ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

03/18/2023 1:38:46 AM

ਮੇਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ।

ਬ੍ਰਿਖ : ਧਾਰਮਿਕ ਕੰਮਾਂ ’ਚ ਰੁਚੀ, ਧਾਰਮਿਕ ਸਾਹਿਤ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਵੀ ਸਿਰੇ ਚੜ੍ਹਗੇ।

ਮਿਥੁਨ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਨਾ ਕੁਝ ਵਿਗੜਿਆ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ, ਨੁਕਸਾਨ ਦਾ ਡਰ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਅਪਰੋਚ

ਸਿੰਘ : ਮਨ ’ਚ ਉਦਾਸੀ- ਪ੍ਰੇਸ਼ਾਨੀ- ਘਬਰਾਹਟ ਰਹੇਗੀ ਅਤੇ ਕਿਸੇ ਵੀ ਨਵੇਂ ਕੰਮ ਨੂੰ ਹੱਥ ’ਚ ਲੈਣ ਦੀ ਆਪ ਹਿੰਮਤ ਨਾ ਕਰ ਸਕੋਗੇ, ਸਫਰ ਵੀ ਨਾ ਕਰੋ।

ਕੰਨਿਆ : ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹ ਸਕਦੇ ਹਨ, ਸ਼ੁੱਭ ਕੰਮਾਂ ’ਚ ਧਿਆਨ ਪਰ ਸਿਹਤ ਦੇ ਵਿਗੜਣ ਦਾ ਡਰ ਰਹੇਗਾ ਨੁਕਸਾਨ ਦਾ ਵੀ ਡਰ ਰਹੇਗਾ, ਇਸ ਲਈ ਸੰਭਲ-ਸੰਭਾਲ ਕੇ ਰਹੋ।

ਤੁਲਾ : ਪ੍ਰਾਪਰਟੀ ਦੇ ਕਿਸੇ ਕੰਮ ’ਚ ਆਪ ਦਾ ਯਤਨ ਸਫਲ ਹੋ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।

ਬ੍ਰਿਸ਼ਚਕ : ਉਤਸ਼ਾਹ ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ, ਸੰਤਾਨ ਦਾ ਰੁਖ ਸਹਿਯੋਗੀ ਸੁਪੋਰਟਿਵ ਰਹੇਗਾ।

ਧਨ : ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ, ਵਪਾਰ ਕਾਰੋਬਾਰ ਦੇ ਕੰਮਾਂ ਲਈ ਵੀ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਜ਼ਬੂਤ ਮਨੋਬਲ ਕਰ ਕੇ ਆਪ ਨੂੰ ਆਪਣੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ।

ਕੁੰਭ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।

ਮੀਨ : ਲੋਹਾ, ਲੋਹਾ ਮਸ਼ੀਨਰੀ, ਸਰੀਆ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

18 ਮਾਰਚ 2023, ਸ਼ਨੀਵਾਰ
ਚੇਤ ਵਦੀ ਤਿੱਥੀ ਇਕਾਦਸ਼ੀ (ਪੁਰਵ ਦੁਪਹਿਰ 11.14 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮਕਰ ’ਚ

ਮੰਗਲ ਮਿਥੁਨ ’ਚ

ਬੁੱਧ ਮੀਨ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079,ਚੇਤ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 27 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 25, ਸੂਰਜ ਉਦੇ ਸਵੇਰੇ 6.39 ਵਜੇ, ਸੂਰਜ ਅਸਤ ਸ਼ਾਮ 6.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (18-19 ਮੱਧ ਰਾਤ 12.29 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ਿਵ (ਰਾਤ 11.53 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਮਕਰ ਰਾਸ਼ੀ ’ਤੇ ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪਾਪ ਮੋਚਨੀ ਇਕਾਦਸ਼ੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News