ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Mar 08, 2023 - 01:35 AM (IST)

ਮੇਖ : ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਿਸੇ ਨਾ ਕਿਸੇ ਸ਼ਰਾਰਤ ਅਤੇ ਸੋਚ-ਵਿਚਾਰ ਕਰਦੇ ਰਹਿਣਗੇ, ਇਸ ਲਈ ਦੁਸ਼ਮਣਾਂ ਵਲੋਂ ਸੁਚੇਤ ਰਹੋ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ-ਪ੍ਰੋਗਰਾਮ ਸਿਰੇ ਚੜ੍ਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਕੋਰਟ-ਕਚਹਿਰੀ ਦੇ ਕਿਸੇ ਕੰਮ ’ਚ ਆਪ ਦੀ ਪੈਠ ਵਧੇਗੀ, ਅਫਸਰ ਅਤੇ ਵੱਡੇ ਲੋਕ ਆਪ ਦੀ ਗੱਲ, ਆਪ ਦੇ ਪੱਖ ਨੂੰ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਕਰਕ : ਮਿੱਤਰਾਂ, ਸੱਜਣ ਸਾਥੀਅਾਂ ਦੀ ਮਦਦ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਕਿਉਂਕਿ ਉਹ ਦਿਲ ਨਾਲ ਆਪ ਦੀ ਮਦਦ ਕਰਨ ਲਈ ਤਿਆਰ ਰਹਿਣਗੇ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ,ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ ਪਰ ਗਲੇ ’ਚ ਖਰਾਬੀ ਦਾ ਡਰ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਲੈਣ-ਦੇਣ ਦੇ ਕੰਮਾਂ ’ਚ ਵੀ ਚੌਕਸੀ ਵਰਤਣੀ ਚਾਹੀਦੀ ਹੈ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਵੈਸੇ ਵੀ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਧਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਮਿਹਰਬਾਨ-ਸੁਪੋਰਟਿਵ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਸਕੀਮ ’ਚੋਂ ਕੋਈ ਪੇਚੀਦਗੀ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਸਿਤਾਰਾ ਸਿਹਤ ਲਈ ਠੀਕ ਨਹੀਂ, ਖਾਣਾ-ਪੀਣਾ ਅਹਿਤਿਆਤ ਨਾਲ ਕਰਨਾ ਸਹੀ ਰਹੇਗਾ, ਸਫਰ ਵੀ ਧਿਆਨ ਨਾਲ ਕਰੋ, ਕਿਉਂਕਿ ਨੁਕਸਾਨ ਦਾ ਡਰ ਬਣਿਆ ਰਹੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ,ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਹਿਯੋਗ ਸਦਭਾਅ ਬਣਿਆ ਰਹੇਗਾ।
8 ਮਾਰਚ 2023, ਬੁੱਧਵਾਰ
ਚੇਤ ਸੁਦੀ ਤਿੱਥੀ ਏਕਮ (ਸ਼ਾਮ 7 .43 ਤਕ) ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਸਿੰਘ ’ਚ
ਮੰਗਲ ਬ੍ਰਿਖ ’ਚ
ਬੁੱਧ ਕੁੰਭ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 17 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 15, ਸੂਰਜ ਉਦੇ ਸਵੇਰੇ 6.51 ਵਜੇ, ਸੂਰਜ ਅਸਤ ਸ਼ਾਮ 6.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (8-9 ਮੱਧ ਰਾਤ 4.20ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਸ਼ੂਲ (ਰਾਤ 9.18 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਸਿੰਘ ਰਾਸ਼ੀ ’ਤੇ (ਸਵੇਰੇ 8.53 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਚੇਤ ਸੁਦੀ ਪੱਖ ਸ਼ੁਰੂ, ਹੋਲਾ ਮੇਲਾ (ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਪਾਉਂਟਾ ਸਾਹਿਬ) ਬਸੰਤ ਉਤਸਵ, ਪੁਲੇਡੀ ਸਬ-ਏ-ਬਰਾਤ (ਮੁਸਲਿਮ), ਅੰਤਰ ਰਾਸ਼ਟਰੀ ਮਹਿਲਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)