ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

03/26/2023 1:58:48 AM

ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਬੁੱਕ ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ, ਫੋਟੋਗ੍ਰਾਫੀ, ਬਿਊਟੀਫਿਕੇਸ਼ਨ ਦਾ ਕੰਮ ਕਰਨ ਵਾਲੇ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਬ੍ਰਿਖ : ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਮਾਂ ਚੰਗਾ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਰੰਗੀਨੀ-ਜ਼ਿੰਦਾਦਿਲੀ ਬਣੀ ਰਹੇਗੀ।

ਮਿਥੁਨ : ਵੀਜ਼ਾ-ਪਾਸ- ਪੋਰਟ ਅਤੇ ਜਨਸ਼ਕਤੀ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਦਾ ਸਮਾਂ ਕਮਜ਼ੋਰ ਕਿਉਂਕਿ ਉਨ੍ਹਾਂ ਨੂੰ ਕਿਸੇ ਨਾ ਕਿਸੇ ਪੇਚੀਦਗੀ ਨਾਲ ਨਿਪਟਣਾ ਪੈ ਸਕਦਾ ਹੈ।

ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਅਤੇ ਕਿਸੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਸਰਕਾਰੀ ਕੰਮਾਂ ਲਈ ਸਮਾਂ ਕਮਜ਼ੋਰ ਸਮਝੋ।

ਸਿੰਘ : ਸਰਕਾਰੀ ਅਤੇ ਗੈਰ- ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਅਤੇ ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।

ਕੰਨਿਆ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਬਣਿਆ ਰਹੇਗਾ।

ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ, ਸਦਭਾਅ ਬਣਿਆ ਰਹੇਗਾ, ਮਨ ਸੈਰ ਸਫਰ ਲਈ ਤਿਆਰ ਰਹੇਗਾ।

ਧਨ : ਕਿਸੇ ਸਟ੍ਰਾਂਗ ਸ਼ਤਰੂ ਦਾ ਟਕਰਾਵੀ ਮੂਡ ਆਪ ਲਈ ਪ੍ਰੇਸ਼ਾਨੀ ਪੈਦਾ ਕਰਨ ਅਤੇ ਕਿਸੇ ਨਾ ਕਿਸੇ ਸਮੱਸਿਆ ਨੂੰ ਜਗਾਈ ਰੱਖਣ ਵਾਲਾ ਹੋਵੇਗਾ।

ਮਕਰ : ਜਨਰਲ ਸਿਤਾਰਾ ਸਟ੍ਰਾਂਗ, ਮਨੋਬਲ ਬਣਿਆ ਰਹੇਗਾ, ਆਪ ਆਮ ਤੌਰ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਕੁੰਭ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ’ਚ ਜੇ ਕੋਈ ਰੁਕਾਵਟ-ਮੁਸ਼ਕਲ ਆ ਰਹੀ ਹੈ ਤਾਂ ਯਤਨ ਕਰ ਲਓ ਕਿਉਂਕਿ ਸਿਤਾਰਾ ਕੁਝ ਨਾ ਕੁਝ ਬਿਹਤਰੀ ਜ਼ਰੂਰ ਕਰ ਸਕਦਾ ਹੈ।

ਮੀਨ : ਮਿੱਤਰਾਂ, ਕੰਮਕਾਜੀ ਸਾਥੀਆਂ ਨਾਲ ਮੇਲ ਮਿਲਾਪ ਫਰੂਟਫੁੱਲ ਰਹੇਗ, ਕਿਸੇ ਉਲਝੇ ਰੁਕੇ ਕੰਮ ਨੂੰ ਅੱਗੇ ਵਧਾਉਣ ਲਈ ਵੀ ਸਮਾਂ ਬਿਹਤਰ ਸਮਝੋ।

26 ਮਾਰਚ 2023, ਐਤਵਾਰ
ਚੇਤ ਸੁਦੀ ਤਿੱਥੀ ਪੰਚਮੀ (ਸ਼ਾਮ 4.33 ਤੱਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮਿਥੁਨ ’ਚ

ਬੁੱਧ ਮੀਨ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080,ਚੇਤ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 5 (ਚੇਤ), ਹਿਜਰੀ ਸਾਲ 1444, ਮਹੀਨਾ : ਰਮਜ਼ਾਨ, ਤਰੀਕ : 3, ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ ਸ਼ਾਮ 6.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਦੁਪਹਿਰ 2.01 ਤੱਕ) ਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਪ੍ਰੀਤੀ (ਰਾਤ11.32 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ (ਲਕਸ਼ਮੀ) ਪੰਚਮੀ, ਨਾਗ ਪੰਚਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News