ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, Jul 02, 2025 - 07:32 AM (IST)

ਮੇਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੀ ਨਾ ਕਰੋ, ਨਾ ਹੀ ਨੁਕਸਾਨ ਪਹੁੰਚਾਉਣ ਦੀ ਉਨ੍ਹਾਂ ਦੀ ਤਾਕਤ ਦੀ ਘੱਟ ਕੀਮਤ ਲਗਾਓ।
ਬ੍ਰਿਖ : ਸੰਤਾਨ ਦੇ ਸਾਫਟ ਅਤੇ ਹੈਲਪਿੰਗ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਮਿਥੁਨ : ਕੋਰਟ-ਕਚਹਿਰੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕਰਕ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਅਤੇ ਇਫੈਕਟਿਵ ਰਹੇਗਾ, ਆਪ ਜ਼ੋਰ ਅਤੇ ਉਤਸ਼ਾਹ ਨਾਲ ਆਪਣੇ ਕੰਮਾਂ ਨੂੰ ਨਿਪਟਾਉਣ ਦੀ ਤਾਕਤ ਰੱਖੋਗੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਤੋਂ ਆਪਣਾ ਬਚਾਅ ਰੱਖੋ।
ਤੁਲਾ : ਉਲਝਣਾਂ, ਝਮੇਲੇ, ਪੇਚੀਦਗੀਆਂ ਆਪ ਦਾ ਕੋਈ ਬਣਿਆ-ਬਣਾਇਆ ਕੰਮ ਉਲਝਾ-ਵਿਗਾੜ ਸਕਦੀਆਂ ਹਨ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਲਾਭਦਾਇਕ, ਕੰਮਕਾਜੀ ਪਲਾਨਿੰਗ,ਪ੍ਰੋਗਰਾਮਿੰਗ ਵੀ ਫਾਇਦਾ ਦੇਵੇਗੀ।
ਧਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ, ਅਫਸਰਾਂ ’ਚ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ।
ਮਕਰ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਤੌਰ ’ਤੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪਾਣ ’ਚ ਲਾਪਰਵਾਹੀ ਨਾ ਵਰਤੋਂ, ਸਫਰ ਵੀ ਨਾ ਕਰਨਾ ਠੀਕ ਰਹੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।
2 ਜੁਲਾਈ 2025, ਬੁੱਧਵਾਰ
ਹਾੜ੍ਹ ਸੁਦੀ ਤਿੱਥੀ ਸਪਤਮੀ (ਦੁਪਹਿਰ 11.59 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 18 , ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 11(ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 6, ਸੂਰਜ ਉਦੇ ਸਵੇਰੇ 5.31ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਪੁਰਵ ਦੁਪਹਿਰ 11.08 ਤਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਰਿਆਨ (ਸ਼ਾਮ 5.47 ਤਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ, (ਦੁਪਹਿਰ 11.59 ਤੋਂ ਲੈ ਕੇ 2-3 ਮੱਧ ਰਾਤ 1.33 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)