ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਸਫਲਤਾ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

Tuesday, Jul 14, 2026 - 05:13 AM (IST)

ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਸਫਲਤਾ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਨੂੰ ਚੰਗੀ ਤਰ੍ਹਾਂ ਅਟੈਂਡ ਕਰੇਗਾ।
ਬ੍ਰਿਖ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਵੇਗਾ, ਫਿਰ ਬਾਅਦ ’ਚ ਸਮਾਂ ਜਨਰਲ ਕੰਮਾਂ ’ਚ ਸਫਲਤਾ ਦੇਣ ਵਾਲਾ ਬਣੇਗਾ।
ਮਿਥੁਨ : ਸਿਤਾਰਾ ਅਰਥ ਅਤੇ ਕਾਰੋਬਾਰੀ ਦੇ ਕੰਮਾਂ ਨੂੰ ਸੰਵਾਰਨ ਵਾਲਾ, ਕੰਮਕਾਜੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ।
ਕਰਕ : ਸਿਤਾਰਾ ਸ਼ਾਮ ਤੱਕ  ਖਰਚਿਆਂ ਵਾਲਾ, ਲਿਖਣ-ਪੜ੍ਹਨ ਅਤੇ ਲੈਣ ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਸਿੰਘ : ਸ਼ਾਮ ਤੱਕ ਖੇਤੀ-ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਫਰੂਟਸ ਦਾ ਕੰਮ ਕਰਨ ਵਾਲਿਆਂ  ਲਈ ਸਮਾਂ ਚੰਗਾ, ਫਿਰ ਬਾਅਦ ’ਚ  ਸਮਾਂ ਪ੍ਰੇਸ਼ਾਨੀ ਵਾਲਾ।
ਕੰਨਿਆ : ਸਿਤਾਰਾ ਸ਼ਾਮ ਤੱਕ ਸਫਲਤਾ ਦੇਣ ਇੱਜ਼ਤ ਮਾਣ ਵਧਾਉਣ ਵਾਲਾ, ਫਿਰ ਬਾਅਦ ’ਚ ਕੰਮਕਾਜੀ ਕੰਮਾਂ ਲਈ ਸਮਾਂ ਬਿਹਤਰ ਬਣੇਗਾ।
ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਸਫਰ ਵੀ ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਧਨ : ਸ਼ਾਮ ਤੱਕ ਕੰਮਕਾਜੀ ਕੰਮਾਂ ਲਈ ਸਮਾਂ ਚੰਗਾ, ਸ਼ੁੱਭ ਕੰਮਾਂ ’ਚ ਧਿਆਨ, ਫਿਰ ਬਾਅਦ ’ਚ ਸਮਾਂ ਟੈਨਸ਼ਨ  ਵਾਲਾ ਬਣੇਗਾ।
ਮਕਰ : ਸ਼ਾਮ ਤੱਕ ਸਮਾਂ ਅਹਿਤਿਆਤ ਪ੍ਰੇਸ਼ਾਨੀ ਵਾਲਾ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
ਕੁੰਭ : ਸਿਤਾਰਾ ਸ਼ਾਮ ਤੱਕ ਬਿਹਤਰ, ਪਲਾਨਿੰਗ ਸਿਰੇ ਚੜ੍ਹੇਗੀ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ ਬਣੇਗਾ।
ਮੀਨ : ਸਿਤਾਰਾ ਸ਼ਾਮ ਤੱਕ ਬਿਹਤਰ, ਪ੍ਰਾਪਰਟੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਵੀ ਹਰ ਮੋਰਚੇ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।

14 ਜੁਲਾਈ 2026 ਮੰਗਲਵਾਰ
ਹਾੜ੍ਹ ਵਦੀ ਤਿੱਥੀ ਮੱਸਿਆ (ਬਾਅਦ ਦੁਪਹਿਰ 3.14 ਤੱਕ) ਅਤੇ ਮਗਰੋਂ ਤਿੱਥੀ ਏਕਮ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮਿਥੁਨ ’ਚ 
ਚੰਦਰਮਾ     ਮਿਥੁਨ ’ਚ 
ਮੰਗਲ       ਬ੍ਰਿਖ ’ਚ
ਬੁੱਧ          ਮਿਥੁਨ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਸਿੰਘ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ   

ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 23 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 28, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸ (14-15 ਮੱਧ ਰਾਤ 12.10 ਤੱਕ) ਅਤੇ ਮਗਰੋਂ ਨਕਸ਼ੱਤਰ ਪੱਖ, ਯੋਗ :ਵਿਆਘਾਤ (ਪੁਰਵ ਦੁਪਹਿਰ 11.57 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸ਼ਾਮ 6.49 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ।  ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹਾੜ੍ਹ ਮੱਸਿਆ, ਭੋਮਵਤੀ ਮੱਸਿਆ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News