ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Mar 12, 2023 - 01:33 AM (IST)

ਮੇਖ : ਕਾਰੋਬਾਰੀ ਦਸ਼ਾ ਸੁਧਰੀ ਰਹੇਗੀ,ਸਫਲਤਾ ਸਾਥ ਦੇਵੇਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ ਪਰ ਮਨ ਅਸ਼ਾਂਤ-ਟੈਂਸ-ਪ੍ਰੇਸ਼ਾਨ ਰਹੇਗਾ।
ਬ੍ਰਿਖ : ਵਿਰੋਧ ਪੱਖ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਸਫਰ ਵੀ ਨਾ ਕਰੋ।
ਮਿਥੁਨ : ਸੰਤਾਨ ਦੇ ਸਹਿਯੋਗੀ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਪ੍ਰੋੋੋੋੋੋੋੋਬਲਮ ਨੂੰ ਸੁਲਝਾਉਣ ’ਚ ਮਦਦ ਮਿਲੇੇਗੀ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ।
ਕਰਕ : ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਸ਼ੁਰੂ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕਾਂ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ।
ਸਿੰਘ : ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ, ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ।
ਤੁਲਾ : ਵਪਾਰਕ ਅਤੇ ਕੰਮਕਾਜੀ ਕੰਮਾਂ ਨੂੰ ਸੰਵਾਰਨ ਵਾਲਾ ਸਮਾਂ, ਸਫਲਤਾ ਤਾਂ ਮਿਲੇਗੀ ਪਰ ਪੂਰਾ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ, ਵੈਸੇ ਸੁਭਾਅ ’ਚ ਗੁੱਸਾ ਰਹੇਗਾ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਉਲਝਣਾਂ, ਝਗੜਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਸਹੀ ਰਹੇਗਾ।
ਧਨ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ ਨਾਲ ਜੁੜੇ ਕੰਮ ਧੰਦੇ ਵਾਲੇ ਲੋਕਾਂ ਨੂੰ ਆਪਣੀ ਮਿਹਨਤ-ਭਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਸਫਲਤਾ ਸਾਥ ਦੇਵੇਗੀ, ਅਫਸਰ ਆਪ ਦੇ ਪ੍ਰਤੀ ਸਾਫਟ ਤਾਂ ਰਹਿਣਗੇ, ਤਾਂ ਵੀ ਕਿਸੇ ਕੰਮ ਨੂੰ ਟਾਰਗੈੱਟ ਤੱਕ ਲੈ ਜਾਣ ਲਈ ਆਪ ਨੂੰ ਉਨ੍ਹਾਂ ਦਾ ਪਿੱਛਾ ਕਰਨਾ ਪਵੇਗਾ।
ਕੁੰਭ : ਸਮਾਂ ਰੁਕਾਵਟਾਂ-ਮੁਸ਼ਕਲਾਂ ਵਾਲਾ, ਇਸ ਲਈ ਕੋਈ ਵੀ ਯਤਨ ਜਾਂ ਭੱਜਦੌੜ ਲਾਇਟਲੀ ਨਹੀਂ ਕਰਨੀ ਚਾਹੀਦੀ, ਵੈਸੇ ਜਨਰਲ ਹਾਲਾਤ ਠੀਕ ਠਾਕ ਰਹਿਣਗੇ।
ਮੀਨ : ਕਿਉਂਕਿ ਸਿਤਾਰਾ ਪੇਟ ਲਈ ਕਮਜ਼ੋਰ ਹੈ, ਇਸ ਲਈ ਪਾਣੀ ਦੀ ਵਰਤੋਂ ਘੱਟ ਹੀ ਕਰੋ ਕਿਉਂਕਿ ਬਾਈ ਵਸਤਾਂ ਦੀ ਵਰਤੋਂ ਵੀ ਨਾ ਹੀ ਕਰੋ ਤਾਂ ਚੰਗਾ ਰਹੇਗਾ।
12 ਮਾਰਚ 2023, ਐਤਵਾਰ
ਚੇਤ ਵਦੀ ਤਿੱਥੀ ਪੰਚਮੀ ( ਰਾਤ 10.02 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਤੁਲਾ ’ਚ
ਮੰਗਲ ਬ੍ਰਿਖ ’ਚ
ਬੁੱਧ ਕੁੰਭ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1944, ਮਿਤੀ : 21 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 19, ਸੂਰਜ ਉਦੇ ਸਵੇਰੇ 6.46 ਵਜੇ, ਸੂਰਜ ਅਸਤ ਸ਼ਾਮ 6.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਵਾਤੀ (ਸਵੇਰੇ 8 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਵਿਆਘਾਤ (ਸ਼ਾਮ 6.41 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਤੁਲਾ ਰਾਸ਼ੀ ’ਤੇ (12-13 ਮੱਧ ਰਾਤ 2.19 ਤੱਕ) ਅਤ ੇਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰੰਗ ਪੰਚਮੀ, ਮੇਲਾ ਨਵ ਚੰਡੀ (ਮੇਰਠ), ਮੇਲਾ ਸ੍ਰੀ ਗੁਰੂ ਰਾਮ ਰਾਇ (ਦੇਹਰਾਦੂਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)