ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ  ਸਿਤਾਰਾ ਜਨਰਲ ਤੌਰ ’ਤੇ ਮਜ਼ਬੂਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

03/07/2023 3:08:54 AM

ਮੇਖ : ਸੰਤਾਨ ਦੇ ਸੁਪੋਰਟਿਵ, ਸਾਫਟ ਰੁਖ ਕਰਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਇਰਾਦਿਆਂ ’ਚ ਸਫਲਤਾ ਮਿਲੇਗੀ।

ਬ੍ਰਿਖ : ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਮਿਥੁਨ : ਯਤਨ ਕਰਨ ’ਤੇ ਕਿਸੇ ਵੱਡੇ ਆਦਮੀ ਤੋਂ ਸਹਿਯੋਗ ਮਿਲੇਗਾ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖਣ ’ਚ ਮਦਦਗਾਰ ਬਣੇਗਾ, ਕੰਮਕਾਜੀ ਦਸ਼ਾ ਚੰਗੀ।

ਕਰਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਧਨ ਲਾਭ ਦੇਣ ਵਾਲਾ ਪਰ ਪੈਰ ਫਿਸਲਣ ਦਾ ਡਰ, ਸਿਹਤ ਬਾਰੇ ਵੀ ਸੁਚੇਤ ਹੀ ਰਹੋ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ, ਮਨੋਰਥਾਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਕੰਨਿਆ : ਸਿਤਾਰਾ ਧਨ ਹਾਨੀ ਵਾਲਾ, ਆਪ ਦੀ ਪੇਮੈਂਟ ਨੂੰ ਫਸਾਉਣ ਵਾਲਾ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਹੀ ਨਿਪਟਾਓ।

ਤੁਲਾ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।

ਬ੍ਰਿਸ਼ਚਕ : ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਵਿਜਈ ਰੱਖੇਗਾ, ਆਪ ਨੂੰ ਨੁਕਸਾਨ, ਪਹੁੰਚਾਉਣ ਦਾ ਕੋਈ ਯਤਨ ਸਫਲ ਨਾ ਹੋਵੇਗਾ।

ਧਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਉਂਝ ਆਪ ਹਰ ਮੋਰਚੇ ’ਤੇ ਹਾਵੀ, ਪ੍ਰਭਾਵੀ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ, ਕਾਰੋਬਾਰੀ ਦਸ਼ਾ ਠੀਕ।

ਮਕਰ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਫਿਕਰ ਪ੍ਰੇਸ਼ਾਨੀ ਦਾ ਡਰ।

ਕੁੰਭ : ਕੰਮਕਾਜੀ ਦਸ਼ਾ ਠੀਕ ਰਹੇਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਸਦਭਾਅ ਬਣਿਆ ਰਹੇਗਾ।

ਮੀਨ : ਵਧਦੇ ਵੈਰ ਵਿਰੋਧ ਕਰ ਕੇ ਆਪ ਦੇ ਹਰ ਕੰਮ, ਪ੍ਰੋਗਰਾਮ ’ਚ ਰੁਕਾਵਟ ਮੁਸ਼ਕਲ ਉਭਰਦੀ ਰਹੇਗੀ, ਉਂਝ ਹਰ ਫਰੰਟ ’ਤੇ ਆਪ ਨੂੰ ਸੁਚੇਤ ਰਹਿਣਾ ਸਹੀ ਰਹੇਗਾ।

7 ਮਾਰਚ 2023, ਮੰਗਲਵਾਰ
ਫੱਗਣ ਸੁਦੀ ਤਿੱਥੀ ਪੁੰਨਿਆ (ਸ਼ਾਮ 6.10 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਸਿੰਘ ’ਚ

ਮੰਗਲ ਬ੍ਰਿਖ ’ਚ

ਬੁੱਧ ਕੁੰਭ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 16 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 14, ਸੂਰਜ ਉਦੇ ਸਵੇਰੇ 6.52 ਵਜੇ, ਸੂਰਜ ਅਸਤ ਸ਼ਾਮ 6.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (7-8 ਮੱਧ ਰਾਤ 2.22 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਧ੍ਰਿਤੀ (ਰਾਤ 9.13 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਫਾਲਗੁਣ ਪੁੰਨਿਆ, ਹੋਲੀਆਂ ਸਮਾਪਤ, ਹੋਲੀ ਪੁਰਬ, ਸ਼੍ਰੀ ਚੈਤਨਯ ਮਹਾਕੁੰਭ ਜਯੰਤੀ, ਧੁਲੀ ਵੰਦਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News