ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Mar 05, 2023 - 12:41 AM (IST)

ਮੇਖ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਵੱਡੇ ਲੋਕਾਂ ਦਾ ਸੁਪੋਰਟਿਵ ਰੁਖ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦਗਾਰ ਸਿੱਧ ਹੋਵੇਗਾ।
ਬ੍ਰਿਖ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ, ਵਿਅਸਤਾ ਬਣੀ ਰਹੇਗੀ।
ਮਿਥੁਨ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਸਮੱਸਿਆ ਹੱਲ ਹੋ ਸਕਦੀ ਹੈ ਪਰ ਸੰਤਾਨ ਪੱਖੋਂ ਫਿਕਰ ਪ੍ਰੇਸ਼ਾਨੀ ਰਹੇਗੀ।
ਕਰਕ : ਕੰਮਕਾਜੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਹਾਈ ਮੋਰੇਲ ਬਣਿਆ ਰਹੇਗਾ, ਸ਼ੁੱਭ ਕੰਮਾਂ ’ਚ ਧਿਆਨ।
ਸਿੰਘ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਲੈਣ ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਅਹਿਤਿਆਤ ਨਾਲ ਕਰਨੇ ਚਾਹੀਦੇ ਹਨ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਕੰਨਿਆ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗੀ ਰਿਟਰਨ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਅਫਸਰ ਆਪ ਦੇ ਪ੍ਰਤੀ ਸਾਫਟ-ਹਮਦਰਦਾਨਾ ਰੁਖ ਰੱਖਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਸ਼ੁੱਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫਲਤਾ ਮਿਲੇਗੀ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫ੍ਰੰਟ ’ਤੇ ਆਪ ਦੀ ਪੈਠ-ਧਾਕ ਬਣੀ ਰਹੇਗੀ, ਧਾਰਮਿਕ ਕੰਮਾਂ ’ਚ ਧਿਆਨ।
ਕੁੰਭ : ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਮਨ ਕਰ ਕੇ ਆਪ ਦਾ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ।
ਮੀਨ : ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ ’ਤੇ ਆਪ ਦੀ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਵੱਡੇ ਲੋਕਾਂ ’ਚ ਆਪ ਦਾ ਪ੍ਰਭਾਵ ਦਬਦਬਾ ਬਣਿਆ ਰਹੇਗਾ।
5 ਮਾਰਚ 2023, ਐਤਵਾਰ
ਫੱਗਣ ਸੁਦੀ ਤਿੱਥੀ ਤਰੋਦਸ਼ੀ (ਦੁਪਹਿਰ 2.08 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਕੁੰਭ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 14 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 12, ਸੂਰਜ ਉਦੇ ਸਵੇਰੇ 6.55 ਵਜੇ, ਸੂਰਜ ਅਸਤ ਸ਼ਾਮ 6.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਰਾਤ 9.30 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਅਤਿਗੰਡ (ਰਾਤ 8.20 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕਰਕ ਰਾਸ਼ੀ ’ਤੇ (ਰਾਤ 9.30 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 9.30 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਮਹੇਸ਼ਵਰ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)