ਕੰਨਿਆ ਰਾਸ਼ੀ ਵਾਲਿਆਂ ਦਾ ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ ਲੱਗੇਗਾ, ਦੇਖੋ ਆਪਣੀ ਰਾਸ਼ੀ

Wednesday, Jan 28, 2026 - 05:57 AM (IST)

ਕੰਨਿਆ ਰਾਸ਼ੀ ਵਾਲਿਆਂ ਦਾ ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ ਲੱਗੇਗਾ, ਦੇਖੋ ਆਪਣੀ ਰਾਸ਼ੀ

ਮੇਖ : ਟੀਚਿੰਗ, ਕੋਚਿੰਗ, ਬਿਊਟੀਫਿਕੇਸ਼ਨ, ਹੋਟਲਿੰਗ, ਲਿਕਰ, ਡੈਕੋਰੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਸੈਰ ਸਫਰ ਲਈ ਮਨ ਰਾਜ਼ੀ ਰਹੇਗਾ।
ਮਿਥੁਨ : ਖਰਚ ਦਾ ਜ਼ੋਰ ਪਰ ਚੰਗਾ ਪਹਿਲੂ ਇਹ ਹੈ ਕਿ ਖਰਚ ਆਮ ਤੌਰ ’ਤੇ ਜਾਇਜ਼ ਕੰਮਾਂ ’ਤੇ ਹੀ ਹੋਵੇਗਾ ਪਰ ਮਨ ਕਿਸੇ ਅਣਜਾਣੇ ਡਰ ’ਚ ਗ੍ਰਸਤ ਰਹੇਗਾ।
ਕਰਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਫਰੂਟਫੁਲ ਰਹੇਗੀ, ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਵੀ ਰਸਤੇ ’ਚੋਂ ਹਟੇਗੀ।
ਸਿੰਘ : ਰਾਜਕੀ ਕੰਮਾਂ ’ਚ ਨਾ ਸਿਰਫ ਸਫਲਤਾ ਹੀ ਮਿਲੇਗੀ, ਜਦਕਿ ਕੋਈ ਰੁਕਾਵਟ ਮੁਸ਼ਕਲ ਵੀ ਹਟੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਆਸਾਨੀ ਨਾਲ ਸਿਰੇ ਚੜ੍ਹੇਗਾ।
ਤੁਲਾ : ਸਿਹਤ ਅਤੇ ਖਾਣ-ਪੀਣ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਸਫਰ ਵੀ ਟਾਲ ਦਿਓ, ਮਨ ਵੀ ਕੁਝ ਡਿਸਟਰਬ ਜਿਹਾ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।
ਧਨ : ਕਿਸੇ ਪ੍ਰਬਲ ਸ਼ਤਰੂ ਦੇ ਉਭਰਨ ਕਰ ਕੇ ਅਚਾਨਕ ਕਿਸੇ ਪ੍ਰੇਸ਼ਾਨੀ ਦੇ ਜਾਗਣ ਦਾ ਡਰ ਵਧ ਸਕਦਾ ਹੈ।
ਮਕਰ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਅਫਸਰਾਂ ’ਚ ਆਪ ਦੀ ਪੈਠ ਵਧੇਗੀ।
ਮੀਨ : ਕਿਸੇ ਸੱਜਣ ਮਿੱਤਰ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।

28 ਜਨਵਰੀ 2026, ਬੁੱਧਵਾਰ
ਮਾਘ ਸੁਦੀ ਤਿੱਥੀ ਦਸਮੀ (ਸ਼ਾਮ 4.37 ਤਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਮਕਰ ’ਚ 
ਚੰਦਰਮਾ    ਬ੍ਰਿਖ ’ਚ 
ਮੰਗਲ      ਮਕਰ ’ਚ
 ਬੁੱਧ        ਮਕਰ ’ਚ 
 ਗੁਰੂ       ਮਿਥੁਨ ’ਚ 
 ਸ਼ੁੱਕਰ     ਮਕਰ ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ
  
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 8 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਬਾਨ, ਤਰੀਕ : 8, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ : ਸ਼ਾਮ 5.55  ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ  (ਸਵੇਰੇ 9.27 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਬ੍ਰਹਮ (ਰਾਤ 11.54 ਤਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (28-29 ਮੱਧ ਰਾਤ 3.17 ’ਤੇ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਲਾਲਾ ਲਾਜਪਤ ਰਾਏ ਜੈਅੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News