : ਸਟ੍ਰਾਂਗ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਅੱਗੇ ਵਧੇਗੀ।
ਤੁਲਾ : ਰਾਜਕੀ ਕੰਮਾਂ ’ਚ ਆਪ ਦੀ ਪੈਠ ਅਤੇ ਬੋਲਬਾਲਾ ਬਣਿਅਾ ਰਹੇਗਾ, ਅਫਸਰ ਵੀ ਮਿਹਰਬਾਨ-ਸਾਫਟ-ਕੰਸੀਡ੍ਰੇਟ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਸ਼ਚਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੂਚੀ, ਉਦੇਸ਼ ਮਨੋਰਥ ਹੱਲ ਹੋਣਗੇ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ, ਵੈਸੇ ਵੀ ਹਰ ਪੱਖੋਂ ਤੁਸੀਂ ਹਾਵੀ-ਪ੍ਰਭਾਵੀ ਰਹੋਗੇ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਰੇਸ਼ਾ-ਨਜ਼ਲ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ। ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰਕੇ ਆਪ ਦੀਆਂ ਮੁਸ਼ਕਿਲਾਂ-ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਹਰ ਮੋਰਚੇ ’ਤੇ ਅਟੈਂਟਿਵ ਰਹਿਣਾ ਠੀਕ ਰਹੇਗਾ।
ਮੀਨ : ਜਨਰਲ ਸਿਤਾਰਾ ਜ਼ੋਰਦਾਰ, ਸੰਤਾਨ ਸਾਥ ਦੇਵੇਗੀ,ਸੁਪੋਰਟ ਕਰੇਗੀ ਅਤੇ ਉਸਦੇ ਸਹਿਯੋਗ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ।ਮੀਨ : ਜਨਰਲ ਸਿਤਾਰਾ ਜ਼ੋਰਦਾਰ, ਸੰਤਾਨ ਸਾਥ ਦੇਵੇਗੀ,ਸੁਪੋਰਟ ਕਰੇਗੀ ਅਤੇ ਉਸਦੇ ਸਹਿਯੋਗ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ।
3 ਮਾਰਚ 2023, ਸ਼ੁੱਕਰਵਾਰ
ਫੱਗਣ ਸੁਦੀ ਤਿੱਥੀ ਇਕਾਦਸ਼ੀ (ਸਵੇਰੇ 9:12 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱਧ ਕੁੰਭ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 12 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ ਤਰੀਕ : 10, ਸੂਰਜ ਉਦੇ ਸਵੇਰੇ 6.57 ਵਜੇ, ਸੂਰਜ ਅਸਤ ਸ਼ਾਮ 6.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਬਾਅਦ ਦੁਪਹਿਰ 3.43 ਤੱਕ) ਅਤੇ ਮਗਰੋਂ ਨਕਸ਼ੱਤਰ ਪੱਖ, ਯੋਗ : ਸੌਭਾਗਿਯ (ਸ਼ਾਮ 6.44 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 8:58 ਤੱਕ),ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,ਭਦਰਾ ਰਵੇਗੀ (ਸਵੇਰੇ 9:12 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਅਾਮਲਕੀ ਇਕਾਦਸ਼ੀ ਵਰਤ, 3-4 ਮਾਰਚ ਗੋਵਿੰਦ ਦੁਆਦਸ਼ੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)