ਬ੍ਰਿਖ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Tuesday, Mar 14, 2023 - 02:08 AM (IST)

ਮੇਖ : ਸਿਤਾਰਾ ਪੇਟ ਨੂੰ ਵਿਗਾੜਣ ਵਾਲਾ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਕਰ ਸਕਦਾ ਹੈ, ਲਿਖਣ-ਪੜ੍ਹਨ ਦਾ ਕੰਮ ਵੀ ਬੇ-ਧਿਆਨੀ ਨਾਲ ਨਾ ਕਰੋ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਕੰਮ ਜਲਦਬਾਜ਼ੀ ’ਚ ਫਾਈਨਲ ਨਾ ਕਰੋ, ਦੋਵੇਂ ਪਤੀ-ਪਤਨੀ ਇਕ-ਦੂਜੇ ਨਾਲ ਨਾਰਾਜ਼ ਨਜ਼ਰ ਆਉਣਗੇ।
ਮਿਥੁਨ : ਕਮਜ਼ੋਰ ਮਨੋਬਲ ਕਰਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਤਿਆਰ ਨਾ ਹੋਵੇਗਾ, ਵਧਦਾ ਵੈਰ ਵਿਰੋਧ ਵੀ ਤਬੀਅਤ ਨੂੰ ਅਪਸੈੱਟ ਰੱਖੇਗਾ।
ਕਰਕ : ਸੰਤਾਨ ਨਾ ਤਾਂ ਆਪ ਨਾਲ ਸਹਿਯੋਗ ਕਰੇਗੀ ਅਤੇ ਨਾ ਹੀ ਕਿਸੇ ਮਾਮਲੇ ’ਚ ਖਾਸ ਕਰਕੇ ਆਪ ਦਾ ਸਾਥ ਦੇਵੇਗੀ, ਮਨ ’ਤੇ ਨੈਗੇਟਿਵ ਸੋਚ ਪ੍ਰਭਾਵੀ ਰਹੇਗੀ।
ਸਿੰਘ : ਧਿਆਨ ਰੱਖੋ ਕਿ ਪ੍ਰਾਪਰਟੀ ਦੇ ਕਿਸੇ ਕੰਮ ਨਾਲ ਜੁੜਿਆ ਕੋਈ ਯਤਨ ਬੇਕਾਰ ਨਾ ਚਲਿਆ ਜਾਵੇ, ਮਨ ਵੀ ਡਰਿਆ ਡਰਿਆ ਅਤੇ ਅਪਸੈੱਟ ਜਿਹਾ ਰਹੇਗਾ।
ਕੰਨਿਆ : ਕੋਈ ਘਟੀਆ ਸਾਥੀ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਵੇਗਾ, ਆਪ ਕੋਈ ਵੀ ਯਤਨ ਪੂਰੇ ਜੋਸ਼ ਨਾਲ ਨਾ ਕਰ ਸਕੋਗੇ।
ਤੁਲਾ : ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਉਂਝ ਅਰਥ ਦਸ਼ਾ ਕਮਜ਼ੋਰ ਰਹੇਗੀ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਈ ਵੀ ਕੋਸ਼ਿਸ਼ ਨਿਰਾਸ਼ ਮਨ ਨਾਲ ਨਾ ਕਰੋ, ਮਨ ਵੀ ਉਦਾਸ- ਪ੍ਰੇਸ਼ਾਨ ਅਤੇ ਡਾਵਾਂਡੋਲ ਜਿਹਾ ਰਹੇਗਾ।
ਧਨ : ਨੁਕਸਾਨ ਪ੍ਰੇਸ਼ਾਨੀ ਦਾ ਡਰ, ਲੈਣ-ਦੇਣ ਦੇ ਕੰਮ ਅਹਿਤਿਆਤ ਨਾਲ ਕਰੋ, ਕਿਉਂਕਿ ਆਪ ਨੂੰ ਨੁਕਸਾਨ ਪਹੁੰਚ ਸਕਦਾ ਹੈ, ਖਰਚ ਵੀ ਵਧਣਗੇ।
ਮਕਰ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਸਿਰੇ ਚੜ੍ਹ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਕੋਈ ਵੀ ਸਰਕਾਰੀ ਯਤਨ ਅਣਮੰਨੇ ਮਨ ਨਾਲ ਨਾ ਕਰੋ, ਕਿਉਂਕਿ ਅਫਸਰਾਂ ਦੇ ਸਖਤ ਰੁਖ ਕਰਕੇ ਉਸ ਦੇ ਸਿਰੇ ਚੜ੍ਹਣ ਦੀ ਆਸ ਨਾ ਹੋਵੇਗੀ।
ਮੀਨ : ਗਲਤ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖੋ, ਤਾਂ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ, ਧਾਰਮਿਕ ਕੰਮਾਂ ’ਚ ਜੀਅ ਨਹੀਂ ਲੱਗੇਗਾ।
14 ਮਾਰਚ 2023, ਮੰਗਲਵਾਰ
ਚੇਤ ਵਦੀ ਤਿੱਥੀ ਸਪਤਮੀ (ਰਾਤ 8.23 ਤੱਕ) ਅਤੇ ਮਗਰੋਂ ਿਤੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਚੇਤ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 23 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 21, ਸੂਰਜ ਉਦੇ ਸਵੇਰੇ 6.44 ਵਜੇ, ਸੂਰਜ ਅਸਤ ਸ਼ਾਮ 6.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਸਵੇਰੇ 8.13 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਵਜਰ (ਬਾਅਦ ਦੁਪਹਿਰ 3.13 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 8.13 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 8.56 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਬਿਕ੍ਰਮੀ ਚੇਤ ਸੰਕ੍ਰਾਂਤੀ, ਸੂਰਜ 15 ਮਾਰਚ ਸਵੇਰੇ 6.34 (ਜਲੰਧਰ ਟਾਈਮ) ’ਤੇ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ੀਤਲਾ ਸਪਤਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)