ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Thursday, Mar 19, 2026 - 04:07 AM (IST)
ਮੇਖ : ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਲੈਣ-ਦੇਣ ਦੇ ਕੰਮ ਸਾਵਧਾਨੀ ਨਾਲ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਬ੍ਰਿਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਸਰਕਾਰੀ, ਗੈਰ ਸਰਕਾਰੀ ਕੰਮਾਂ ’ਚ ਸਫਲਤਾ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰੁਖ ਰੱਖਣਗੇ ਪਰ ਘਟੀਆ ਸਾਥੀਆਂ ਤੋਂ ਫਾਸਲਾ ਬਣਾ ਕੇ ਰੱਖੋ।
ਕਰਕ : ਭੱਜਦੌੜ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਕੁਝ ਅੱਗੇ ਵਧ ਸਕਦਾ ਹੈ, ਇਸ ਲਈ ਕੰਮਕਾਜੀ ਕੋਸ਼ਿਸ਼ਾਂ ਨੂੰ ਤੇਜ਼ ਕਰਨਾ ਸਹੀ ਰਹੇਗਾ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਵੈਸੇ ਅਰਥ ਦਸ਼ਾ ਠੀਕ-ਠਾਕ ਰਹੇਗੀ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਤੁਲਾ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਨੁਕਸਾਨ ਦਾ ਵੀ ਡਰ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਕੰਮਕਾਜੀ ਤੌਰ ’ਤੇ ਕਦਮ ਬੜ੍ਹਤ ਵੱਲ, ਇਰਾਦਿਆਂ ’ਚ ਸਫਲਤਾ ਮਿਲੇਗੀ।
ਧਨ : ਜ਼ਮੀਨੀ, ਅਦਾਲਤੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ : ਮਿੱਤਰਾਂ ਅਤੇ ਕੰਮਕਾਜੀ ਸਾਥੀਆਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਕੁੰਭ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
19 ਮਾਰਚ 2026, ਵੀਰਵਾਰ
ਚੇਤ ਵਦੀ ਤਿੱਥੀ ਮੱਸਿਆ (ਸਵੇਰੇ 6.53 ਤਕ) ਅਤੇ ਮਗਰੋਂ ਤਿਥੀ ਏਕਮ (ਜਿਹੜੀ ਕਸ਼ੈਅ ਹੋ ਗਈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮੀਨ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 28 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 29, ਸੂਰਜ ਉਦੇ ਸਵੇਰੇ 6.37 ਵਜੇ, ਸੂਰਜ ਅਸਤ : ਸ਼ਾਮ 6.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (19-20 ਮੱਧ ਰਾਤ 4.05 ਤਕ ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸ਼ੁਕਲ (19-20 ਮੱਧ ਰਾਤ 1.17 ਤਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), 19-20 ਮੱਧ ਰਾਤ 4.05 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ,ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਚੇਤ ਮੱਸਿਆ (ਸਵੇਰੇ 6.53 ਤਕ), ਬ੍ਰਿਕਮੀ ਸੰਮਤ 2083 ਅਤੇ ਚੇਤ (ਵਸੰਤ) ਨਵਰਾਤਰੇ ਸ਼ੁਰੂ (ਸਵੇਰੇ 6.53 ਤੋਂ ਬਾਅਦ) ਗੜ੍ਹੀ ਪੜ੍ਹਵਾ, ਮੇਲਾ ਮਨਸਾ ਦੇਵੀ (ਹਰਿਦੁਆਰ ਅਤੇ ਪੰਚਕੂਲਾ), ਮੇਲਾ ਕਾਲਕਾ ਜੀ ਅਤੇ ਝੰਡੇਵਾਲਾ (ਦਿੱਲੀ), ਮੇਲਾ ਬਾਬਾ ਸੁੰਦਰੀ ਅਤੇ ਨੈਨਾ ਦੇਵੀ (ਹਿਮਾਚਲ) ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
