ਤੁਲਾ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
03/24/2023 1:41:17 AM

ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਣਮਾਨ ਦੀ ਪ੍ਰਾਪਤੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।
ਬ੍ਰਿਖ : ਸਿਤਾਰਾ ਕਿਉਂਕਿ ਉਲਝਣਾਂ, ਝਗੜਿਆਂ-ਪੇਚੀਦਗੀਆਂ ਨੂੰ ਉਭਾਰਨ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਅਾਪ ਦੀ ਕੋਈ ਪਲਾਨਿੰਗ
ਮਿਥੁਨ : ਸਿਤਾਰਾ ਮਿੱਟੀ-ਰੇਤਾ-ਬਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੇ ਕੰਮਕਾਜੀ ਯਤਨਾਂ ਨੂੰ ਫਰੂਟਫੁੱਲ ਬਣਾਉਣ ਅਤੇ ਹਰ ਫ੍ਰੰਟ ’ਤੇ ਬਿਹਤਰੀ ਰੱਖਣ ਵਾਲਾ।ਉਖੜ ਵਿਗੜ ਨਾ ਜਾਵੇ।
ਕਰਕ: ਬੇਸ਼ੱਕ ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ ਹੈ, ਤਾਂ ਵੀ ਆਪ ਨੂੰ ਪੂਰਾ ਜ਼ੋਰ ਲਗਾਉਣਾ ਹੋਵੇਗਾ, ਜਨਰਲ ਤੌਰ ’ਤੇ ਆਪ ਐਕਟਿਵ ਰਹੋਗੇ।
ਸਿੰਘ : ਕਿਸੇ ਵੀ ਕੰਮ ਨੂੰ ਫਾਈਨਲ ਕਰਨ ਲਈ ਅਨਮੰਨੇ ਮਨ ਨਾਲ ਯਤਨ ਨਾ ਕਰੋ, ਵੈਸੇ ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਪੂਰੀ ਅਹਿਤਿਆਤ ਰੱਖਣੀ ਸਹੀ ਰਹੇਗੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫ੍ਰੰਟ ’ਤੇ ਕੁੱਝ ਤਣਾਤਣੀ ਰਹਿਣ ਦਾ ਡਰ।
ਬ੍ਰਿਸ਼ਚਕ : ਵਿਰੋਧੀ ਆਪ ਦੀ ਲੱਤ ਖਿੱਚਦੇ ਅਤੇ ਪੇਚੀਦਗੀਆਂ ਨੂੰ ਜਗਾਉਂਦੇ ਰਹਿਣਗੇ ਪਰ ਜਨਰਲ ਹਾਲਾਤ ਨਾਰਮਲ ਬਣੇ ਰਹਿਣਗੇ।
ਧਨ : ਸਿਤਾਰਾ ਸੰਤਾਨ ਵੱਲੋਂ ਪ੍ਰੇਸ਼ਾਨੀ ਦੇਣ ਵਾਲਾ ਹੋ ਸਕਦਾ ਹੈ, ਇਸ ਲਈ ਸੁਚੇਤ ਰਹਿਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਸੁਧਰੇ ਰਹਿਣਗੇ।
ਮਕਰ : ਸਿਤਾਰਾ ਅਦਾਲਤੀ ਕੰਮਾਂ ਲਈ ਸੁਸਤ ਹੋਵੇਗਾ, ਇਸ ਲਈ ਕੋਈ ਵੀ ਕੰਮ ਅਸਾਨੀ ਨਾਲ ਸਿਰੇ ਨਾ ਚੜ੍ਹ ਸਕੇਗਾ।
ਕੁੰਭ : ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀ ਅਤੇ ਲੋਕ ਆਪ ਲਈ ਮੁਸ਼ਕਿਲਾਂ ਜਗਾਈ ਰੱਖ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਸੁਚੇਤ ਰਹੋ।
ਮੀਨ : ਕੰਮਕਾਜੀ ਕੰਮਾਂ ਨੂੰ ਬੇ-ਧਿਆਨੀ ਨਾਲ ਅਟੈਂਡ ਨਾ ਕਰੋ, ਕਿਉਂਕਿ ਸਿਤਾਰਾ ਕਮਜ਼ੋਰ ਹੈ, ਧਨ-ਹਾਨੀ ਦਾ ਵੀ ਡਰ ਰਹੇਗਾ।
24 ਮਾਰਚ 2023, ਵੀਰਵਾਰ
ਚੇਤ ਸੁਦੀ ਤਿੱਥੀ ਤੀਜ (ਸ਼ਾਮ ਪੰਜ ਵਜੇ ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080,ਚੇਤ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 3 (ਚੇਤ), ਹਿਜਰੀ ਸਾਲ 1444, ਮਹੀਨਾ : ਰਮਜ਼ਾਨ, ਤਰੀਕ : 1, ਸੂਰਜ ਉਦੇ ਸਵੇਰੇ 6.31 ਵਜੇ, ਸੂਰਜ ਅਸਤ ਸ਼ਾਮ 6.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਦੁਪਹਿਰ 1.22 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਵੈਧ੍ਰਿਤੀ (24-25 ਮੱਧ ਰਾਤ 1.42 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 1.22 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਗਣਗੌਰੀ ਤੀਜ, ਸ਼੍ਰੀ ਮਤਸਿਯ ਜਯੰਤੀ, ਰਮਜ਼ਾਨ (ਮੁਸਲਿਮ) ਮਹੀਨਾ ਅਤੇ ਰੋਜ਼ੇ (ਮੁਸਲਿਮ) ਸ਼ੁਰੂ, ਵਿਸ਼ਵ ਤਪੇਦਿਕ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)