ਕੰਨਿਆ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਦੇਖੋ ਆਪਣੀ ਰਾਸ਼ੀ
Sunday, Oct 12, 2025 - 05:29 AM (IST)

ਮੇਖ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਵੀ ਕਮਜ਼ੋਰ, ਤੇਜਹੀਣ ਰਹਿਣਗੇ।
ਬ੍ਰਿਖ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰੱਖੇਗਾ, ਭੱਜ-ਦੌੜ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ।
ਮਿਥੁਨ :ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਰ ਠੰਡੀਆਂ-ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਕਰਕ : ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।
ਸਿੰਘ : ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਬਾਧਾ ਮੁਸ਼ਕਿਲ ਰਸਤੇ ’ਚੋਂ ਹਟ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਕੰਨਿਆ : ਸਰਕਾਰੀ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦਾ ਲਿਹਾਜ਼ ਕਰਨਗੇ।
ਤੁਲਾ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਬ੍ਰਿਸ਼ਚਕ : ਸਿਤਾਰਾ ਸਿਹਤ ’ਚ ਗੜਬੜੀ ਰੱਖਣ ਅਤੇ ਮਨ ਨੂੰ ਬੇਚੈਨ ਰੱਖਣ ਵਾਲਾ, ਕਿਸੇ ਦੇ ਝਾਂਸੇ ’ਚ ਫਸਣ ਤੋਂ ਵੀ ਬਚਣਾ ਚਾਹੀਦਾ ਹੈ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਸਦਭਾਵ ਬਣਿਆ ਰਹੇਗਾ।
ਮਕਰ : ਕਿਉਂਕਿ ਸ਼ਤਰੂ ਆਪ ਨਾਲ ਟਕਰਾਉਣ ਦੇ ਮੂਡ ’ਚ ਰਹੇਗਾ, ਇਸ ਲਈ ਆਪ ਨੂੰ ਹਰ ਪੱਖੋਂ ਟਕਰਾਅ ਤੋਂ ਬਚਣਾ ਚਾਹੀਦਾ ਹੈ।
ਕੁੰਭ : ਸੰਤਾਨ ਸਾਥ ਦੇਵੇਗੀ ਅਤੇ ਉਹ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਇੰਸਟੂਮੈਂਟਲ ਰਹਿ ਸਕਦੀ ਹੈ।
ਮੀਨ : ਕਿਸੇ ਅਦਾਲਤੀ ਕੰਮ ਲਈ ਸ਼ੁਰੂਆਤੀ ਕੋਸ਼ਿਸ਼ ਕਰਨੀ ਸਹੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
12 ਅਕਤੂਬਰ 2025, ਐਤਵਾਰ
ਕੱਤਕ ਵਦੀ ਤਿੱਥੀ ਛੱਠ (ਬਾਅਦ ਦੁਪਹਿਰ 2.18 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਿਥੁਨ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 20 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 19, ਸੂਰਜ ਉਦੇ ਸਵੇਰੇ 6.30 ਵਜੇ, ਸੂਰਜ ਅਸਤ : ਸ਼ਾਮ 5.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਬਾਅਦ ਦੁਪਹਿਰ 3.20 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਵਿਅਤੀਪਾਤ (ਦੁਪਹਿਰ 2.07 ਤਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਬ੍ਰਿਖ ਰਾਸ਼ੀ ’ਤੇ (12-13 ਮੱਧ ਰਾਤ 2.25 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)