ਕੰਨਿਆ ਰਾਸ਼ੀ ਵਾਲਿਆਂ ਦੀ ਪ੍ਰਾਪਰਟੀ ਸਬੰਧੀ ਕਿਸੇ ਕੰਮ ਦੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ

Tuesday, Jun 30, 2026 - 04:04 AM (IST)

ਕੰਨਿਆ ਰਾਸ਼ੀ ਵਾਲਿਆਂ ਦੀ ਪ੍ਰਾਪਰਟੀ ਸਬੰਧੀ ਕਿਸੇ ਕੰਮ ਦੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਖ : ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਲਾਪਰਵਾਹੀ ਨਾ ਵਰਤੋਂ, ਲੈਣ-ਦੇਣ ਕਰਦੇ ਸਮੇਂ ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਕਰਕ : ਵਿਰੋਧੀ ਆਪ ਦਾ ਪਿੱਛਾ ਨਾ ਛੱਡਣਗੇ, ਇਸ ਲਈ ਨਾ ਤਾਂ ਉਨ੍ਹਾਂ ਨਾਲ ਜ਼ਿਆਦਾ ਮੇਲ-ਮਿਲਾਪ ਰੱਖੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ।
ਸਿੰਘ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਹਰ ਮੋਰਚੇ ’ਤੇ ਆਪ ਦਾ ਕਦਮ ਬੜ੍ਹਤ ਵੱਲ ਰੱਖੇਗਾ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ।
ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਤੁਲਾ : ਜਨਰਲ  ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਦੇਵੇਗੀ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਆਪ ਹਰ ਮੋਰਚੇ ’ਤੇ ਪ੍ਰਭਾਵੀ ਅਤੇ ਇਫੈਕਟਿਵ ਰਹੋਗੇ ਪਰ ਠੰਡੀਆਂ ਵਸਤਾਂ ਦੀ ਵਰਤੋਂ  ਘੱਟ ਕਰੋ।
ਮਕਰ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਬੇਗਾਨੇ ਝਮੇਲਿਆਂ-ਝਾਂਸਿਆਂ ’ਚ ਫਸਣ ਤੋਂ ਬਚੋ।
ਕੁੰਭ : ਸਿਤਾਰਾ ਟੀਚਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਕਿਸੇ ਅਫਸਰ ਦੇ ਸਾਫਟ ਸੁਪਰੋਟਿਵ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਹੱਲ ਹੋਵੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਪਾਉਣਗੇ।

30 ਜੂਨ 2026, ਮੰਗਲਵਾਰ
ਹਾੜ ਵੁਦੀ ਤਿੱਥੀ ਏਕਮ (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮਿਥੁਨ ’ਚ 
ਚੰਦਰਮਾ     ਧਨ ’ਚ 
ਮੰਗਲ       ਬ੍ਰਿਖ ’ਚ
ਬੁੱਧ          ਕਰਕ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਕਰਕ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ

ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 9 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 14, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ  (ਪੂਰਾ ਦਿਨ ਰਾਤ), ਯੋਗ : ਬ੍ਰਹਮ (ਬਾਅਦ ਦੁਪਹਿਰ 3.19 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ :  ਬਾਅਦ ਦੁਪਹਿਰ ਿਤੰਨ ਤੋਂ ਸਾਢੇ ਚਾਰ ਵਜੇ ਤੱਕ।  ਪੁਰਬ ਦਿਵਸ ਅਤੇ ਤਿਓਹਾਰ : ਹਾੜ੍ਹ ਵਦੀ ਪੱਖ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News