ਮਿਥੁਨ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟ੍ਰਾਂਗ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

03/21/2023 1:27:56 AM

ਮੇਖ : ਸਿਤਾਰਾ ਪੁਰਵ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਪੇਚੀਦਗੀਆਂ ਵਾਲਾ ਬਣੇਗਾ।

ਬ੍ਰਿਖ : ਸਿਤਾਰਾ ਪੁਰਵ ਦੁਪਹਿਰ ਤੱਕ ਸਫਲਤਾ ਦੇਣ ਅਤੇ ਕਿਸੇ ਉਲਝੇ ਵਿਗੜੇ ਕੰਮ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਕਾਰੋਬਾਰੀ ਮੋਰਚੇ ’ਤੇ ਆਪ ਨੂੰ ਚੰਗਾ ਨਤੀਜਾ ਦੇਵੇਗੀ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਆਪਣੀ ਉਛਲ-ਕੂਦ ਦੇ ਬਾਵਜੂਦ ਵੀ ਸ਼ਤਰੁ ਆਪ ਦਾ ਕੁਝ ਵਿਗਾੜ ਨਾ ਸਕਣਗੇ।

ਕਰਕ : ਸਿਤਾਰਾ ਪੁਰਵ ਦੁਪਹਿਰ ਤੱਕ ਪੇਟ ’ਚ ਗੜਬੜੀ ਰੱਖਣ ਵਾਲਾ ਪਰ ਬਾਅਦ ’ਚ ਆਪ ਨੂੰ ਆਪਣੇ ਯਤਨਾਂ ਅਤੇ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

ਸਿੰਘ : ਸਿਤਾਰਾ ਪੁਰਵ ਦੁਪਹਿਰ ਤੱਕ ਕਾਰੋਬਾਰੀ ਕੰਮ ਲਈ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕੋਈ ਨਾ ਕੋਈ ਪ੍ਰੇਸ਼ਾਨੀ ਬਣੇਗੀ ਰਹੇਗੀ।

ਕੰਨਿਆ : ਸਿਤਾਰਾ ਪੁਰਵ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕਿਸੇ ਵੀ ਯਤਨ ਦੇ ਸਿਰੇ ਚੜ੍ਹਣ ਦੀ ਉਮੀਦ ਨਾ ਹੋਵੇਗੀ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ, ਫਿਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ ਅਤੇ ਵੈਰ-ਵਿਰੋਧ ਵਧੇਗਾ।

ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤਮਾਣ ਵਾਲਾ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣਨਗੇ, ਮੁਸ਼ਕਿਲਾਂ ਨਾਲ ਨਿਪਟਣਾ ਪੈ

ਧਨ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਪ੍ਰਾਪਰਟੀ ਦੇ ਕੰਮਾਂ ਦੀ ਦਸ਼ਾ ਸੁਧਰੇਗੀ।

ਮਕਰ : ਸਿਤਾਰਾ ਪੁਰਵ ਦੁਪਹਿਰ ਤੱਕ ਵਪਾਰ, ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਕੁੰਭ : ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।

ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਨੁਕਸਾਨ ਦੇਣ ਵਾਲਾ, ਉਧਾਰੀ ’ਚ ਨਾ ਫਸਣਾ ਸਹੀ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
21 ਮਾਰਚ 2023, ਮੰਗਲਵਾਰ

ਚੇਤ ਵਦੀ ਤਿੱਥੀ ਮੱਸਿਆ (ਰਾਤ 10.53 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕੁੰਭ ’ਚ

ਮੰਗਲ ਮਿਥੁਨ ’ਚ

ਬੁੱਧ ਮੀਨ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079,ਚੇਤ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 30 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 28, ਸੂਰਜ ਉਦੇ ਸਵੇਰੇ 6.35 ਵਜੇ, ਸੂਰਜ ਅਸਤ ਸ਼ਾਮ 6.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਸ਼ਾਮ 5.26 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਸ਼ੁਭ (ਦੁਪਹਿਰ 12.41 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਕੁੰਭ ਰਾਸ਼ੀ ’ਤੇ (ਪੁਰਵ ਦੁਪਹਿਰ 4.57 ਤੱਕ)ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ :ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੇਤ ਮੱਸਿਅਾ, ਭੋਮਵਤੀ ਮੱਸਿਅਾ, ਬਿਕ੍ਰਮੀ ਸੰਮਤ 2079 ਅਤੇ ਰਾਸ਼ਟਰੀ ਸ਼ਕ ਸੰਮਤ1944 ਸਮਾਪਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News