ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
03/22/2023 1:03:18 AM

ਮੇਖ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ ਵਾਲਾ ਹੈ, ਇਸ ਲਈ ਕੋਈ ਯਤਨ ਸ਼ੁਰੂ ਨਾ ਕਰਨਾ ਸਹੀ ਰਹੇਗਾ ਕਿਉਂਕਿ ਸਿਰੇ ਚੜ੍ਹਣ ਦੀ ਉਮੀਦ ਨਾ ਹੋਵੇਗੀ।
ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਬੁੱਕ ਪ੍ਰਕਾਸ਼ਨ, ਇੰਟੀਰੀਅਰ ਡੈਕੋਰੇਸ਼ਨ, ਮੈਡੀਸਨ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਰੁਖ ’ਚ ਨਰਮੀ ਆਪ ਲਈ ਬਹੁਤ ਹੈਲਪਫੁੱਲ ਹੋਵੇਗੀ।
ਕਰਕ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ, ਲੈਣ ਦੇਣ ਦੇ ਕੰਮ ਵੀ ਅਹਿਤੀਆਤ ਨਾਲ ਕਰੋ, ਨੁਕਸਾਨ ਦਾ ਡਰ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।
ਤੁਲਾ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਅਤੇ ਮਾਨਸਿਕ ਟੈਨਸ਼ਨ ਵਧ ਸਕਦੀ ਹੈ, ਇਸ ਲਈ ਅਹਿਤੀਆਤ ਵਰਤੋਂ।
ਬ੍ਰਿਸ਼ਚਕ : ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਜੇ ਆਪ ਕੋਈ ਯਯਤਨ ਕਰੋਗੇ ਤਾਂ ਉਸ ਦਾ ਪਾਜ਼ੇਟਿਵ ਨਤੀਜਾ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ਕਰ ਕੇ ਹਰ ਫ੍ਰੰਟ ’ਤੇ ਆਪ ਦੀ ਪੈਠ, ਬੋਲਬਾਲਾ ਵਧੇਗਾ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਵੀ ਚੰਗਾ ਰਿਜ਼ਲਟ ਦੇਵੇਗੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਹਰ ਪੱਖੋਂ ਬਿਹਤਰੀ ਹੋਵੇਗੀ।
22 ਮਾਰਚ 2023, ਬੁੱਧਵਾਰ
ਚੇਤ ਸੁਦੀ ਤਿੱਥੀ ਏਕਮ (ਰਾਤ 8.22 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080,ਚੇਤ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 1 (ਚੇਤ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 29, ਸੂਰਜ ਉਦੇ ਸਵੇਰੇ 6.34 ਵਜੇ, ਸੂਰਜ ਅਸਤ ਸ਼ਾਮ 6.36 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਬਾਅਦ ਦੁਪਹਿਰ 3.32 ਤੱਕ) ਅਤੇ ਮਗਰੋਂ ਨਕਸ਼ੱਕਰ ਰੇਵਤੀ, ਯੋਗ : ਸ਼ੁੱਕਲ (ਸਵੇਰੇ 9.17 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਬਾਅਦ ਦੁਪਹਿਰ 3.32 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੇਤ ਸੁਦੀ ਪੱਖ, ਚੇਤ ਨਵਰਾਤਰੇ, ਬ੍ਰਿਕਮੀ ਸੰਮਤ 2080 ਰਾਸ਼ਟਰੀ ਸ਼ੱਕ ਸੰਮਤ 1945, ਰਾਸ਼ਟਰੀ ਸ਼ੱਕ ਚੇਤ ਮਹੀਨਾ ਸ਼ੁਰੂ, ਗੁੜੀ ਪੁੜਵਾ, ਵਿਸ਼ਵ ਜਲ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)