ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Saturday, Aug 15, 2026 - 05:12 AM (IST)

ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਸ਼ਤਰੂਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਮਨ ਵੀ ਕੁਝ ਡਰਿਆ-ਡਰਿਆ ਅਤੇ ਪ੍ਰੇਸ਼ਾਨ ਜਿਹਾ ਰਹੇਗਾ।
ਬ੍ਰਿਖ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਉਸ ਦੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਫ਼ੈਮਿਲੀ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਮਿਥੁਨ : ਅਦਾਲਤ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਵਿਪਰੀਤ ਨਤੀਜਾ ਮਿਲਣ ਦੀ ਆਸ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੇ ਕਿਸੇ ਕੰਮ ਨੂੰ ਸੁਲਝਾਉਣ ’ਚ ਆਪਣਾ ਰੋਲ ਨਿਭਾ ਸਕਦੇ ਹਨ ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਤੁਲਾ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦੀ ਕੋਈ ਬਣੀ ਬਣਾਈ ਪਲਾਨਿੰਗ-ਪ੍ਰੋਗਰਾਮਿੰਗ ਉਖੜ-ਵਿਗੜ ਨਾ ਜਾਵੇ, ਸਫ਼ਰ ਨਾ ਕਰੋ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ।
ਧਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਸਫ਼ਲਤਾ ਵਾਲਾ ਸਮਾਂ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਸਫ਼ਰ ਵੀ ਟਾਲ ਦੇਣਾ ਚਾਹੀਦਾ ਹੈ।
ਮੀਨ : ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਜ਼ਰੂਰ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

15 ਅਗਸਤ 2026, ਸ਼ਨੀਵਾਰ
ਸਾਉਣ ਸੁਦੀ ਤਿੱਥੀ ਤੀਜ (ਸ਼ਾਮ 5.30 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਕਰਕ ’ਚ 
ਚੰਦਰਮਾ     ਸਿੰਘ ’ਚ 
ਮੰਗਲ       ਮਿਥੁਨ ’ਚ
ਬੁੱਧ          ਕਰਕ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਕੰਨਿਆ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 24 (ਸਾਉਣ), ਹਿਜਰੀ ਸਾਲ 1448, ਮਹੀਨਾ : ਰਬਿ ਉਲ ਅੱਵਲ, ਤਰੀਕ : 1, ਸੂਰਜ ਉਦੇ ਸਵੇਰੇ 5.57 ਵਜੇ, ਸੂਰਜ ਅਸਤ : ਸ਼ਾਮ 7.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (15-16 ਮੱਧ ਰਾਤ 3.26 ਤਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਸ਼ਿਵ (ਸਵੇਰੇ 7.09 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਸਿੰਘ ਰਾਸ਼ੀ ’ਤੇ (ਸਵੇਰੇ 9.35 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (16 ਅਗਸਤ ਤੜਕੇ (ਸਵੇਰੇ) 5.11 ’ਤੇ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ, ਪੁਰਬ ਦਿਵਸ ਅਤੇ ਤਿਓਹਾਰ : ਮਧੁ ਸ਼ਰਵਾ ਤੀਜ, ਹਰਿਆਲੀ ਤੀਜ, ਸਿੰਧਾਰਾ ਤੀਜ, ਮੇਲਾ ਗੌਰੀ ਤੀਜ, ਮੇਲਾ ਸਿੰਧਾਰਾ ਤੀਜ, ਸਵਾਧੀਨਤਾ ਦਿਵਸ, ਰਬਿ ਉਲ ਅੱਵਲ (ਮੁਸਲਿਮ) ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News