ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਸ਼ਾਮ ਤੱਕ ਧਨ ਲਾਭ ਦੇਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

03/10/2023 1:41:12 AM

ਮੇਖ : ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਜਿਹੜਾ ਆਪ ਦੀਆਂ ਮੁਸ਼ਕਲਾਂ ਪ੍ਰੇਸ਼ਾਨੀਆਂ ਨੂੰ ਬਣਾਈ ਰੱਖਣ ਵਾਲਾ ਹੈ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।

ਬ੍ਰਿਖ : ਸਿਤਾਰਾ ਸ਼ਾਮ ਤੱਕ ਬਿਹਤਰ, ਜਿਹੜਾ ਇਰਾਦਿਆਂ ਪ੍ਰੋਗਰਾਮਾਂ, ਮਨੋਰਥਾਂ ’ਚ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਕਿਸੇ ਸੁੱਤੀ ਪਈ ਸਮੱਸਿਆ-ਪ੍ਰੇਸ਼ਾਨੀ ਦੇ ਜਾਗਣ ਦਾ ਡਰ ਰਹੇਗਾ।

ਮਿਥੁਨ : ਸਿਤਾਰਾ ਸ਼ਾਮ ਤੱਕ ਜ਼ਮੀਨੀ ਅਦਾਲਤੀ ਕੰਮਾਂ ’ਚ ਸਫਲਤਾ ਦੇਣ ਅਤੇ ਆਪ ਦੀ ਮਾਣ-ਪ੍ਰਤਿਸ਼ਠਾ-ਦਨਦਨਾਹਟ-ਪੈਠ ਬਣਾਈ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਬਿਹਤਰ ਰਹੇਗਾ।

ਕਰਕ : ਸਿਤਾਰੀ ਸ਼ਾਮ ਤੱਕ ਆਪ ਨੂੰ ਹਿੰਮਤੀ-ਉਤਸ਼ਾਹੀ ਰੱਖੇਗਾ ਅਤੇ ਕੰਮਕਾਜੀ ਭੱਜਦੋੜ ਅਤੇ ਵਿਅਵਸਤਾ ਦਾ ਪਾਜ਼ੇਟਿਵ ਨਤੀਜਾ ਦੇਵੇਗਾ, ਫਿਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਸਿੰਘ : ਸਿਤਾਰਾ ਸ਼ਾਮ ਤੱਕ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਆਪ ਦੇ ਹਾਲਾਤ ਨੂੰ ਸੰਵਾਰੀ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਕੰਨਿਆ : ਕਾਰੋਬਾਰੀ ਟੂਰਿੰਗ, ਕੰਮਕਾਜੀ ਕੰਮਾਂ ਲਈ ਸਮਾਂ ਚੰਗਾ, ਸਮਾਂ ਸਫਲਤਾ ਦੇਣ, ਇੱਜ਼ਤਮਾਣ ਬਣਾਈ ਰੱਖਣ ਵਾਲਾ, ਤੇਜ ਪ੍ਰਭਾਅ ਬਣਿਆ ਰਹੇਗਾ।

ਤੁਲਾ : ਸਮਾਂ ਸ਼ਾਮ ਤੱਕ ਕਮਜ਼ੋਰ, ਇਸ ਲਈ ਲਿਖਣ-ਪੜ੍ਹਨ, ਲੈਣ-ਦੇਣ ਦੇ ਕੰਮਾਂ ’ਚ ਸਾਵਧਾਨੀ ਰੱਖਣੀ ਜ਼ਰੂਰੀ ਹੋਵੇਗੀ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਵਾਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਕਾਰੋਬਾਰੀ ਸਮੱਸਿਆ ਦਾ ਹੱਲ ਭਾਲਣ ’ਚ ਮਦਦ ਦੇਣ ਵਾਲਾ ਹੈ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।

ਧਨ : ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮਾਂ ’ਚ ਸਫਲਤਾ ਦੇਣ, ਇੱਜ਼ਤਮਾਣ-ਪ੍ਰਤਿਸ਼ਠਾ ਨੂੰ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਸੁਧਾਰਨ ਵਾਲਾ।

ਮਕਰ : ਸਿਤਾਰਾ ਸ਼ਾਮ ਤੱਕ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਬਾਅਦ ’ਚ ਆਪ ਦੀ ਸੂਝ-ਬੂਝ ਨਾਲ ਕੋਈ ਸਮੱਸਿਆ ਹੱਲ ਹੋ ਸਕਦੀ ਹੈ।

ਕੁੰਭ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਲਈ ਸੁਚੇਤ ਰਹਿਣਾ ਠੀਕ ਰਹੇਗਾ ਪਰ ਬਾਅਦ ’ਚ ਹਰ ਮੋਰਚੇ ਤੇ ਬਿਹਤਰੀ ਹੋਵੇਗੀ।

ਮੀਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਹਰ ਮੋਰਚੇ ’ਤੇ ਬਿਹਤਰੀ ਦੇ ਹਾਲਾਤ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਪੇਟ ਲਈ ਵਿਗੜੇਗਾ।

10 ਮਾਰਚ 2023, ਸ਼ੁੱਕਰਵਾਰ ਚੇਤ ਵਦੀ ਤਿੱਥੀ ਤੀਜ (ਰਾਤ 9.43 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਕੰਨਿਆ ’ਚ 

ਮੰਗਲ ਬ੍ਰਿਖ ’ਚ

ਬੁੱਧ ਕੁੰਭ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 19 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ ਤਰੀਕ : 17, ਸੂਰਜ ਉਦੇ ਸਵੇਰੇ 6.49 ਵਜੇ, ਸੂਰਜ ਅਸਤ ਸ਼ਾਮ 6.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਪੂਰਾ ਦਿਨ ਰਾਤ) ਯੋਗ : ਵ੍ਰਿਧੀ (ਰਾਤ 8.33 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 6.37 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 9.19 ਤੋਂ 9.43 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News